Home Punjab ਪੰਜਾਬ ’ਚ ਸੀਤ ਲਹਿਰ ਦੀ ਤੀਬਰਤਾ ਘਟੀ, ਧੁੱਪ ਨਾਲ ਮਿਲੀ ਰਾਹਤ; ਅਗਲੇ...

ਪੰਜਾਬ ’ਚ ਸੀਤ ਲਹਿਰ ਦੀ ਤੀਬਰਤਾ ਘਟੀ, ਧੁੱਪ ਨਾਲ ਮਿਲੀ ਰਾਹਤ; ਅਗਲੇ ਦਿਨਾਂ ’ਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ

0
51

ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਕੜਾਕੇ ਦੀ ਠੰਢ ਹੁਣ ਹੌਲੀ-ਹੌਲੀ ਘੱਟਦੀ ਨਜ਼ਰ ਆ ਰਹੀ ਹੈ। ਲਗਾਤਾਰ ਧੁੱਪ ਨਿਕਲਣ ਨਾਲ ਲੋਕਾਂ ਨੂੰ ਠੰਢ ਤੋਂ ਕੁਝ ਹੱਦ ਤੱਕ ਰਾਹਤ ਮਿਲੀ ਹੈ। ਹਾਲਾਂਕਿ ਸੀਤ ਲਹਿਰ ਦਾ ਪ੍ਰਭਾਵ ਕਮਜ਼ੋਰ ਪਿਆ ਹੈ, ਪਰ ਠੰਢ ਹਾਲੇ ਪੂਰੀ ਤਰ੍ਹਾਂ ਖਤਮ ਨਹੀਂ ਹੋਈ ਅਤੇ ਸਵੇਰੇ-ਸ਼ਾਮ ਹਲਕੀ ਠੰਢ ਮਹਿਸੂਸ ਕੀਤੀ ਜਾ ਰਹੀ ਹੈ।

ਭਾਰਤੀ ਮੌਸਮ ਵਿਭਾਗ (ਆਈ.ਐਮ.ਡੀ.), ਚੰਡੀਗੜ੍ਹ ਵੱਲੋਂ ਜਾਰੀ ਤਾਜ਼ਾ ਮੌਸਮ ਅਪਡੇਟ ਮੁਤਾਬਕ, ਅੱਜ ਤੋਂ ਲੈ ਕੇ 10 ਫਰਵਰੀ ਤੱਕ ਪੰਜਾਬ ਦੇ ਵੱਧਤਰ ਇਲਾਕਿਆਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਇਸ ਮਿਆਦ ਦੌਰਾਨ ਕਿਸੇ ਵੀ ਤਰ੍ਹਾਂ ਦੀ ਮੌਸਮੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ, ਹਾਲਾਂਕਿ ਠੰਢੀਆਂ ਹਵਾਵਾਂ ਚੱਲਦੀਆਂ ਰਹਿਣਗੀਆਂ, ਜਿਸ ਕਾਰਨ ਰਾਤ ਦੇ ਤਾਪਮਾਨ ਵਿੱਚ ਹਲਕੀ ਠੰਡਕ ਬਣੀ ਰਹੇਗੀ।

ਮੌਸਮ ਵਿਗਿਆਨੀਆਂ ਅਨੁਸਾਰ, 18 ਤੋਂ 20 ਫਰਵਰੀ ਦੇ ਦਰਮਿਆਨ ਇੱਕ ਨਵੀਂ ਪੱਛਮੀ ਗੜਬੜੀ ਦੇ ਪ੍ਰਭਾਵ ਮਹਿਸੂਸ ਕੀਤੇ ਜਾ ਸਕਦੇ ਹਨ, ਜਿਸ ਨਾਲ ਮੌਸਮ ਵਿੱਚ ਬਦਲਾਅ ਆ ਸਕਦਾ ਹੈ। ਫਿਲਹਾਲ 6, 7, 8, 9 ਅਤੇ 10 ਫਰਵਰੀ ਲਈ ਕਿਸੇ ਤਰ੍ਹਾਂ ਦੀ ਵਰਖਾ ਜਾਂ ਠੰਢੀ ਲਹਿਰ ਦੀ ਚੇਤਾਵਨੀ ਨਹੀਂ ਦਿੱਤੀ ਗਈ।

ਤਾਪਮਾਨ ਦੇ ਅੰਕੜਿਆਂ ਵੱਲ ਨਜ਼ਰ ਮਾਰੀਏ ਤਾਂ ਪਿਛਲੇ 24 ਘੰਟਿਆਂ ਦੌਰਾਨ ਰਾਜ ਭਰ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਲਗਭਗ 1.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਤਾਪਮਾਨ ਆਮ ਦੇ ਨੇੜੇ ਆ ਗਿਆ ਹੈ। ਸ੍ਰੀ ਆਨੰਦਪੁਰ ਸਾਹਿਬ ਵਿੱਚ ਦਿਨ ਦਾ ਸਭ ਤੋਂ ਵੱਧ ਤਾਪਮਾਨ 24.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਫਰੀਦਕੋਟ ਵਿੱਚ ਰਾਤ ਦਾ ਘੱਟ ਤੋਂ ਘੱਟ ਤਾਪਮਾਨ 4.8 ਡਿਗਰੀ ਸੈਲਸੀਅਸ ਰਿਹਾ।

ਮੌਸਮ ਵਿਭਾਗ ਮੁਤਾਬਕ, ਇਸ ਸਮੇਂ ਇੱਕ ਪੱਛਮੀ ਗੜਬੜੀ ਲਗਭਗ 5.8 ਕਿਲੋਮੀਟਰ ਦੀ ਉਚਾਈ ’ਤੇ ਸਰਗਰਮ ਹੈ, ਜਿਸ ਕਾਰਨ ਪੱਛਮੀ ਹਵਾਵਾਂ ਦੀ ਰਫ਼ਤਾਰ ਵਿੱਚ ਵਾਧਾ ਹੋ ਰਿਹਾ ਹੈ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਠੰਢ ਦਾ ਸਿਖਰ ਹੁਣ ਲੰਘ ਚੁੱਕਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੌਲੀ-ਹੌਲੀ ਵਧੇਗਾ, ਜਿਸ ਨਾਲ ਮੌਸਮ ਬਸੰਤ ਵੱਲ ਵਧੇਗਾ।

LEAVE A REPLY

Please enter your comment!
Please enter your name here