ਚੰਡੀਗੜ੍ਹ: ਚੰਡੀਗੜ੍ਹ ਵਿੱਚ ਪੰਜਾਬ ਸਰਕਾਰ ਨੇ ਇੱਕ ਅਹਿਮ ਪ੍ਰਸ਼ਾਸਨਿਕ ਫੈਸਲੇ ਤਹਿਤ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਕੋਲ ਰਹਿੰਦੇ ਜੇਲ੍ਹ ਅਤੇ ਟਰਾਂਸਪੋਰਟ ਵਿਭਾਗ ਵਾਪਸ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਧੀਨ ਕਰ ਦਿੱਤੇ ਹਨ। ਇਸ ਸਬੰਧੀ ਸਰਕਾਰ ਵੱਲੋਂ ਅਧਿਕਾਰਤ ਗਜ਼ਟ ਨੋਟੀਫਿਕੇਸ਼ਨ ਜਾਰੀ ਕਰਕੇ ਤਬਦੀਲੀ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ। ਹੁਣ ਇਨ੍ਹਾਂ ਦੋਵੇਂ ਮਹੱਤਵਪੂਰਨ ਵਿਭਾਗਾਂ ਦਾ ਸਾਰਾ ਕੰਮਕਾਜ ਸਿੱਧੇ ਤੌਰ ‘ਤੇ ਮੁੱਖ ਮੰਤਰੀ ਦਫ਼ਤਰ (CMO) ਵੱਲੋਂ ਸੰਭਾਲਿਆ ਜਾਵੇਗਾ।





