Sunday, July 19, 2026
Home Punjab ਲੁਧਿਆਣਾ: ਮਹਿਲਾ ਨਸ਼ਾ ਤਸਕਰ ਹੈਰੋਇਨ ਸਮੇਤ ਗ੍ਰਿਫ਼ਤਾਰ, ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ

ਲੁਧਿਆਣਾ: ਮਹਿਲਾ ਨਸ਼ਾ ਤਸਕਰ ਹੈਰੋਇਨ ਸਮੇਤ ਗ੍ਰਿਫ਼ਤਾਰ, ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ

0
51

ਲੁਧਿਆਣਾ: ਨਸ਼ਾ ਤਸਕਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਲੇਮ ਟਾਬਰੀ ਦੇ ਅਧਿਕਾਰ ਖੇਤਰ ਅਧੀਨ ਆਉਂਦੀ ਐਲ.ਡੀ.ਸੀ.ਓ. ਅਸਟੇਟ ਪੁਲਿਸ ਚੌਕੀ ਦੀ ਟੀਮ ਨੇ ਇੱਕ ਮਹਿਲਾ ਨਸ਼ਾ ਤਸਕਰ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਜਿੰਦਰ ਲਾਲ ਸਿੱਧੂ ਨੇ ਦੱਸਿਆ ਕਿ ਪੁਲਿਸ ਟੀਮ ਗਗਨਦੀਪ ਕਲੋਨੀ ਇਲਾਕੇ ਵਿੱਚ ਰੁਟੀਨ ਗਸ਼ਤ ‘ਤੇ ਸੀ। ਇਸ ਦੌਰਾਨ ਸ਼ੱਕ ਦੇ ਆਧਾਰ ‘ਤੇ ਇੱਕ ਔਰਤ ਨੂੰ ਰੋਕ ਕੇ ਤਲਾਸ਼ੀ ਲਈ ਗਈ, ਜਿਸ ਤੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਹੋਈ।

ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਮਹਿਲਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਗ੍ਰਿਫ਼ਤਾਰ ਕੀਤੀ ਗਈ ਦੋਸ਼ੀ ਦੀ ਪਹਿਚਾਣ ਸੋਨੀਆ ਪਤਨੀ ਰੋਹਿਤ, ਵਾਸੀ ਗਗਨਦੀਪ ਕਲੋਨੀ ਵਜੋਂ ਹੋਈ ਹੈ।

ਜਾਂਚ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਔਰਤ ਵਿਰੁੱਧ ਥਾਣਾ ਸਲੇਮ ਟਾਬਰੀ ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਸ਼ੀ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਲਈ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।

ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਨਸ਼ਾ ਤਸਕਰੀ ਨਾਲ ਜੁੜੇ ਹੋਰ ਲਿੰਕਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਮਾਮਲੇ ਨਾਲ ਸਬੰਧਿਤ ਹੋਰ ਜਾਣਕਾਰੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਨਸ਼ਾ ਮੁਕਤ ਪੰਜਾਬ ਲਈ ਅਜਿਹੀਆਂ ਕਾਰਵਾਈਆਂ ਅੱਗੇ ਵੀ ਸਖ਼ਤੀ ਨਾਲ ਜਾਰੀ ਰਹਿਣਗੀਆਂ।

LEAVE A REPLY

Please enter your comment!
Please enter your name here