HomeHaryana Newsਪਿੰਡ-ਪਿੰਡ ਚੌਪਾਲਾਂ ਦੀ ਉਸਾਰੀ, ਬਿਜਲੀ ਪ੍ਰਬੰਧ ਮਜ਼ਬੂਤ ਕਰਨ ਅਤੇ ਨਵੀਆਂ ਸੜਕਾਂ ਦੇ...

ਪਿੰਡ-ਪਿੰਡ ਚੌਪਾਲਾਂ ਦੀ ਉਸਾਰੀ, ਬਿਜਲੀ ਪ੍ਰਬੰਧ ਮਜ਼ਬੂਤ ਕਰਨ ਅਤੇ ਨਵੀਆਂ ਸੜਕਾਂ ਦੇ ਨਿਰਮਾਣ ‘ਤੇ ਸਰਕਾਰ ਦਾ ਵਿਸ਼ੇਸ਼ ਧਿਆਨ : ਕ੍ਰਿਸ਼ਨ ਲਾਲ ਪੰਵਾਰ

ਨਾਜਾਇਜ਼ ਮਾਈਨਿੰਗ ਖ਼ਿਲਾਫ਼ ਸਰਕਾਰ ਸਖ਼ਤ, ਸੂਬੇ ਵਿੱਚ ਨਿਰਧਾਰਤ ਟੀਚੇ ਦਾ 60 ਤੋਂ 70 ਫ਼ੀਸਦੀ ਕੰਮ ਮੁਕੰਮਲ

ਨਾਜਾਇਜ਼ ਮਾਈਨਿੰਗ ਖ਼ਿਲਾਫ਼ ਹਰਿਆਣਾ ਸਰਕਾਰ ਸਖ਼ਤ, ਨਿਰਧਾਰਤ ਟੀਚੇ ਦਾ 60 ਤੋਂ 70 ਫ਼ੀਸਦੀ ਕੰਮ ਮੁਕੰਮਲ : ਕ੍ਰਿਸ਼ਨ ਲਾਲ ਪੰਵਾਰ

ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਅਤੇ ਮਾਈਨਿੰਗ ਮੰਤਰੀ ਸ੍ਰੀ ਕ੍ਰਿਸ਼ਨ ਲਾਲ ਪੰਵਾਰ ਨੇ ਕਿਹਾ ਕਿ ਸੂਬਾ ਸਰਕਾਰ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਬੰਧੀ ਮਾਈਨਿੰਗ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਨਾਜਾਇਜ਼ ਗਤੀਵਿਧੀਆਂ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਮਾਈਨਿੰਗ ਵਿਭਾਗ ਲਈ ਨਿਰਧਾਰਤ ਕੀਤੇ ਗਏ ਟੀਚੇ ਦਾ 60 ਤੋਂ 70 ਫ਼ੀਸਦੀ ਕੰਮ ਪੂਰਾ ਕੀਤਾ ਜਾ ਚੁੱਕਾ ਹੈ। ਸਰਕਾਰ ਵੱਲੋਂ ਨਾਜਾਇਜ਼ ਮਾਈਨਿੰਗ ‘ਤੇ ਪੂਰੀ ਤਰ੍ਹਾਂ ਰੋਕ ਲਗਾਉਣ ਅਤੇ ਵਿਭਾਗੀ ਕਾਰਜਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਮਜ਼ਬੂਤ ਕਰਨ ਅਤੇ ਖੇਡ ਪ੍ਰਤਿਭਾਵਾਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵਚਨਬੱਧ : ਕ੍ਰਿਸ਼ਨ ਲਾਲ ਪੰਵਾਰ

ਹਰਿਆਣਾ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ, ਬਿਜਲੀ ਪ੍ਰਬੰਧ ਵਿੱਚ ਸੁਧਾਰ ਲਿਆਉਣ ਅਤੇ ਖੇਡ ਪ੍ਰਤਿਭਾਵਾਂ ਨੂੰ ਅੱਗੇ ਵਧਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਹ ਗੱਲ ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਅਤੇ ਮਾਈਨਿੰਗ ਮੰਤਰੀ ਸ੍ਰੀ ਕ੍ਰਿਸ਼ਨ ਲਾਲ ਪੰਵਾਰ ਨੇ ਸੋਮਵਾਰ ਨੂੰ ਜ਼ਿਲ੍ਹਾ ਪਾਣੀਪਤ ਵਿਖੇ ਰਾਸ਼ਟਰੀ ਪ੍ਰੈਸ ਦਿਵਸ ਮੌਕੇ ਕਰਵਾਏ ਗਏ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਹੀ।

ਇਸ ਮੌਕੇ ਉਨ੍ਹਾਂ ਨੇ ਸਮੂਹ ਪੱਤਰਕਾਰਾਂ ਨੂੰ ਰਾਸ਼ਟਰੀ ਪ੍ਰੈਸ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਪੱਤਰਕਾਰਾਂ ਨੂੰ ਨਿਡਰਤਾ, ਨਿਰਪੱਖਤਾ ਅਤੇ ਪਾਰਦਰਸ਼ਤਾ ਨਾਲ ਆਪਣੀ ਪੇਸ਼ੇਵਰ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਮੀਡੀਆ ਦੀ ਅਹਿਮ ਭੂਮਿਕਾ ਹੈ ਅਤੇ ਪੱਤਰਕਾਰ ਸਮਾਜ ਨੂੰ ਸਹੀ ਜਾਣਕਾਰੀ ਪਹੁੰਚਾਉਣ ਦੇ ਨਾਲ-ਨਾਲ ਲੋਕਾਂ ਦੀ ਆਵਾਜ਼ ਨੂੰ ਸਰਕਾਰ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਕੰਮ ਕਰਦੇ ਹਨ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਪਿੰਡ-ਪਿੰਡ ਵਿੱਚ ਸਾਰੇ ਸਮਾਜਾਂ ਦੇ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨਵੀਆਂ ਚੌਪਾਲਾਂ ਦਾ ਨਿਰਮਾਣ ਕਰਵਾਇਆ ਗਿਆ ਹੈ, ਤਾਂ ਜੋ ਪੇਂਡੂ ਖੇਤਰਾਂ ਵਿੱਚ ਸਮਾਜਿਕ ਅਤੇ ਜਨਤਕ ਗਤੀਵਿਧੀਆਂ ਲਈ ਬਿਹਤਰ ਸਹੂਲਤਾਂ ਉਪਲਬਧ ਹੋ ਸਕਣ। ਉਨ੍ਹਾਂ ਕਿਹਾ ਕਿ ਪੇਂਡੂ ਵਿਕਾਸ ਸਰਕਾਰ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments