Saturday, May 30, 2026
Google search engine
HomePunjabMansaਸਰਕਾਰੀ ਸਕੂਲਾਂ ਵਿੱਚ ਉਤਸ਼ਾਹ ਨਾਲ ਮਨਾਇਆ ਗਿਆ ' ਸਿੱਖਿਆ ਦਾ ਮਹਾਂ ਜਸ਼ਨ...

ਸਰਕਾਰੀ ਸਕੂਲਾਂ ਵਿੱਚ ਉਤਸ਼ਾਹ ਨਾਲ ਮਨਾਇਆ ਗਿਆ ‘ ਸਿੱਖਿਆ ਦਾ ਮਹਾਂ ਜਸ਼ਨ ‘

ਅਧਿਆਪਕਾਂ ਤੇ ਮਾਪਿਆਂ ਦੀ ਪਰਪੱਕ ਸਾਂਝ ਨਾਲ ਹੀ ਨਿਖਰਦਾ ਹੈ ਵਿਦਿਆਰਥੀਆਂ ਦਾ ਭਵਿੱਖ: ਨੀਲਮ ਰਾਣੀ

ਘਰ ਤੇ ਸਕੂਲ ਵਿਚ ਮਿਲਿਆ ਉਸਾਰੂ ਮਾਹੌਲ ਬੱਚਿਆਂ ਦੀ ਸਫ਼ਲਤਾ ਦੀ ਨੀਂਹ ਮਜ਼ਬੂਤ ਕਰਦਾ ਹੈ: ਡਾ. ਪਰਮਜੀਤ ਸਿੰਘ ਭੋਗਲ

ਮਾਨਸਾ: ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ  “ਮੈਗਾ ਅਧਿਆਪਕ-ਮਾਪੇ ਮਿਲਣੀ ਅਤੇ ਮਾਪੇ ਵਰਕਸ਼ਾਪ – ਸਿੱਖਿਆ ਦਾ ਮਹਾਂਜਸ਼ਨ” ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਨੀਲਮ ਰਾਣੀ ਵਲੋਂ ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਭੀਖੀ ਅਤੇ ਸਰਕਾਰੀ ਹਾਈ ਸਕੂਲ ਗੁਰਨੇ ਕਲਾਂ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਦਿਆਂ ਕਿਹਾ ਕਿ ਮਾਪੇ ਬੱਚੇ ਦੇ ਪਹਿਲੇ ਅਧਿਆਪਕ ਹੁੰਦੇ ਹਨ ਅਤੇ ਉਸ ਦੇ ਸਰਵਪੱਖੀ ਵਿਕਾਸ ਵਿੱਚ ਸਭ ਤੋਂ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਅਤੇ ਮਾਪਿਆਂ ਵਿਚਕਾਰ ਮਜ਼ਬੂਤ ਸਾਂਝ ਹੀ ਵਿਦਿਆਰਥੀਆਂ ਦੀ ਬਿਹਤਰ ਸਿੱਖਿਆ ਅਤੇ ਚੰਗੇ ਭਵਿੱਖ ਦੀ ਬੁਨਿਆਦ ਹੈ।

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਇਹ ਮੈਗਾ ਅਧਿਆਪਕ-ਮਾਪੇ ਮਿਲਣੀ ਸਿਰਫ਼ ਇੱਕ ਸਮਾਗਮ ਨਹੀਂ, ਸਗੋਂ ਸਿੱਖਿਆ ਨੂੰ ਲੋਕ ਲਹਿਰ ਬਣਾਉਣ ਦਾ ਇੱਕ ਮਹੱਤਵਪੂਰਨ ਉਪਰਾਲਾ ਹੈ। ਇਸ ਰਾਹੀਂ ਮਾਪਿਆਂ ਨੂੰ ਸਕੂਲਾਂ ਦੀਆਂ ਪ੍ਰਾਪਤੀਆਂ, ਵਿਦਿਆਰਥੀਆਂ ਦੀ ਪ੍ਰਗਤੀ ਅਤੇ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਯਤਨਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।

ਇਸ ਦੌਰਾਨ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਪਰਮਜੀਤ ਸਿੰਘ ਭੋਗਲ ਨੇ ਭਾਈ ਬਹਿਲੋ ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਫਫੜੇ ਭਾਈ ਕੇ, ਸਰਕਾਰੀ ਹਾਈ ਸਕੂਲ ਬੋੜਾਵਾਲ , ਸਰਕਾਰੀ ਹਾਈ ਸਕੂਲ ਗੁਰਨੇ ਕਲਾਂ ਅਤੇ ਸਰਕਾਰੀ ਹਾਈ ਸਕੂਲ ਕ੍ਰਿਸਨਗੜ ਫਰਵਾਹੀ ਵਿਖੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਇਸ ਮੌਕੇ ਉਨ੍ਹਾਂ ਬੋਲਦਿਆਂ
ਕਿਹਾ ਕਿ ਬੱਚਿਆਂ ਦੀ ਸਫਲਤਾ ਦੀ ਨੀਂਹ ਘਰ ਅਤੇ ਸਕੂਲ ਵਿੱਚ ਮਿਲਣ ਵਾਲੇ ਉਸਾਰੂ ਮਾਹੌਲ ਸਦਕਾ ਹੁੰਦੀ ਹੈ।  ਉਨ੍ਹਾਂ ਕਿਹਾ ਕਿ ਜਦੋਂ ਮਾਪੇ ਆਪਣੇ ਬੱਚਿਆਂ ਦੀ ਸਿੱਖਿਆ ਵਿੱਚ ਸਰਗਰਮ ਭੂਮਿਕਾ ਨਿਭਾਉਂਦੇ ਹਨ ਤਾਂ ਬੱਚਿਆਂ ਦੀ ਪੜ੍ਹਾਈ ਪ੍ਰਤੀ ਰੁਚੀ, ਆਤਮ-ਵਿਸ਼ਵਾਸ ਅਤੇ ਪ੍ਰਾਪਤੀਆਂ ਵਿੱਚ ਮਹੱਤਵਪੂਰਨ ਵਾਧਾ ਹੁੰਦਾ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨਾਲ ਰੋਜ਼ਾਨਾ ਸਕੂਲ ਦੀ ਪੜ੍ਹਾਈ ਸੰਬੰਧੀ ਅਤੇ ਉਨ੍ਹਾਂ ਦੀਆਂ ਸਿੱਖਣ ਸੰਬੰਧੀ ਲੋੜਾਂ ਵੱਲ ਵਿਸ਼ੇਸ਼ ਧਿਆਨ ਦੇਣ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਅੱਜ ਗੁਣਵੱਤਾ ਭਰਪੂਰ ਸਿੱਖਿਆ, ਆਧੁਨਿਕ ਸਹੂਲਤਾਂ ਅਤੇ ਨਵੀਨਤਾਕਾਰੀ ਅਧਿਆਪਨ ਵਿਧੀਆਂ ਰਾਹੀਂ ਨਵੇਂ ਕੀਰਤੀਮਾਨ ਸਥਾਪਿਤ ਕਰ ਰਹੇ ਹਨ। ਸਿੱਖਿਆ ਵਿਭਾਗ ਦਾ ਉਦੇਸ਼ ਹਰ ਬੱਚੇ ਨੂੰ ਅਜਿਹਾ ਮਾਹੌਲ ਪ੍ਰਦਾਨ ਕਰਨਾ ਹੈ, ਜਿੱਥੇ ਉਹ ਆਪਣੀ ਪ੍ਰਤਿਭਾ ਨੂੰ ਨਿਖਾਰ ਸਕੇ ਅਤੇ ਜੀਵਨ ਵਿੱਚ ਉੱਚੀਆਂ ਮੰਜ਼ਿਲਾਂ ਹਾਸਲ ਕਰ ਸਕੇ।

ਇਸ ਮੌਕੇ ਵੱਖ ਵੱਖ ਸਰਕਾਰੀ ਸਕੂਲਾਂ ਵਿੱਚ ਮਾਪਿਆਂ ਨੇ ਆਪਣੇ ਵਿਚਾਰ ਅਤੇ ਸੁਝਾਅ ਵੀ ਸਾਂਝੇ ਕੀਤੇ। ਅਧਿਆਪਕਾਂ ਨੇ ਵਿਦਿਆਰਥੀਆਂ ਦੀ ਅਕਾਦਮਿਕ ਪ੍ਰਗਤੀ, ਹਾਜ਼ਰੀ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਮਾਪਿਆਂ ਨੇ ਸਿੱਖਿਆ ਵਿਭਾਗ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਮਿਲਣੀਆਂ ਸਕੂਲੀ ਅਧਿਆਪਕਾਂ ਅਤੇ ਪਰਿਵਾਰ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਂਦੀਆਂ ਹਨ।

ਇਸ ਮੌਕੇ ਪ੍ਰਿੰਸੀਪਲ ਕੁਲਦੀਪ ਸਿੰਘ ਚਹਿਲ, ਮੁੱਖ ਅਧਿਆਪਕ ਮਨਦੀਪ ਕੁਮਾਰ, ਕਰਮਜੀਤ ਕੌਰ ਅਤੇ ਬਲਜੀਤ ਸਿੰਘ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI