HomePunjabMalerkotlaਪਿੰਡ ਨਾਰੋਮਾਜਰਾ ਵਿਖੇ  ਕਰੀਬ 49 ਲੱਖ 44 ਹਜਾਰ ਰੁਪਏ ਦੀ ਲਾਗਤ ਨਾਲ ਉਸਾਰੇ ਖੇਡ ਸਟੇਡੀਅਮ ਦਾ ਉਦਘਾਟਨ

ਪਿੰਡ ਨਾਰੋਮਾਜਰਾ ਵਿਖੇ  ਕਰੀਬ 49 ਲੱਖ 44 ਹਜਾਰ ਰੁਪਏ ਦੀ ਲਾਗਤ ਨਾਲ ਉਸਾਰੇ ਖੇਡ ਸਟੇਡੀਅਮ ਦਾ ਉਦਘਾਟਨ

·         ਨੌਜਵਾਨਾਂ ਦੀ ਊਰਜਾ ਨੂੰ ਖੇਡ ਮੈਦਾਨਾਂ ਵੱਲ ਮੋੜਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ

·         ਪੰਜਾਬ ਦੇ ਪਿੰਡਾਂ ’ਚੋਂ ਕੌਮੀ ਤੇ ਕੌਮਾਂਤਰੀ ਖਿਡਾਰੀ ਪੈਦਾ ਕਰਨ ਲਈ ਮਜ਼ਬੂਤ ਕੀਤਾ ਜਾ ਰਿਹੈ ਖੇਡ ਬੁਨਿਆਦੀ ਢਾਂਚਾ

ਮਾਲੇਰਕੋਟਲਾ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਪਿੰਡ ਪੱਧਰ ’ਤੇ ਖੇਡ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਨੌਜਵਾਨੀ ਦੀ ਊਰਜਾ ਨੂੰ ਉਸਾਰੂ ਦਿਸ਼ਾ ਵੱਲ ਲਿਜਾਣ ਦੇ ਮਕਸਦ ਨਾਲ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪਿੰਡ ਨਾਰੋਮਾਜਰਾ ਵਿਖੇ ਕਰੀਬ 49 ਲੱਖ 44 ਹਜ਼ਾਰ ਰੁਪਏ ਦੀ ਲਾਗਤ ਨਾਲ ਉਸਾਰੇ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ ਗਿਆ। ਇਸ ਸਟੇਡੀਅਮ ਦੇ ਨਿਰਮਾਣ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਦੀ ਤਿਆਰੀ ਲਈ ਆਧੁਨਿਕ ਅਤੇ ਬਿਹਤਰ ਮੌਕੇ ਮਿਲਣਗੇ। ਇਸ ਖੇਡ ਸਟੇਡੀਅਮ ਦਾ ਉਦਘਾਟਨ ਪਿਛਲੇ ਦਿਨੀਂ ਵਿਧਾਇਕ ਹਲਕਾ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਕੀਤਾ ਗਿਆ। ਇਸ ਮੌਕੇ ਪਿੰਡ ਦੀ ਗ੍ਰਾਮ ਪੰਚਾਇਤ, ਪਤਵੰਤੇ, ਖੇਡ ਪ੍ਰੇਮੀ, ਨੌਜਵਾਨ ਅਤੇ ਇਲਾਕਾ ਨਿਵਾਸੀ ਮੌਜੂਦ ਸਨ।

ਇਸ ਮੌਕੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜ ਕੇ ਸਿਹਤਮੰਦ, ਨਸ਼ਾ-ਮੁਕਤ ਅਤੇ ਤੰਦਰੁਸਤ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਖੇਡ ਸਟੇਡੀਅਮ ਅਤੇ ਮੈਦਾਨ ਮੁਹੱਈਆ ਕਰਵਾਉਣ ਨਾਲ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਲਈ ਸਥਾਨਕ ਪੱਧਰ ’ਤੇ ਹੀ ਸੁਵਿਧਾਵਾਂ ਮਿਲ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੇ ਹਮੇਸ਼ਾ ਖੇਡਾਂ ਦੇ ਖੇਤਰ ਵਿੱਚ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਖੇਡਾਂ ਲਈ ਬਿਹਤਰ ਬੁਨਿਆਦੀ ਢਾਂਚਾ ਤਿਆਰ ਕਰਨ ਨਾਲ ਪਿੰਡਾਂ ਵਿੱਚੋਂ ਵੀ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਖਿਡਾਰੀ ਤਿਆਰ ਕਰਨ ਦਾ ਰਾਹ ਹੋਰ ਮਜ਼ਬੂਤ ਹੋਵੇਗਾ।

ਇਸ ਮੌਕੇ ਚੇਅਰਮੈਨ ਬਲਾਕ ਸੰਮਤੀ ਅਹਿਮਦਗੜ੍ਹ ਮੋਹਨਜੀਤ ਸਿੰਘ,ਸਰਪੰਚ ਨਾਰੋਮਾਜਰਾ ਜਗਜੀਤ ਸਿੰਘ ਜੱਗੀ, ਬਲਾਕ ਸੰਮਤੀ ਮੈਂਬਰ ਜਰਨੈਲ ਸਿੰਘ ਲਸੋਈ, ਅਸਲਮ ਬਿੰਜੋਕੀ ਖੁਰਦ, ਗੁਰਸ਼ਿਆਦਾ, ਜਾਵੇਦ ਖ਼ਾਨ, ਅਕਰਮ ਨਾਰੋਮਾਜਰਾ, ਬਲਦੇਵ ਸਿੰਘ, ਬਹਾਦਰ ਖ਼ਾਨ ਸਾਬਕਾ ਮੈਂਬਰ ਅਤੇ ਪੀ.ਏ. ਟੂ ਵਿਧਾਇਕ ਅਮਰਗੜ੍ਹ ਅਭੀਜੋਤ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

ਪਿੰਡ ਵਾਸੀਆਂ ਅਤੇ ਨੌਜਵਾਨਾਂ ਨੇ ਖੇਡ ਸਟੇਡੀਅਮ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਅਤੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਸਟੇਡੀਅਮ ਪਿੰਡ ਦੇ ਨੌਜਵਾਨਾਂ ਲਈ ਖੇਡ ਪ੍ਰਤਿਭਾ ਨਿਖਾਰਨ ਦਾ ਕੇਂਦਰ ਬਣਨ ਦੇ ਨਾਲ-ਨਾਲ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਣਾ ਦਾ ਸਰੋਤ ਬਣੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments