Home Punjab ਲੁਧਿਆਣਾ ਨੂੰ ਮਿਲੀ ਨਵੀਂ ਹਵਾਈ ਸੌਗਾਤ, ਹਲਵਾਰਾ ਹਵਾਈ ਅੱਡੇ ਦਾ ਵਰਚੁਅਲ ਉਦਘਾਟਨ

ਲੁਧਿਆਣਾ ਨੂੰ ਮਿਲੀ ਨਵੀਂ ਹਵਾਈ ਸੌਗਾਤ, ਹਲਵਾਰਾ ਹਵਾਈ ਅੱਡੇ ਦਾ ਵਰਚੁਅਲ ਉਦਘਾਟਨ

0
52

ਲੁਧਿਆਣਾ: ਸਾਲਾਂ ਦੀ ਉਡੀਕ ਤੋਂ ਬਾਅਦ ਲੁਧਿਆਣਾ ਵਾਸੀਆਂ ਲਈ ਵੱਡੀ ਖੁਸ਼ਖ਼ਬਰੀ ਸਾਹਮਣੇ ਆਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਦਿਨ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ਦਾ ਵਰਚੁਅਲੀ ਤੌਰ ’ਤੇ ਉਦਘਾਟਨ ਕਰ ਦਿੱਤਾ ਹੈ, ਜਿਸ ਨਾਲ ਸ਼ਹਿਰ ਨੂੰ ਹਵਾਈ ਕਨੈਕਟੀਵਿਟੀ ਦੀ ਮਹੱਤਵਪੂਰਨ ਸੌਗਾਤ ਮਿਲੀ ਹੈ।

ਹਲਵਾਰਾ ਹਵਾਈ ਅੱਡੇ ਦੇ ਸ਼ੁਰੂ ਹੋਣ ਨਾਲ ਲੁਧਿਆਣਾ ਅਤੇ ਰਾਸ਼ਟਰੀ ਰਾਜਧਾਨੀ ਦਿੱਲੀ ਦਰਮਿਆਨ ਹਵਾਈ ਯਾਤਰਾ ਕਾਫ਼ੀ ਆਸਾਨ ਹੋ ਜਾਵੇਗੀ। ਜਾਣਕਾਰੀ ਮੁਤਾਬਕ ਮਾਰਚ ਮਹੀਨੇ ਤੋਂ ਹਲਵਾਰਾ ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਦਾ ਸੰਚਾਲਨ ਸ਼ੁਰੂ ਕੀਤਾ ਜਾਵੇਗਾ।

ਸ਼ੁਰੂਆਤੀ ਪੜਾਅ ਵਿੱਚ ਏਅਰ ਇੰਡੀਆ ਐਕਸਪ੍ਰੈਸ ਵੱਲੋਂ ਹਫ਼ਤੇ ਵਿੱਚ ਪੰਜ ਦਿਨ ਲੁਧਿਆਣਾ ਤੋਂ ਦਿੱਲੀ ਅਤੇ ਦਿੱਲੀ ਤੋਂ ਲੁਧਿਆਣਾ ਲਈ ਉਡਾਣਾਂ ਚਲਾਈਆਂ ਜਾਣਗੀਆਂ। ਇਹ ਕਦਮ ਯਾਤਰੀਆਂ ਲਈ ਵੱਡੀ ਸਹੂਲਤ ਸਾਬਤ ਹੋਵੇਗਾ ਅਤੇ ਸਮੇਂ ਦੀ ਬਚਤ ਵੀ ਕਰੇਗਾ।

ਹਵਾਈ ਅੱਡੇ ਦੇ ਚਾਲੂ ਹੋਣ ਨਾਲ ਸਿਰਫ਼ ਯਾਤਰੀਆਂ ਨੂੰ ਹੀ ਨਹੀਂ, ਸਗੋਂ ਉਦਯੋਗਿਕ ਅਤੇ ਵਪਾਰਕ ਗਤੀਵਿਧੀਆਂ ਨੂੰ ਵੀ ਵੱਡਾ ਹੁਲਾਰਾ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ। ਉਦਯੋਗਿਕ ਸ਼ਹਿਰ ਲੁਧਿਆਣਾ ਨੂੰ ਦੇਸ਼ ਦੇ ਹੋਰ ਵੱਡੇ ਸ਼ਹਿਰਾਂ ਨਾਲ ਜੋੜਨ ਦੀ ਦਿਸ਼ਾ ਵਿੱਚ ਇਸ ਹਵਾਈ ਅੱਡੇ ਨੂੰ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here