Tuesday, July 21, 2026
Home Punjab ਕਲਾਨੌਰ ਹਸਪਤਾਲ ਗ੍ਰਨੇਡ ਹਮਲਾ ਮਾਮਲਾ: ਪੁਲਿਸ ਨੇ ਮੁੱਖ ਦੋਸ਼ੀ ਤਰਨ ਤਾਰਨ ਤੋਂ...

ਕਲਾਨੌਰ ਹਸਪਤਾਲ ਗ੍ਰਨੇਡ ਹਮਲਾ ਮਾਮਲਾ: ਪੁਲਿਸ ਨੇ ਮੁੱਖ ਦੋਸ਼ੀ ਤਰਨ ਤਾਰਨ ਤੋਂ ਕੀਤਾ ਗ੍ਰਿਫ਼ਤਾਰ

0
19

ਗੁਰਦਾਸਪੁਰ: ਗੁਰਦਾਸਪੁਰ ਦੇ ਕਲਾਨੌਰ ਵਿਖੇ ਇੱਕ ਨਿੱਜੀ ਹਸਪਤਾਲ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਘਟਨਾ ਤੋਂ ਕੁਝ ਘੰਟਿਆਂ ਅੰਦਰ ਹੀ ਗੁਰਦਾਸਪੁਰ ਪੁਲਿਸ ਨੇ ਹਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਦੇਰ ਸ਼ਾਮ ਪ੍ਰੈਸ ਕਾਨਫਰੰਸ ਦੌਰਾਨ ਅਦਿਤਿਆ ਨੇ ਦੱਸਿਆ ਕਿ ਦੁਪਹਿਰ ਕਰੀਬ ਢਾਈ ਵਜੇ ਕਲਾਨੌਰ ਦੇ ਇੱਕ ਨਿੱਜੀ ਹਸਪਤਾਲ ’ਤੇ ਗ੍ਰਨੇਡ ਨਾਲ ਹਮਲਾ ਕੀਤਾ ਗਿਆ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਮੌਕੇ ’ਤੇ ਪਹੁੰਚੀਆਂ ਅਤੇ ਸਬੂਤ ਇਕੱਠੇ ਕਰਕੇ ਜਾਂਚ ਸ਼ੁਰੂ ਕੀਤੀ ਗਈ।

ਐਸ.ਐਸ.ਪੀ. ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਵੱਖ-ਵੱਖ ਜਾਂਚ ਟੀਮਾਂ ਦਾ ਗਠਨ ਕੀਤਾ ਗਿਆ। ਸੀ.ਸੀ.ਟੀ.ਵੀ. ਫੁਟੇਜ, ਹਿਊਮਨ ਇੰਟੈਲੀਜੈਂਸ ਅਤੇ ਤਕਨੀਕੀ ਜਾਂਚ ਦੇ ਆਧਾਰ ’ਤੇ ਪੁਲਿਸ ਨੇ ਮੁਲਜ਼ਮ ਧਰਮਿੰਦਰ ਸਿੰਘ ਉਰਫ ਟਿੰਡੀ ਨੂੰ ਤਰਨ ਤਾਰਨ ਤੋਂ ਕਾਬੂ ਕਰ ਲਿਆ।

ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਪਿੰਡ ਅਗਵਾਨ ਦਾ ਵਸਨੀਕ ਹੈ। ਉਸ ਦੇ ਖ਼ਿਲਾਫ਼ ਪਹਿਲਾਂ ਵੀ ਇੱਕ ਚੋਰੀ ਅਤੇ ਦੋ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਹਨ।

ਐਸ.ਐਸ.ਪੀ. ਅਦਿਤਿਆ ਨੇ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ ਅਤੇ ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਹਮਲੇ ਪਿੱਛੇ ਕੋਈ ਵੱਡਾ ਨੈੱਟਵਰਕ ਜਾਂ ਹੋਰ ਵਿਅਕਤੀ ਤਾਂ ਸ਼ਾਮਲ ਨਹੀਂ। ਉਨ੍ਹਾਂ ਕਿਹਾ ਕਿ ਤਫ਼ਤੀਸ਼ ਦੌਰਾਨ ਹੋਰ ਮਹੱਤਵਪੂਰਨ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹਮਲੇ ਦੇ ਮਕਸਦ ਸਮੇਤ ਹੋਰ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here