HomePunjabMalerkotlaਭਲਕੇ ਤੋਂ ਮਾਲੇਰਕੋਟਲਾ ਬਲਾਕ ਦੇ ਨੌਂ ਪਿੰਡਾਂ ਵਿੱਚ ਹੋਣਗੇ ਡਾਕੂਮੈਂਟਰੀ ਸ਼ੋਅ,...

ਭਲਕੇ ਤੋਂ ਮਾਲੇਰਕੋਟਲਾ ਬਲਾਕ ਦੇ ਨੌਂ ਪਿੰਡਾਂ ਵਿੱਚ ਹੋਣਗੇ ਡਾਕੂਮੈਂਟਰੀ ਸ਼ੋਅ, ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵੱਧ ਤੋਂ ਵੱਧ ਸ਼ਮੂਲੀਅਤ ਦੀ ਅਪੀਲ

ਮਾਲੇਰਕੋਟਲਾ, 23 ਅਗਸਤ:

24 ਅਗਸਤ ਨੂੰ ਬੁੱਕਣਵਾਲ, ਰੁੜਕਾ ਤੇ ਹਥਨ;

25 ਅਗਸਤ ਨੂੰ ਸ਼ੇਖੂਪੁਰ ਕਲਾਂ, ਸ਼ੇਖੂਪੁਰ ਖੁਰਦ ਤੇ ਅਬਦੁੱਲਾਪੁਰ ਅਤੇ 26 ਅਗਸਤ ਨੂੰ ਜਾਤੀਵਾਲ, ਬੀਰ ਅਮਾਮਗੜ੍ਹ ਤੇ ਹੁਸੈਨਪੁਰਾ ਵਿਖੇ ਹੋਣਗੇ ਸ਼ੋਅ

 ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਮਾਲੇਰਕੋਟਲਾ (ਐਚ) ਬਲਾਕ ਦੇ ਪਿੰਡਾਂ ਵਿੱਚ ਡਾਕੂਮੈਂਟਰੀ ਫ਼ਿਲਮ ਦੇ ਪ੍ਰਦਰਸ਼ਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ ਦੱਸਿਆ ਕਿ ਭਲਕੇ 24 ਅਗਸਤ ਨੂੰ ਪਿੰਡ ਬੁੱਕਣਵਾਲ, ਰੁੜਕਾ ਅਤੇ ਹਥਨ ਵਿਖੇ ਡਾਕੂਮੈਂਟਰੀ ਸ਼ੋਅ ਕਰਵਾਏ ਜਾਣਗੇ। ਇਸੇ ਤਰ੍ਹਾਂ 25 ਅਗਸਤ ਨੂੰ ਸ਼ੇਖੂਪੁਰ ਕਲਾਂ, ਸ਼ੇਖੂਪੁਰ ਖੁਰਦ ਅਤੇ ਅਬਦੁੱਲਾਪੁਰ, ਜਦਕਿ 26 ਅਗਸਤ ਨੂੰ ਜਾਤੀਵਾਲ, ਬੀਰ ਅਮਾਮਗੜ੍ਹ ਅਤੇ ਹੁਸੈਨਪੁਰਾ ਵਿਖੇ ਡਾਕੂਮੈਂਟਰੀ ਫ਼ਿਲਮ ਦਿਖਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਪਿੰਡਾਂ ਵਿੱਚ ਰੋਜ਼ਾਨਾ ਸ਼ਾਮ 5 ਵਜੇ ਤੋਂ ਰਾਤ 8 ਵਜੇ ਤੱਕ ਤਿੰਨ ਡਾਕੂਮੈਂਟਰੀ ਸ਼ੋਅ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਡਾਕੂਮੈਂਟਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਮਾਨਵਤਾ, ਸਮਾਨਤਾ ਤੇ ਭਾਈਚਾਰਕ ਸਾਂਝ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ।

ਵਧੀਕ ਡਿਪਟੀ ਕਮਿਸ਼ਨਰ ਰਿੰਪੀ ਗਰਗ ਨੇ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਡਾਕੂਮੈਂਟਰੀ ਸ਼ੋਅ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਅਤੇ ਆਪਣੇ ਬੱਚਿਆਂ ਤੇ ਨੌਜਵਾਨਾਂ ਨੂੰ ਵੀ ਨਾਲ ਲੈ ਕੇ ਆਉਣ, ਤਾਂ ਜੋ ਨੌਜਵਾਨ ਪੀੜ੍ਹੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਮਹਾਨ ਵਿਚਾਰਧਾਰਾ ਤੋਂ ਜਾਣੂ ਹੋ ਕੇ ਪ੍ਰੇਰਣਾ ਲੈ ਸਕੇ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨਾਂ ਨੂੰ ਮਹਾਨ ਸੰਤਾਂ ਦੀਆਂ ਸਿੱਖਿਆਵਾਂ ਨਾਲ ਜੋੜਨ ਅਤੇ ਸਮਾਜ ਵਿੱਚ ਆਪਸੀ ਸਤਿਕਾਰ ਤੇ ਭਾਈਚਾਰਕ ਸਾਂਝ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments