HomePunjabLudhianaਜਵਾਹਰ ਨਵੋਦਿਆ ਵਿਦਿਆਲਿਆ, ਧਨਾਂਸੂ ’ਚ ਛੇਵੀਂ ਜਮਾਤ ਦੇ ਦਾਖਲੇ ਲਈ ਰਜਿਸਟ੍ਰੇਸ਼ਨ ਸ਼ੁਰੂ

ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਸੂ ’ਚ ਛੇਵੀਂ ਜਮਾਤ ਦੇ ਦਾਖਲੇ ਲਈ ਰਜਿਸਟ੍ਰੇਸ਼ਨ ਸ਼ੁਰੂ

ਲੁਧਿਆਣਾ, 12 ਜੁਲਾਈ

31 ਜੁਲਾਈ ਤੱਕ ਭਰੇ ਜਾ ਸਕਣਗੇ ਆਨਾਈਨ ਫਾਰਮ

ਸੁਨਹਿਰੀ ਭਵਿੱਖ ਲਈ ਮਾਪੇ ਆਪਣੇ ਬੱਚਿਆਂ ਨੂੰ ਜਰੂਰ ਦਿਵਾਉਣ ਇਹ ਪ੍ਰਵੇਸ਼ ਪ੍ਰੀਖਿਆ- ਪ੍ਰਿੰਸੀਪਲਜਵਾਹਰ ਨਵੋਦਿਆ ਵਿਦਿਆਲਿਆ, ਧਨਾਂਸੂ (ਲੁਧਿਆਣਾ)

ਵਿੱਚ ਵਿੱਦਿਅਕ ਵਰ੍ਹੇ 2027-28 ਲਈ ਛੇਵੀਂ ਜਮਾਤ ਵਿੱਚ ਦਾਖਲੇ ਲਈ ਦਾਖਲਾ ਪ੍ਰੀਖਿਆ ਦੇ ਆਨਲਾਈਨ ਫਾਰਮ ਨਵੋਦਿਆ ਵਿਦਿਆਲਿਆ ਦੀ ਵੈਬਸਾਈਟ ਤੇ ਭਰੇ ਜਾ ਰਹੇ ਹਨ।

ਪ੍ਰਿੰਸੀਪਲ ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਸੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਾਰਮ ਭਰਨ ਦੀ ਅੰਤਿਮ ਮਿਤੀ 31 ਜੁਲਾਈ, 2026 ਨਿਰਧਾਰਿਤ ਕੀਤੀ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਫਾਰਮ ਭਰਨ ਦੇ ਚਾਹਵਾਨ ਪ੍ਰੀਖਿਆਰਥੀ ਦੀ ਉਮਰ 01 ਮਈ 2015 ਤੇ 31 ਜੁਲਾਈ 2017 ਦੇ ਵਿਚਕਾਰ ਹੋਣੀ ਚਾਹੀਦੀ ਹੈ। ਪ੍ਰੀਖਿਆਰਥੀ ਨੇ ਤੀਜੀ ਚੌਥੀ ਤੇ ਪੰਜਵੀਂ ਜਮਾਤ ਕਿਸੇ ਵੀ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਜਾਂ ਮਾਨਤਾ ਪ੍ਰਾਪਤ ਸਕੂਲ ਤੋਂ ਪਾਸ ਕੀਤੀ ਹੋਵੇ ਤੇ ਵਿਦਿਆਰਥੀ ਲੁਧਿਆਣਾ ਜ਼ਿਲ੍ਹਾ ਦਾ ਵਸਨੀਕ ਹੋਣਾ ਜਰੂਰੀ ਹੈ। ਵਿਦਿਆਰਥੀ ਦੀ ਪੰਜਵੀਂ ਜਮਾਤ ਵਿਦਿਅਕ ਸ਼ੈਸ਼ਨ 2026-27 ਦੇ ਦੌਰਾਨ ਪਾਸ ਹੋਣੀ ਵੀ ਲਾਜ਼ਮੀ ਹੈ।

ਆਨਲਾਈਨ ਅਰਜੀਆਂ ਭਰਨ ਲਈ ਲਿੰਕ https://navodaya.gov.in ਦੀ ਵਰਤੋਂ ਕੀਤੀ ਜਾ ਸਕਦੀ ਹੈ।

ਪ੍ਰਿੰਸੀਪਲ ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਸੂ ਨੇ ਯੋਗ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਉਨ੍ਹਾਂ ਨੂੰ ਇਸ ਪ੍ਰੀਖਿਆ ਲਈ ਅਪਲਾਈ ਜਰੂਰ ਕਰਵਾਉਣ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments