Monday, September 14, 2026
Home National ਰਾਜ ਸਭਾ ਉਮੀਦਵਾਰਾਂ ਦੀ ਚੋਣ ’ਤੇ ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ਉਮੀਦਵਾਰਾਂ...

ਰਾਜ ਸਭਾ ਉਮੀਦਵਾਰਾਂ ਦੀ ਚੋਣ ’ਤੇ ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ਉਮੀਦਵਾਰਾਂ ਦੀ ਹੋਵੇਗੀ ਪੂਰੀ ਜਾਂਚ

0
1

ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਜ ਸਭਾ ਉਮੀਦਵਾਰਾਂ ਦੀ ਚੋਣ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਕਈ ਰਾਜ ਸਭਾ ਮੈਂਬਰਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਹੁਣ ਕਿਸੇ ਵੀ ਆਗੂ ਨੂੰ ਰਾਜ ਸਭਾ ਭੇਜਣ ਤੋਂ ਪਹਿਲਾਂ ਉਸ ਦੀ ਪੂਰੀ ਜਾਂਚ-ਪੜਤਾਲ ਕੀਤੀ ਜਾਵੇਗੀ, ਤਾਂ ਜੋ ਪਾਰਟੀ ਪ੍ਰਤੀ ਵਫ਼ਾਦਾਰੀ ਯਕੀਨੀ ਬਣਾਈ ਜਾ ਸਕੇ।

ਜ਼ਿਕਰਯੋਗ ਹੈ ਕਿ ਅਪ੍ਰੈਲ ਵਿੱਚ ‘ਆਪ’ ਦੇ 10 ਵਿੱਚੋਂ 7 ਰਾਜ ਸਭਾ ਸੰਸਦ ਮੈਂਬਰਾਂ ਰਾਘਵ ਚੱਢਾ, ਹਰਭਜਨ ਸਿੰਘ, ਸਵਾਤੀ ਮਾਲੀਵਾਲ, ਸੰਦੀਪ ਪਾਠਕ, ਅਸ਼ੋਕ ਮਿੱਤਲ, ਵਿਕਰਮ ਸਾਹਨੀ ਅਤੇ ਰਾਜੇਂਦਰ ਗੁਪਤਾ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਸੀ।

ਇਸ ਘਟਨਾਕ੍ਰਮ ਤੋਂ ਬਾਅਦ ਕੇਜਰੀਵਾਲ ਨੇ ਸੰਕੇਤ ਦਿੱਤਾ ਕਿ ਭਵਿੱਖ ਵਿੱਚ ਰਾਜ ਸਭਾ ਲਈ ਉਮੀਦਵਾਰ ਚੁਣਦੇ ਸਮੇਂ ਉਨ੍ਹਾਂ ਦੀ ਪਿਛੋਕੜ, ਪਾਰਟੀ ਪ੍ਰਤੀ ਵਚਨਬੱਧਤਾ ਅਤੇ ਭਰੋਸੇਯੋਗਤਾ ਨੂੰ ਵਿਸ਼ੇਸ਼ ਤੌਰ ’ਤੇ ਪਰਖਿਆ ਜਾਵੇਗਾ।

LEAVE A REPLY

Please enter your comment!
Please enter your name here