HomePunjabਜਲੰਧਰ 'ਚ 17 ਜੁਲਾਈ ਨੂੰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ, ਪ੍ਰਧਾਨ ਮੰਤਰੀ ਦੇ...

ਜਲੰਧਰ ‘ਚ 17 ਜੁਲਾਈ ਨੂੰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ, ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਡਰੋਨ ਉਡਾਉਣ ‘ਤੇ ਪਾਬੰਦੀ

ਜਲੰਧਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਦੌਰੇ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ (ਏਡੀਸੀ) ਅਮਨਿੰਦਰ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 17 ਜੁਲਾਈ 2026 ਨੂੰ ਜ਼ਿਲ੍ਹਾ ਜਲੰਧਰ ਨੂੰ ‘ਨੋ ਫਲਾਇੰਗ ਜ਼ੋਨ’ ਐਲਾਨ ਦਿੱਤਾ ਹੈ।

ਜਾਰੀ ਹੁਕਮਾਂ ਅਨੁਸਾਰ 17 ਜੁਲਾਈ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 8 ਵਜੇ ਤੱਕ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਕਿਸੇ ਵੀ ਕਿਸਮ ਦੇ ਸਿਵਲ ਰਿਮੋਟਲੀ ਪਾਇਲਟਡ ਏਅਰਕ੍ਰਾਫਟ ਸਿਸਟਮ (RPAS), ਡਰੋਨ, ਰਿਮੋਟ ਕੰਟਰੋਲ ਏਅਰਕ੍ਰਾਫਟ, ਨਿੱਜੀ ਹੈਲੀਕਾਪਟਰ ਜਾਂ ਹੋਰ ਉਡਾਣ ਯੰਤਰ ਉਡਾਉਣ ‘ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ। ਹਾਲਾਂਕਿ ਇਹ ਪਾਬੰਦੀ ਪ੍ਰਧਾਨ ਮੰਤਰੀ ਦੇ ਵੀਵੀਆਈਪੀ ਹੈਲੀਕਾਪਟਰ ਜਾਂ ਜਹਾਜ਼ ‘ਤੇ ਲਾਗੂ ਨਹੀਂ ਹੋਵੇਗੀ।

ਜ਼ਿਲ੍ਹਾ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਇਹ ਫੈਸਲਾ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਾਅ ਲਈ ਲਿਆ ਗਿਆ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਾਰੀ ਹੁਕਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਅਤੇ ਨਿਰਧਾਰਤ ਸਮੇਂ ਦੌਰਾਨ ਕਿਸੇ ਵੀ ਕਿਸਮ ਦਾ ਡਰੋਨ ਜਾਂ ਹੋਰ ਉਡਾਣ ਯੰਤਰ ਨਾ ਉਡਾਉਣ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments