HomePunjabਲੁਧਿਆਣਾ ਵਿੱਚ ਬਾਬਾ ਸਾਹਿਬ ਡਾ. ਅੰਬੇਡਕਰ ਦੇ ਬੁੱਤ ਦੀ ਸੁਰੱਖਿਆ ਲਈ ਲੱਗਾ...

ਲੁਧਿਆਣਾ ਵਿੱਚ ਬਾਬਾ ਸਾਹਿਬ ਡਾ. ਅੰਬੇਡਕਰ ਦੇ ਬੁੱਤ ਦੀ ਸੁਰੱਖਿਆ ਲਈ ਲੱਗਾ ਸ਼ੀਸ਼ਾ ਤੋੜਿਆ, ਮਹਿਲਾ ਗ੍ਰਿਫ਼ਤਾਰ

ਲੁਧਿਆਣਾ: ਲੁਧਿਆਣਾ ਦੇ ਜਲੰਧਰ ਬਾਈਪਾਸ ਸਥਿਤ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਬੁੱਤ ਦੀ ਸੁਰੱਖਿਆ ਲਈ ਆਲੇ-ਦੁਆਲੇ ਲਗਾਏ ਗਏ ਸ਼ੀਸ਼ੇ ਨੂੰ ਇੱਕ ਮਹਿਲਾ ਵੱਲੋਂ ਪੱਥਰ ਮਾਰ ਕੇ ਤੋੜ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਪੁਲਿਸ ਵੱਲੋਂ ਮੌਕੇ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਗਈ, ਜਿਸ ਵਿੱਚ ਸਾਹਮਣੇ ਆਇਆ ਕਿ ਅੱਜ ਸਵੇਰੇ ਕਰੀਬ 6 ਵੱਜ ਕੇ 57 ਮਿੰਟ ’ਤੇ ਇੱਕ ਮਹਿਲਾ ਬੁੱਤ ਦੇ ਆਲੇ-ਦੁਆਲੇ ਘੁੰਮ ਰਹੀ ਸੀ। ਇਸ ਦੌਰਾਨ ਉਸ ਨੇ ਉੱਥੋਂ ਇੱਕ ਪੱਥਰ ਚੁੱਕ ਕੇ ਬੁੱਤ ਦੀ ਸੁਰੱਖਿਆ ਲਈ ਲਗਾਏ ਗਏ ਸ਼ੀਸ਼ੇ ’ਤੇ ਮਾਰਿਆ, ਜਿਸ ਕਾਰਨ ਸ਼ੀਸ਼ਾ ਟੁੱਟ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅਡੀਸ਼ਨਲ ਡਿਪਟੀ ਕਮਿਸ਼ਨਰ ਪੁਲਿਸ-1 ਸਮੀਰ ਵਰਮਾ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਸਬੰਧਤ ਮਹਿਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਵਿੱਚ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਘਟਨਾ ਪਿੱਛੇ ਮਹਿਲਾ ਦਾ ਕੀ ਮਕਸਦ ਸੀ, ਇਸ ਬਾਰੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋ ਸਕੇਗੀ।

 

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments