HomePunjabਲੁਧਿਆਣਾ ‘ਚ ਨਸ਼ਾ ਤਸਕਰਾਂ ‘ਤੇ ਵੱਡੀ ਕਾਰਵਾਈ, 8 ਗ੍ਰਿਫ਼ਤਾਰ, ਹੈਰੋਇਨ ਤੇ ਗਾਂਜਾ...

ਲੁਧਿਆਣਾ ‘ਚ ਨਸ਼ਾ ਤਸਕਰਾਂ ‘ਤੇ ਵੱਡੀ ਕਾਰਵਾਈ, 8 ਗ੍ਰਿਫ਼ਤਾਰ, ਹੈਰੋਇਨ ਤੇ ਗਾਂਜਾ ਬਰਾਮਦ

ਲੁਧਿਆਣਾ: ਨਸ਼ੇ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ 8 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਵੱਖ-ਵੱਖ ਥਾਣਿਆਂ ਦੀ ਪੁਲਿਸ ਵੱਲੋਂ ਲਗਾਏ ਗਏ ਨਾਕਿਆਂ ਦੌਰਾਨ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਕੁੱਲ 109 ਗ੍ਰਾਮ ਹੈਰੋਇਨ, 2 ਕਿਲੋਗ੍ਰਾਮ ਗਾਂਜਾ ਅਤੇ 40 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।

ਮਾਡਲ ਟਾਊਨ, ਦਰੇਸੀ, ਸਦਰ, ਦੁੱਗਰੀ ਅਤੇ ਡਿਵੀਜ਼ਨ ਨੰਬਰ 6 ਥਾਣਿਆਂ ਦੀ ਕਾਰਵਾਈ ਵਿੱਚ ਗੁਰਵਿੰਦਰ ਸਿੰਘ, ਬਲਵਿੰਦਰ ਸਿੰਘ, ਸਤੀਸ਼ ਕੁਮਾਰ ਅਤੇ ਸਤਪਾਲ ਮੰਡਲ ਸਮੇਤ ਹੋਰ ਮੁਲਜ਼ਮਾਂ ਨੂੰ ਵੱਖ-ਵੱਖ ਥਾਵਾਂ ਤੋਂ ਕਾਬੂ ਕੀਤਾ ਗਿਆ। ਪੁਲਿਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਲਿਆ ਹੈ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਮੁਤਾਬਕ ਮੁਲਜ਼ਮਾਂ ਦੇ ਨੈੱਟਵਰਕ, ਸਪਲਾਈ ਚੇਨ ਅਤੇ ਹੋਰ ਸਾਥੀਆਂ ਦੀ ਪਛਾਣ ਲਈ ਪੁੱਛਗਿੱਛ ਜਾਰੀ ਹੈ, ਤਾਂ ਜੋ ਨਸ਼ੇ ਦੀ ਇਸ ਲੜੀ ਨੂੰ ਪੂਰੀ ਤਰ੍ਹਾਂ ਤੋੜਿਆ ਜਾ ਸਕੇ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments