Wednesday, August 26, 2026
Home Entertainment ਕੰਗਨਾ ਰਣੌਤ ਫਿਰ ਨਹੀਂ ਹੋਈ ਅਦਾਲਤ ‘ਚ ਨਿੱਜੀ ਤੌਰ ‘ਤੇ ਪੇਸ਼

ਕੰਗਨਾ ਰਣੌਤ ਫਿਰ ਨਹੀਂ ਹੋਈ ਅਦਾਲਤ ‘ਚ ਨਿੱਜੀ ਤੌਰ ‘ਤੇ ਪੇਸ਼

0
67

ਬਠਿੰਡਾ: ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸਾਂਸਦ ਕੰਗਨਾ ਰਣੌਤ ਇੱਕ ਵਾਰ ਫਿਰ ਬਠਿੰਡਾ ਦੀ ਅਦਾਲਤ ਵਿੱਚ ਨਿੱਜੀ ਤੌਰ ‘ਤੇ ਪੇਸ਼ ਨਹੀਂ ਹੋਈ। ਕਿਸਾਨ ਅੰਦੋਲਨ ਦੌਰਾਨ ਬਜ਼ੁਰਗ ਮਾਤਾ ਮਹਿੰਦਰ ਕੌਰ ਬਾਰੇ ਕੀਤੀ ਗਈ ਟਿੱਪਣੀ ਸਬੰਧੀ ਦਰਜ ਮਾਣਹਾਨੀ ਕੇਸ ਵਿੱਚ ਕੰਗਨਾ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੀ ਹਾਜ਼ਰੀ ਲਗਵਾਈ।

ਅਦਾਲਤ ਵਿੱਚ ਕੰਗਨਾ ਦੇ ਵਕੀਲ ਵੱਲੋਂ ਦਲੀਲ ਦਿੱਤੀ ਗਈ ਕਿ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ। ਵਕੀਲ ਨੇ ਕਿਹਾ ਕਿ ਬੇਬੇ ਮਹਿੰਦਰ ਕੌਰ ਦੇ ਇੱਕ ਪੁਰਾਣੇ ਬਿਆਨ, ਜਿਸ ਵਿੱਚ ਉਨ੍ਹਾਂ ਨੇ ਗੁੱਸੇ ਵਿੱਚ ਕੰਗਨਾ ਨੂੰ “ਜੁੰਡਿਆਂ ਤੋਂ ਫੜ ਕੇ ਲਿਆਉਣ” ਦੀ ਗੱਲ ਕੀਤੀ ਸੀ, ਨੂੰ ਧਿਆਨ ਵਿੱਚ ਰੱਖਦਿਆਂ ਸੁਰੱਖਿਆ ਸਥਿਤੀ ਚਿੰਤਾਜਨਕ ਬਣੀ ਹੋਈ ਹੈ।

ਕੰਗਨਾ ਰਣੌਤ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਹਾਲਾਤ ਨਾਜ਼ੁਕ ਹਨ, ਜਿਸ ਕਾਰਨ ਉਹ ਨਿੱਜੀ ਤੌਰ ‘ਤੇ ਅਦਾਲਤ ਵਿੱਚ ਪੇਸ਼ ਹੋਣ ਤੋਂ ਬਚ ਰਹੀ ਹੈ। ਅਦਾਲਤ ਵੱਲੋਂ ਮਾਮਲੇ ਦੀ ਅਗਲੀ ਸੁਣਵਾਈ ਲਈ ਤਾਰੀਖ਼ ਤੈਅ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here