Google search engine
HomePunjabਕਿਸੇ ਵੀ ਸਿੱਖਿਆ ਸੰਸਥਾ ਵੱਲੋਂ ਟਰਾਂਸਜੈਂਡਰ ਬੱਚਿਆਂ ਦੇ ਦਾਖਲੇ ਤੋਂ ਇਨਕਾਰ ਬਰਦਾਸ਼ਤ...

ਕਿਸੇ ਵੀ ਸਿੱਖਿਆ ਸੰਸਥਾ ਵੱਲੋਂ ਟਰਾਂਸਜੈਂਡਰ ਬੱਚਿਆਂ ਦੇ ਦਾਖਲੇ ਤੋਂ ਇਨਕਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ,  ਪਛਾਣ ਪੱਤਰ ਤੇ ਵੋਟਰ ਕਾਰਡ ਬਣਵਾਉਣਾ ਬਹੁਤ ਜ਼ਰੂਰੀ, ਡਿਪਟੀ ਕਮਿਸ਼ਨਰ

ਮਾਲੇਰਕੋਟਲਾ:  ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਨਾਲ ਸਬੰਧਤ ਮਸਲਿਆਂ ਅਤੇ ਸਮੱਸਿਆਵਾਂ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਆਯੋਜਿਤ ਕੀਤੀ ਗਈ।  ਇਸ ਮੀਟਿੰਗ ਦੌਰਾਨ ਟਰਾਂਸਜੈਂਡਰ ਭਾਈਚਾਰੇ ਦੇ ਪ੍ਰਤੀਨਿਧੀਆਂ ਦੀਆਂ ਮੁੱਖ ਚੁਣੌਤੀਆਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਉਨ੍ਹਾਂ ਦੇ ਹੱਲ ਲਈ ਤੁਰੰਤ ਕਾਰਵਾਈ ਦੇ ਨਿਰਦੇਸ਼ ਜਾਰੀ ਕੀਤੇ ਗਏ।

                                ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਟਰਾਂਸਜੈਂਡਰ ਭਾਈਚਾਰੇ ਦੀ ਭਲਾਈ ਲਈ ਪੂਰੀ ਸੰਵੇਦਨਸ਼ੀਲਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜ਼ਿਲ੍ਹਾ ਪੱਧਰ ‘ਤੇ ਹੱਲ ਹੋ ਸਕਣ ਵਾਲੇ ਮਸਲੇ ਤੁਰੰਤ ਨਿਪਟਾਏ ਜਾਣਗੇ, ਜਦਕਿ ਬਾਕੀ ਮਾਮਲਿਆਂ ਨੂੰ ਉੱਚ ਅਧਿਕਾਰੀਆਂ ਕੋਲ ਭੇਜ ਕੇ ਸਮੇਂਬੱਧ ਹੱਲ ਯਕੀਨੀ ਬਣਾਇਆ ਜਾਵੇਗਾ।

                    ਉਨ੍ਹਾਂ ਟਰਾਂਸਜੈਂਡਰ ਵਿਅਕਤੀਆਂ ਲਈ ਪਛਾਣ ਪੱਤਰ ਅਤੇ ਵੋਟਰ ਕਾਰਡ ਬਣਵਾਉਣ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਦਸਤਾਵੇਜ਼ ਸਰਕਾਰੀ ਸਕੀਮਾਂ ਅਤੇ ਸਹੂਲਤਾਂ ਦਾ ਲਾਭ ਲੈਣ ਲਈ ਅਤਿ ਜ਼ਰੂਰੀ ਹਨ। ਉਨ੍ਹਾਂ ਸਮੂਹ ਟਰਾਂਸਜੈਂਡਰ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਆਪਣੇ ਦਸਤਾਵੇਜ਼ ਜਲਦ ਤਿਆਰ ਕਰਵਾਉਣ।

                    ਸਿੱਖਿਆ ਦੇ ਖੇਤਰ ਵਿੱਚ ਸਮਾਨ ਅਧਿਕਾਰਾਂ ਨੂੰ ਯਕੀਨੀ ਬਣਾਉਂਦੇ ਹੋਏ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਾਰੇ ਸਿੱਖਿਆ ਸੰਸਥਾਨਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਕਿ ਕਿਸੇ ਵੀ ਟਰਾਂਸਜੈਂਡਰ ਬੱਚੇ ਦੇ ਦਾਖਲੇ ਤੋਂ ਇਨਕਾਰ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਐਸਾ ਕੋਈ ਵੀ ਮਾਮਲਾ ਸਾਹਮਣੇ ਆਉਣ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

                    ਉਨ੍ਹਾਂ ਦੱਸਿਆ ਕਿ ਟਰਾਂਸਜੈਂਡਰ ਵਿਅਕਤੀਆਂ ਦੀ ਸੁਰੱਖਿਆ ਅਤੇ ਅਧਿਕਾਰਾਂ ਦੀ ਰੱਖਿਆ ਲਈ ਜ਼ਿਲ੍ਹੇ ਵਿੱਚ “ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ” ਕਾਇਮ ਕੀਤਾ ਗਿਆ ਹੈ, ਜੋ ਕਾਨੂੰਨੀ ਮਦਦ ਅਤੇ ਸੁਰੱਖਿਆ ਸਹਾਇਤਾ ਪ੍ਰਦਾਨ ਕਰਦਾ ਹੈ। ਕਿਸੇ ਵੀ ਤਰ੍ਹਾਂ ਦੇ ਭੇਦਭਾਵ ਜਾਂ ਅਨਿਆਂ ਦੀ ਸੂਰਤ ਵਿੱਚ ਸੈੱਲ ਨਾਲ ਤੁਰੰਤ ਸੰਪਰਕ ਕਰਨ ਦੀ ਅਪੀਲ ਵੀ ਕੀਤੀ ਗਈ।

                    ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਟਰਾਂਸਜੈਂਡਰ ਵਿਅਕਤੀ ਸਵੈ ਸਹਾਇਤਾ ਸਮੂਹ (Self Help Groups) ਬਣਾਕੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੈ ਸਕਦੇ ਹਨ, ਜਿਸ ਨਾਲ ਉਹ ਆਰਥਿਕ ਤੌਰ ‘ਤੇ ਮਜ਼ਬੂਤ ਹੋ ਸਕਣਗੇ।

                    ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਲਵਲੀਨ ਬੜਿੰਗ, ਐੱਸ.ਪੀ (ਪੀ.ਬੀ.ਆਈ) ਰਾਜਵਿੰਦਰ ਸਿੰਘ, ਸੀ.ਡੀ.ਪੀ.ਓ ਪੂਰਨ ਪੰਕਜ ਸ਼ਰਮਾ, ਐਲ.ਡੀ.ਐਮ ਰਾਜਨ ਕੁਮਾਰ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਅਮ੍ਰਿਤਪਾਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI