HomeNationalਐਲਪੀਜੀ ਸਿਲੰਡਰ ਦੀ ਕੀਮਤ ਵਿੱਚ ₹195.50 ਦਾ ਵਾਧਾ

ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ₹195.50 ਦਾ ਵਾਧਾ

01.04.2026

ਐਲਪੀਜੀ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿੱਚ ਵਾਧਾ: 1 ਅਪ੍ਰੈਲ ਤੋਂ ਨਵੇਂ ਰੇਟ ਲਾਗੂ

ਪੱਛਮੀ ਏਸ਼ੀਆ ਵਿੱਚ ਚੱਲ ਰਹੇ ਟਕਰਾਅ ਦੇ ਦਰਮਿਆਨ ਐਲਪੀਜੀ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ। 1 ਅਪ੍ਰੈਲ ਤੋਂ ਲਾਗੂ ਹੋਏ ਨਵੇਂ ਰੇਟਾਂ ਮੁਤਾਬਕ, 19 ਕਿਲੋ ਵਾਲਾ ਕਮਰਸ਼ੀਅਲ ਐਲਪੀਜੀ ਸਿਲੰਡਰ ਹੁਣ ਦਿੱਲੀ ਵਿੱਚ ₹195.50 ਮਹਿੰਗਾ ਹੋ ਗਿਆ ਹੈ।

ਹਾਲਾਂਕਿ, ਘਰੇਲੂ ਉਪਭੋਗਤਾਵਾਂ ਲਈ ਇਹ ਰਾਹਤ ਦੀ ਖ਼ਬਰ ਹੈ ਕਿ ਡੋਮੇਸਟਿਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ। 14.2 ਕਿਲੋ ਵਾਲਾ ਘਰੇਲੂ ਸਿਲੰਡਰ ਦਿੱਲੀ ਵਿੱਚ ਅਜੇ ਵੀ ₹913 ਵਿੱਚ ਹੀ ਮਿਲ ਰਿਹਾ ਹੈ। ਇਸ ਤੋਂ ਪਹਿਲਾਂ 7 ਮਾਰਚ ਨੂੰ ਘਰੇਲੂ ਸਿਲੰਡਰ ਦੀ ਕੀਮਤ ਵਿੱਚ ₹60 ਦਾ ਵਾਧਾ ਕੀਤਾ ਗਿਆ ਸੀ।

ਨਵੀਆਂ ਕੀਮਤਾਂ ਦੇ ਨਾਲ ਕਮਰਸ਼ੀਅਲ ਉਪਭੋਗਤਾਵਾਂ ‘ਤੇ ਵਾਧੂ ਬੋਝ ਪੈਣ ਦੀ ਸੰਭਾਵਨਾ ਹੈ।

ਦੇਸ਼ ਵਿੱਚ ਮਹਿੰਗਾਈ ਦੇ ਮਾਹੌਲ ਵਿਚ ਲੋਕਾਂ ਨੂੰ ਇੱਕ ਹੋਰ ਝਟਕਾ ਲੱਗਿਆ ਹੈ। ਸਰਕਾਰ ਵੱਲੋਂ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਵਿੱਚ Rs 195.50 ਦਾ ਵਾਧਾ ਕੀਤਾ ਗਿਆ ਹੈ। ਨਵੀਆਂ ਦਰਾਂ ਦੇ ਲਾਗੂ ਹੋਣ ਨਾਲ ਘਰੇਲੂ ਬਜਟ ਉੱਤੇ ਵਾਧੂ ਬੋਝ ਪਵੇਗਾ। ਇਸ ਵਾਧੇ ਨਾਲ ਆਮ ਜਨਤਾ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ ਹੈ, ਕਿਉਂਕਿ ਪਹਿਲਾਂ ਹੀ ਵਧ ਰਹੀਆਂ ਕੀਮਤਾਂ ਨੇ ਲੋਕਾਂ ਦੀ ਜ਼ਿੰਦਗੀ ਨੂੰ ਪ੍ਰਭਾਵਿਤ ਕੀਤਾ ਹੋਇਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments