HomePunjabਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਤੇਜ਼, ਐੱਸ.ਆਈ.ਟੀ. ਨੇ ਬੁਰਜ ਜਵਾਹਰ ਸਿੰਘ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਤੇਜ਼, ਐੱਸ.ਆਈ.ਟੀ. ਨੇ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਘਟਨਾ ਦਾ ਰੀ-ਕ੍ਰੀਏਸ਼ਨ ਸ਼ੁਰੂ ਕੀਤਾ

ਫ਼ਰੀਦਕੋਟ: ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਵਿੱਚ ਅਹਿਮ ਮੋੜ ਆਇਆ ਹੈ। ਮਾਮਲੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਵੀਰਵਾਰ ਨੂੰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਪਹੁੰਚੀ, ਜਿੱਥੇ ਘਟਨਾ ਸਥਾਨ ‘ਤੇ ਪੂਰੇ ਘਟਨਾਕ੍ਰਮ ਨੂੰ ਦੁਬਾਰਾ ਰੀ-ਕ੍ਰੀਏਟ (Re-create) ਕਰਕੇ ਜਾਂਚ ਨੂੰ ਹੋਰ ਅੱਗੇ ਵਧਾਇਆ ਜਾ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਐੱਸ.ਆਈ.ਟੀ. ਦੀ ਅਗਵਾਈ ਡੀ.ਆਈ.ਜੀ. ਹਰਜੀਤ ਸਿੰਘ ਕਰ ਰਹੇ ਹਨ। ਟੀਮ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਨਾਲ ਸਬੰਧਤ ਤੱਥਾਂ, ਸਬੂਤਾਂ ਅਤੇ ਉਸ ਸਮੇਂ ਦੇ ਹਾਲਾਤਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਜਾਂਚ ਅਧਿਕਾਰੀਆਂ ਵੱਲੋਂ ਘਟਨਾ ਸਥਾਨ ਦਾ ਮੁੜ ਮੁਆਇਨਾ ਕਰਦੇ ਹੋਏ ਪੂਰੇ ਘਟਨਾਕ੍ਰਮ ਨੂੰ ਦੁਬਾਰਾ ਦਰਸਾਉਣ ਦੀ ਕਾਰਵਾਈ ਕੀਤੀ ਜਾ ਰਹੀ ਹੈ।

ਸੂਤਰਾਂ ਮੁਤਾਬਕ ਇਸ ਰੀ-ਕ੍ਰੀਏਸ਼ਨ ਦਾ ਉਦੇਸ਼ ਗੋਲੀਬਾਰੀ ਦੀ ਦਿਸ਼ਾ, ਘਟਨਾ ਵੇਲੇ ਦੀ ਸਥਿਤੀ ਅਤੇ ਹੋਰ ਤਕਨੀਕੀ ਪਹਿਲੂਆਂ ਨੂੰ ਸਪੱਸ਼ਟ ਕਰਨਾ ਹੈ, ਤਾਂ ਜੋ ਜਾਂਚ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ ਅਤੇ ਅਦਾਲਤ ਵਿੱਚ ਮਜ਼ਬੂਤ ਸਬੂਤ ਪੇਸ਼ ਕੀਤੇ ਜਾ ਸਕਣ।

ਲੰਬੇ ਸਮੇਂ ਤੋਂ ਚੱਲ ਰਹੇ ਇਸ ਸੰਵੇਦਨਸ਼ੀਲ ਮਾਮਲੇ ਵਿੱਚ ਐੱਸ.ਆਈ.ਟੀ. ਦੀ ਇਹ ਕਾਰਵਾਈ ਜਾਂਚ ਲਈ ਇੱਕ ਮਹੱਤਵਪੂਰਨ ਕਦਮ ਮੰਨੀ ਜਾ ਰਹੀ ਹੈ। ਪੀੜਤ ਪਰਿਵਾਰਾਂ ਅਤੇ ਇਨਸਾਫ਼ ਦੀ ਮੰਗ ਕਰ ਰਹੇ ਲੋਕਾਂ ਨੂੰ ਉਮੀਦ ਹੈ ਕਿ ਇਸ ਤਾਜ਼ਾ ਜਾਂਚ ਨਾਲ ਮਾਮਲੇ ਵਿੱਚ ਹੋਰ ਤੱਥ ਸਾਹਮਣੇ ਆਉਣਗੇ ਅਤੇ ਕਾਨੂੰਨੀ ਪ੍ਰਕਿਰਿਆ ਨੂੰ ਗਤੀ ਮਿਲੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments