Google search engine
HomePunjabMansaਕਿਰਾਏਦਾਰਾਂ ਦਾ ਵੇਰਵਾ ਪੁਲਿਸ ਚੌਂਕੀ ਵਿਚ ਦਰਜ ਕਰਵਾਉਣ ਮਕਾਨ ਮਾਲਕ-ਜ਼ਿਲ੍ਹਾ ਮੈਜਿਸਟਰੇਟ

ਕਿਰਾਏਦਾਰਾਂ ਦਾ ਵੇਰਵਾ ਪੁਲਿਸ ਚੌਂਕੀ ਵਿਚ ਦਰਜ ਕਰਵਾਉਣ ਮਕਾਨ ਮਾਲਕ-ਜ਼ਿਲ੍ਹਾ ਮੈਜਿਸਟਰੇਟ

ਮਾਨਸਾ: ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ.ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ, ਮਕਾਨ ਮਾਲਕਾਂ ਅਤੇ ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਉਨ੍ਹਾਂ ਵੱਲੋਂ ਜੋ ਵੀ ਮਕਾਨ ਕਿਰਾਏ ’ਤੇ ਦਿੱਤੇ ਹੋਣ ਜਾਂ ਭਵਿੱਖ ਵਿਚ ਦਿੱਤੇ ਜਾਣੇ ਹਨ, ਉਨ੍ਹਾਂ ਵਿਚ ਰਹਿਣ ਵਾਲੇ ਕਿਰਾਏਦਾਰ ਵਿਅਕਤੀਆਂ ਦਾ ਨਾਮ ਅਤੇ ਮੁਕੰਮਲ ਵੇਰਵਾ ਆਪਣੇ ਇਲਾਕੇ ਦੇ ਥਾਣਾ ਪੁਲਿਸ ਚੌਂਕੀ ਵਿਚ ਤੁਰੰਤ ਦਰਜ਼ ਕਰਵਾਉਣ।

            ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵੱਲੋਂ ਮਕਾਨ ਕਿਰਾਏ ’ਤੇ ਲੈ ਕੇ ਸਮਾਜ ਵਿਰੋਧੀ ਕਾਰਵਾਈਆਂ ਕਰਨ ਦਾ ਅੰਦੇਸ਼ਾ ਹੈ, ਜਿਸ ਨਾਲ ਲੋਕਾਂ ਦੀ ਜਾਨ ਮਾਲ ਨੂੰ ਖ਼ਤਰਾ ਹੋ ਸਕਦਾ ਹੈ ਅਤੇ ਸਰਕਾਰੀ, ਪ੍ਰਾਈਵੇਟ ਸੰਪਤੀ ਨੂੰ ਨੁਕਸਾਨ ਪਹੁੰਚ ਸਕਦਾ ਹੈ, ਅਮਨ ਕਾਨੂੰਨ ਦੀ ਸਥਿਤੀ ਭੰਗ ਹੋ ਸਕਦੀ ਹੈ ਅਤੇ ਦੰਗੇ ਆਦਿ ਭੜਕ ਸਕਦੇ ਹਨ। ਇਸ ਲਈ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਫੌਰੀ ਕਦਮ ਚੁੱਕੇ ਜਾਣ ਦੀ ਲੋੜ ਹੈ।

            ਇਹ ਹੁਕਮ 31 ਮਈ 2026 ਤੱਕ ਲਾਗੂ ਰਹੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI