HomePunjabਪੰਜਾਬ 'ਚ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ

ਪੰਜਾਬ ‘ਚ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਚੱਲ ਰਹੀ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 62ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 447 ਥਾਵਾਂ ‘ਤੇ ਛਾਪੇਮਾਰੀ ਕੀਤੀ। ਇਹ ਮੁਹਿੰਮ 20 ਜਨਵਰੀ 2026 ਨੂੰ ਡੀਜੀਪੀ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ ਅਤੇ ਇਸਦਾ ਮਕਸਦ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣਾ ਹੈ। ਇਸ ਦਿਨ ਦੌਰਾਨ ਪੁਲਿਸ ਨੇ 186 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 16,497 ਹੋ ਗਈ ਹੈ। ਇਸ ਤੋਂ ਇਲਾਵਾ 52 ਲੋਕਾਂ ‘ਤੇ ਇਹਤਿਆਤੀ ਕਾਰਵਾਈ ਕੀਤੀ ਗਈ, 74 ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ ਅਤੇ 3 ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕੀਤਾ ਗਿਆ। ਲੋਕ 93946-93946 ਹੈਲਪਲਾਈਨ ਰਾਹੀਂ ਗੁਪਤ ਜਾਣਕਾਰੀ ਸਾਂਝੀ ਕਰ ਸਕਦੇ ਹਨ।

ਇਸਦੇ ਨਾਲ ਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 387ਵੇਂ ਦਿਨ ਪੁਲਿਸ ਨੇ 102 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.2 ਕਿਲੋ ਹੈਰੋਇਨ, 10 ਕਿਲੋ ਭੁੱਕੀ, 2162 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ ₹17,113 ਦੀ ਡਰੱਗ ਮਨੀ ਬਰਾਮਦ ਕੀਤੀ। ਹੁਣ ਤੱਕ ਇਸ ਮੁਹਿੰਮ ਹੇਠ ਕੁੱਲ 55,152 ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ, ਜਦਕਿ ਪੁਲਿਸ ਨੇ 23 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਤਿਆਰ ਕੀਤਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments