Tuesday, July 14, 2026
Home Lifestyle ਫਿਟਨੈੱਸ ਖੇਤਰ ਵਿੱਚ ਯੋਗਦਾਨ ਲਈ ਕੁਵਰ ਅੰਮ੍ਰਿਤਬੀਰ ਸਿੰਘ ਨੂੰ ਮਿਲਿਆ ਅੰਤਰਰਾਸ਼ਟਰੀ ਸ਼ਾਹੀ...

ਫਿਟਨੈੱਸ ਖੇਤਰ ਵਿੱਚ ਯੋਗਦਾਨ ਲਈ ਕੁਵਰ ਅੰਮ੍ਰਿਤਬੀਰ ਸਿੰਘ ਨੂੰ ਮਿਲਿਆ ਅੰਤਰਰਾਸ਼ਟਰੀ ਸ਼ਾਹੀ ਸਨਮਾਨ

0
12

ਪੰਜਾਬ ਦੇ ਬਟਾਲਾ ਨਾਲ ਸਬੰਧਤ ਨੌਜਵਾਨ ਫਿਟਨੈੱਸ ਆਈਕਨ ਅਤੇ ਵਿਸ਼ਵ ਰਿਕਾਰਡ ਹੋਲਡਰ ਕੁਵਰ ਅੰਮ੍ਰਿਤਬੀਰ ਸਿੰਘ ਨੂੰ ਇੰਡੋਨੇਸ਼ੀਆ ਦੇ ਸ਼ਾਹੀ ਪਰਿਵਾਰ ਵੱਲੋਂ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਗਿਆ ਹੈ। ਸਮਾਰੋਹ ਦੌਰਾਨ ਉਨ੍ਹਾਂ ਨੂੰ ਸ਼ਾਹੀ ਪਰੰਪਰਾ ਅਨੁਸਾਰ ਸਨਮਾਨਿਤ ਕੀਤਾ ਗਿਆ ਅਤੇ ‘ਪ੍ਰਿੰਸ (Pangeran)’ ਦੀ ਵਿਰਾਸਤੀ ਸ਼ਾਹੀ ਉਪਾਧੀ ਵੀ ਪ੍ਰਦਾਨ ਕੀਤੀ ਗਈ। ਇਹ ਸਨਮਾਨ ਉਨ੍ਹਾਂ ਦੇ ਫਿਟਨੈੱਸ, ਸਮਾਜ ਸੇਵਾ ਅਤੇ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਵਿੱਚ ਪਾਏ ਯੋਗਦਾਨ ਲਈ ਦਿੱਤਾ ਗਿਆ।

ਕੁਵਰ ਅੰਮ੍ਰਿਤਬੀਰ ਸਿੰਘ ਪਹਿਲਾਂ ਹੀ ਕਈ ਫਿਟਨੈੱਸ ਵਿਸ਼ਵ ਰਿਕਾਰਡ ਆਪਣੇ ਨਾਮ ਕਰ ਚੁੱਕੇ ਹਨ ਅਤੇ ਸੋਸ਼ਲ ਮੀਡੀਆ ਰਾਹੀਂ ਲੱਖਾਂ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰ ਰਹੇ ਹਨ। ਉਹ ਆਪਣੇ ਘਰੇਲੂ ਤਰੀਕਿਆਂ ਨਾਲ ਕੀਤੀ ਫਿਟਨੈੱਸ ਟ੍ਰੇਨਿੰਗ ਅਤੇ ਅਨੁਸ਼ਾਸਿਤ ਜੀਵਨ ਲਈ ਵੀ ਜਾਣੇ ਜਾਂਦੇ ਹਨ।

ਸਨਮਾਨ ਪ੍ਰਾਪਤ ਕਰਨ ਤੋਂ ਬਾਅਦ ਕੁਵਰ ਅੰਮ੍ਰਿਤਬੀਰ ਸਿੰਘ ਨੇ ਇਸ ਨੂੰ ਆਪਣੇ ਪਰਿਵਾਰ, ਪੰਜਾਬ ਅਤੇ ਭਾਰਤ ਲਈ ਮਾਣ ਵਾਲਾ ਪਲ ਦੱਸਿਆ। ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਦੇਸ਼ ਦਾ ਨਾਮ ਵਿਸ਼ਵ ਪੱਧਰ ‘ਤੇ ਰੌਸ਼ਨ ਕਰਨ ਅਤੇ ਨੌਜਵਾਨਾਂ ਨੂੰ ਸਕਾਰਾਤਮਕ ਸੋਚ ਅਤੇ ਫਿਟਨੈੱਸ ਵੱਲ ਪ੍ਰੇਰਿਤ ਕਰਨ ਲਈ ਲਗਾਤਾਰ ਕੰਮ ਕਰਦੇ ਰਹਿਣਗੇ।

LEAVE A REPLY

Please enter your comment!
Please enter your name here