Monday, August 10, 2026
Home Patiala Updates ਪਟਿਆਲਾ ਵਿੱਚ ਵਿਜੀਲੈਂਸ ਦੀ ਵੱਡੀ ਕਾਰਵਾਈ: ਏਐਸਆਈ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ...

ਪਟਿਆਲਾ ਵਿੱਚ ਵਿਜੀਲੈਂਸ ਦੀ ਵੱਡੀ ਕਾਰਵਾਈ: ਏਐਸਆਈ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਕਾਬੂ

0
40

ਪਟਿਆਲਾ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਦਫ਼ਤਰ ਪਟਿਆਲਾ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ ਹਰਪਾਲ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਬਿਊਰੋ ਦੇ ਬੁਲਾਰੇ ਮੁਤਾਬਕ ਇਹ ਕਾਰਵਾਈ ਨਾਭਾ ਤਹਿਸੀਲ ਦੇ ਇਕ ਨਿਵਾਸੀ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੇ ਰਿਸ਼ਤੇਦਾਰ ਦੇ 2023 ਵਿੱਚ ਖਾਲਿਸਤਾਨੀ ਲਹਿਰ ਨਾਲ ਸੰਬੰਧਤ ਮਾਮਲੇ ਦੀ ਜਾਂਚ ਹੋਈ ਸੀ ਅਤੇ ਇਸ ਸਬੰਧ ਵਿੱਚ ਦੋਸ਼ੀ ਏਐਸਆਈ ਨੇ ਉਸਨੂੰ ਦਫ਼ਤਰ ਬੁਲਾ ਕੇ ਉਸਦੇ ਪੱਖ ਵਿੱਚ ਰਿਪੋਰਟ ਦੇਣ ਦੇ ਬਦਲੇ 20,000 ਰੁਪਏ ਦੀ ਮੰਗ ਕੀਤੀ ਸੀ, ਜੋ ਉਸਨੂੰ ਵਿਦੇਸ਼ ਜਾਣ ਲਈ ਲੋੜੀਂਦੀ ਸੀ।

ਸ਼ਿਕਾਇਤਕਰਤਾ ਨੇ ਰਿਸ਼ਵਤ ਦੇਣ ਤੋਂ ਇਨਕਾਰ ਕਰਦਿਆਂ ਵਿਜੀਲੈਂਸ ਬਿਊਰੋ ਨਾਲ ਸੰਪਰਕ ਕੀਤਾ, ਜਿਸ ਤੋਂ ਬਾਅਦ ਟੀਮ ਨੇ ਮੁੱਢਲੀ ਜਾਂਚ ਕਰਕੇ ਜਾਲ ਬਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਦੋਸ਼ੀ ਨੂੰ ਰਿਸ਼ਵਤ ਲੈਂਦੇ ਹੋਏ ਕਾਬੂ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਥਾਣਾ ਪਟਿਆਲਾ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਜਾਂਚ ਜਾਰੀ ਹੈ।


LEAVE A REPLY

Please enter your comment!
Please enter your name here