HomePunjabਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ, ਸਰਹੱਦ ਪਾਰ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼

ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ, ਸਰਹੱਦ ਪਾਰ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼

ਫਿਰੋਜ਼ਪੁਰ: ਫਿਰੋਜ਼ਪੁਰ ਪੁਲਿਸ ਨੇ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਵੱਡੀ ਕਾਰਵਾਈ ਕਰਦਿਆਂ ਸਰਹੱਦ ਪਾਰ ਨਸ਼ਾ ਤਸਕਰੀ ਨਾਲ ਜੁੜੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ ਥਾਣਾ ਸਦਰ ਅਧੀਨ ਪੈਂਦੇ ਪਿੰਡ ਚਾਂਦੀਵਾਲਾ ਦੇ ਰਹਿਣ ਵਾਲੇ ਮਨਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੁਲਿਸ ਵੱਲੋਂ ਦੱਸਿਆ ਗਿਆ ਕਿ ਗ੍ਰਿਫ਼ਤਾਰ ਦੋਸ਼ੀ ਦੇ ਕਬਜ਼ੇ ਵਿਚੋਂ 5.507 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਦੇ ਪਾਕਿਸਤਾਨ-ਅਧਾਰਤ ਨਸ਼ਾ ਤਸਕਰਾਂ ਨਾਲ ਸਿੱਧੇ ਸਬੰਧ ਹਨ।

ਮਾਮਲੇ ਸਬੰਧੀ ਪੁਲਿਸ ਨੇ ਐਫ.ਆਈ.ਆਰ. ਦਰਜ ਕਰ ਲਈ ਹੈ ਅਤੇ ਦੋਸ਼ੀ ਦੇ ਅਗਲੇ ਅਤੇ ਪਿਛਲੇ ਨੈੱਟਵਰਕ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ਪੰਜਾਬ ਪੁਲਿਸ ਨੇ ਦੁਹਰਾਇਆ ਹੈ ਕਿ ਨਸ਼ਿਆਂ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਤਹਿਤ ਅਜਿਹੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ। ਨਸ਼ਾ ਮੁਕਤ ਅਤੇ ਸੁਰੱਖਿਅਤ ਪੰਜਾਬ ਬਣਾਉਣ ਲਈ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments