ਹਰਿਆਣਾ: ਹਰਿਆਣਾ ਸਰਕਾਰ ਨੇ ਪ੍ਰਸ਼ਾਸਕੀ ਢਾਂਚੇ ਵਿੱਚ ਵੱਡਾ ਫੇਰਬਦਲ ਕਰਦਿਆਂ 21 ਆਈਏਐਸ ਅਤੇ 42 ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਦੇ ਆਦੇਸ਼ ਜਾਰੀ ਕਰ ਦਿੱਤੇ ਹਨ, ਜੋ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਕਈ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ, ਜਦਕਿ ਕੁਝ ਨੂੰ ਵਾਧੂ ਚਾਰਜ ਵੀ ਦਿੱਤਾ ਗਿਆ ਹੈ ਤਾਂ ਜੋ ਪ੍ਰਸ਼ਾਸਨਿਕ ਕੰਮਕਾਜ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇ।
ਇਹ ਫੇਰਬਦਲ ਸਰਕਾਰ ਦੇ ਪ੍ਰਸ਼ਾਸਕੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਕੰਮਕਾਜ ਵਿੱਚ ਤੇਜ਼ੀ ਲਿਆਉਣ ਦੇ ਉਦੇਸ਼ ਨਾਲ ਕੀਤਾ ਗਿਆ ਹੈ। ਇਸ ਸਬੰਧੀ ਵਿਸਥਾਰਤ ਸੂਚੀ ਜਾਰੀ ਕਰ ਦਿੱਤੀ ਗਈ ਹੈ, ਜਿਸ ਵਿੱਚ ਸਾਰੇ ਅਧਿਕਾਰੀਆਂ ਦੀਆਂ ਨਵੀਆਂ ਤਾਇਨਾਤੀਆਂ ਦਰਜ ਹਨ।







