Thursday, July 16, 2026
Home Punjab ਗਰਮੀਆਂ ਦੀਆਂ ਛੁੱਟੀਆਂ ਕਾਰਨ 3 ਦਿਨ ਬੰਦ ਰਹੇਗੀ ਮਜੀਠ ਮੰਡੀ

ਗਰਮੀਆਂ ਦੀਆਂ ਛੁੱਟੀਆਂ ਕਾਰਨ 3 ਦਿਨ ਬੰਦ ਰਹੇਗੀ ਮਜੀਠ ਮੰਡੀ

0
17

ਅੰਮ੍ਰਿਤਸਰ: ਅੰਮ੍ਰਿਤਸਰ ਦੀ ਪ੍ਰਸਿੱਧ ਮਜੀਠ ਮੰਡੀ ਗਰਮੀਆਂ ਦੀਆਂ ਛੁੱਟੀਆਂ ਦੇ ਮੱਦੇਨਜ਼ਰ 2 ਜੁਲਾਈ ਤੋਂ 4 ਜੁਲਾਈ ਤੱਕ ਤਿੰਨ ਦਿਨਾਂ ਲਈ ਪੂਰੀ ਤਰ੍ਹਾਂ ਬੰਦ ਰਹੇਗੀ। ਇਹ ਐਲਾਨ ‘ਦਿ ਫੈਡਰੇਸ਼ਨ ਆਫ ਕਰਿਆਨੇ ਅਤੇ ਡਰਾਈ ਫਰੂਟ ਕਮਰਸ਼ੀਅਲ ਐਸੋਸੀਏਸ਼ਨ’ ਮਜੀਠ ਮੰਡੀ ਦੇ ਪ੍ਰਧਾਨ ਅਨਿਲ ਮਹਿਰਾ ਵੱਲੋਂ ਕੀਤਾ ਗਿਆ ਹੈ।

ਪ੍ਰਧਾਨ ਅਨਿਲ ਮਹਿਰਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗਰਮੀਆਂ ਦੇ ਮੌਸਮ ਦੌਰਾਨ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਕੁਝ ਸਮੇਂ ਲਈ ਆਰਾਮ ਦੇਣ ਲਈ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਾਰੋਬਾਰੀ ਭਾਈਚਾਰਾ ਸਾਲ ਭਰ ਲਗਾਤਾਰ ਕੰਮ ਵਿੱਚ ਰੁੱਝਿਆ ਰਹਿੰਦਾ ਹੈ, ਇਸ ਲਈ ਇਹ ਛੁੱਟੀਆਂ ਉਨ੍ਹਾਂ ਨੂੰ ਆਪਣੇ ਪਰਿਵਾਰਾਂ ਨਾਲ ਸਮਾਂ ਬਿਤਾਉਣ ਅਤੇ ਰੋਜ਼ਾਨਾ ਦੀ ਭੀੜ-ਭੜੱਕੇ ਤੋਂ ਰਾਹਤ ਲੈਣ ਦਾ ਮੌਕਾ ਦੇਣਗੀਆਂ।

ਐਸੋਸੀਏਸ਼ਨ ਦੇ ਫੈਸਲੇ ਅਨੁਸਾਰ 2 ਜੁਲਾਈ ਤੋਂ 4 ਜੁਲਾਈ ਤੱਕ ਮੰਡੀ ਵਿੱਚ ਹਰ ਤਰ੍ਹਾਂ ਦਾ ਕਾਰੋਬਾਰ ਪੂਰੀ ਤਰ੍ਹਾਂ ਬੰਦ ਰਹੇਗਾ ਅਤੇ ਕਿਸੇ ਵੀ ਕਿਸਮ ਦੀ ਵਪਾਰਕ ਗਤੀਵਿਧੀ ਨਹੀਂ ਹੋਵੇਗੀ।

LEAVE A REPLY

Please enter your comment!
Please enter your name here