HomeWorld Newsਭਾਰਤੀ ਮੂਲ ਦੇ ਗੈਂਗਸਟਰਾਂ ਖ਼ਿਲਾਫ਼ ਵੱਡੀ ਸਾਂਝੀ ਕਾਰਵਾਈ, ਕਈ ਦੇਸ਼ਾਂ ਦੀਆਂ ਏਜੰਸੀਆਂ...

ਭਾਰਤੀ ਮੂਲ ਦੇ ਗੈਂਗਸਟਰਾਂ ਖ਼ਿਲਾਫ਼ ਵੱਡੀ ਸਾਂਝੀ ਕਾਰਵਾਈ, ਕਈ ਦੇਸ਼ਾਂ ਦੀਆਂ ਏਜੰਸੀਆਂ ਨੇ ਕੱਸਿਆ ਸ਼ਿਕੰਜਾ

ਓਟਾਵਾ, 8 ਜੁਲਾਈ 2026: ਕਈ ਦੇਸ਼ਾਂ ਵਿੱਚ ਸਰਗਰਮ ਭਾਰਤੀ ਮੂਲ ਦੇ ਸੰਗਠਿਤ ਅਪਰਾਧਿਕ ਨੈੱਟਵਰਕਾਂ ਖ਼ਿਲਾਫ਼ ਹੁਣ ਤੱਕ ਦੀਆਂ ਸਭ ਤੋਂ ਵੱਡੀਆਂ ਸਾਂਝੀਆਂ ਕਾਰਵਾਈਆਂ ਵਿੱਚੋਂ ਇੱਕ ਨੂੰ ਅੰਜਾਮ ਦਿੱਤਾ ਗਿਆ ਹੈ। ਕੈਨੇਡਾ, ਅਮਰੀਕਾ ਅਤੇ ਹੋਰ ਸਾਥੀ ਦੇਸ਼ਾਂ ਦੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ 37 ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਦਿਆਂ 26 ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ 11 ਅਜੇ ਵੀ ਫਰਾਰ ਹਨ। ਇਨ੍ਹਾਂ ‘ਤੇ ਕਤਲ, ਨਸ਼ਾ ਤਸਕਰੀ, ਜਬਰਨ ਵਸੂਲੀ, ਹਥਿਆਰਾਂ ਦੀ ਤਸਕਰੀ ਅਤੇ ਅੰਤਰਰਾਸ਼ਟਰੀ ਸੰਗਠਿਤ ਅਪਰਾਧਾਂ ਨਾਲ ਜੁੜੇ ਗੰਭੀਰ ਦੋਸ਼ ਹਨ। ਜਾਂਚ ਏਜੰਸੀਆਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਅਪਰਾਧਿਕ ਗਿਰੋਹ ਭਾਈਚਾਰਿਆਂ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਪੈਦਾ ਕਰਦੇ ਹਨ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਸਰਹੱਦਾਂ ਤੋਂ ਪਰੇ ਕੰਮ ਕਰਨ ਵਾਲੇ ਸੰਗਠਿਤ ਅਪਰਾਧਿਕ ਨੈੱਟਵਰਕਾਂ ਖ਼ਿਲਾਫ਼ ਸਾਂਝੀ ਕਾਰਵਾਈ ਅੱਗੇ ਵੀ ਜਾਰੀ ਰਹੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments