HomePunjabMalerkotlaਸੁਤੰਤਰਤਾ ਦਿਵਸ ਮੌਕੇ ਮਾਲੇਰਕੋਟਲਾ ਜ਼ਿਲ੍ਹੇ ਵਿੱਚ 15 ਅਗਸਤ ਨੂੰ ਡਰਾਈ ਡੇਅ ਘੋਸ਼ਿਤ

ਸੁਤੰਤਰਤਾ ਦਿਵਸ ਮੌਕੇ ਮਾਲੇਰਕੋਟਲਾ ਜ਼ਿਲ੍ਹੇ ਵਿੱਚ 15 ਅਗਸਤ ਨੂੰ ਡਰਾਈ ਡੇਅ ਘੋਸ਼ਿਤ

ਮਾਲੇਰਕੋਟਲਾ, 13 ਅਗਸਤ:

ਸੁਤੰਤਰਤਾ ਦਿਵਸ-2026 ਨੂੰ ਸ਼ਾਂਤੀਪੂਰਨ ਅਤੇ ਸੁਚੱਜੇ ਢੰਗ ਨਾਲ ਮਨਾਉਣ ਅਤੇ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਮਾਲੇਰਕੋਟਲਾ ਵਿਰਾਜ ਸਿਆਮਕਰਨ ਤਿੜਕੇ, ਆਈ.ਏ.ਐਸ. ਵੱਲੋਂ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 15 ਅਗਸਤ 2026 ਨੂੰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ।

ਜਾਰੀ ਹੁਕਮਾਂ ਅਨੁਸਾਰ 15 ਅਗਸਤ 2026 ਨੂੰ ਸਵੇਰੇ 07:00 ਵਜੇ ਤੋਂ ਸ਼ਾਮ 05:00 ਵਜੇ ਤੱਕ ਜ਼ਿਲ੍ਹਾ ਮਾਲੇਰਕੋਟਲਾ ਦੀ ਹਦੂਦ ਅੰਦਰ ਸ਼ਰਾਬ ਦੀ ਵਿਕਰੀ ਅਤੇ ਵਰਤੋਂ ’ਤੇ ਮੁਕੰਮਲ ਪਾਬੰਦੀ ਰਹੇਗੀ।

ਜ਼ਿਲ੍ਹੇ ਅੰਦਰ ਸਾਰੇ ਸ਼ਰਾਬ ਦੇ ਠੇਕਿਆਂ, ਹੋਟਲਾਂ, ਦੁਕਾਨਾਂ, ਰੈਸਟੋਰੈਂਟਾਂ, ਕਲੱਬਾਂ, ਬੀਅਰ ਬਾਰਾਂ, ਅਹਾਤਿਆਂ ਅਤੇ ਉਨ੍ਹਾਂ ਹੋਰ ਥਾਵਾਂ, ਜਿੱਥੇ ਸ਼ਰਾਬ ਵੇਚਣ ਜਾਂ ਪੀਣ ਦੀ ਕਾਨੂੰਨੀ ਇਜਾਜ਼ਤ ਹੈ, ਵਿਖੇ ਸ਼ਰਾਬ ਦੀ ਵਿਕਰੀ, ਵਰਤੋਂ, ਪੀਣ-ਪਿਲਾਉਣ ਅਤੇ ਸਟੋਰ ਕਰਨ ’ਤੇ ਪਾਬੰਦੀ ਲਾਗੂ ਰਹੇਗੀ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਸੁਤੰਤਰਤਾ ਦਿਵਸ ਦੇਸ਼ ਦਾ ਮਹੱਤਵਪੂਰਨ ਕੌਮੀ ਤਿਉਹਾਰ ਹੈ ਅਤੇ ਇਸ ਮੌਕੇ ਜ਼ਿਲ੍ਹੇ ਵਿੱਚ ਸ਼ਾਂਤੀ, ਸਦਭਾਵਨਾ ਅਤੇ ਅਮਨ-ਕਾਨੂੰਨ ਨੂੰ ਕਾਇਮ ਰੱਖਣਾ ਜ਼ਰੂਰੀ ਹੈ। ਇਸੇ ਉਦੇਸ਼ ਨਾਲ ਇਹ ਹੁਕਮ ਜਾਰੀ ਕੀਤਾ ਗਿਆ ਹੈ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਡਰਾਈ ਡੇਅ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਸੁਤੰਤਰਤਾ ਦਿਵਸ ਨੂੰ ਸ਼ਾਂਤੀਪੂਰਨ, ਮਰਿਆਦਾਪੂਰਵਕ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments