Google search engine
HomeBlogਮਾਲੇਰਕੋਟਲਾ ਪੁਲਿਸ ਵੱਲੋਂ ਅੰਨੇ ਕਤਲ ਦਾ ਮਾਮਲਾ ਸੁਲਝਾ ਕੇ ਕੀਤੇ 2 ਦੋਸ਼ੀ...

ਮਾਲੇਰਕੋਟਲਾ ਪੁਲਿਸ ਵੱਲੋਂ ਅੰਨੇ ਕਤਲ ਦਾ ਮਾਮਲਾ ਸੁਲਝਾ ਕੇ ਕੀਤੇ 2 ਦੋਸ਼ੀ ਗ੍ਰਿਫ਼ਤਾਰ

ਮਾਲੇਰਕੋਟਲਾ, 05 ਮਈ-

ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਵਿੱਚ ਜ਼ਿਲਾ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ। ਉਨ੍ਹਾਂ ਦੱਸਿਆ ਕਿ ਦੀਪਿੰਦਰਪਾਲ ਸਿੰਘ ਉਪ ਕਪਤਾਨ ਇੰਨਵੈਸ਼ਟੀਗੇਸ਼ਨ ਅਤੇ ਉਪ ਕਪਤਾਨ ਪੁਲਿਸ ਸਬ ਡਿਵੀਜ਼ਨ ਅਹਿਮਦਗੜ੍ਹ ਦੀ ਸੁਖਦੇਵ ਸਿੰਘ ਨਿਗਰਾਨੀ ਹੇਠ ਮੁੱਖ ਅਫਸਰ ਥਾਣਾ ਸਦਰ ਅਹਿਮਦਗੜ੍ਹ ਇੰਸਪੈਕਟਰ ਗੁਰਪ੍ਰੀਤ ਕੌਰ ਵੱਲੋਂ ਕਤਲ ਦੀ ਗੁੱਥੀ ਸੁਲਝਾਉਂਦਿਆਂ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਐੱਸ.ਐੱਸ.ਪੀ ਨੇ ਦੱਸਿਆ ਕਿ ਸੁਖਜੀਤ ਕੌਰ ਪਤਨੀ ਸੁਰਜੀਤ ਸਿੰਘ ਵਾਸੀ ਸਰੌਦ ਵੱਲੋਂ ਥਾਣਾ ਹਾਜ਼ਰ ਹੋ ਕੇ ਆਪਣੇ ਪਤੀ ਸੁਰਜੀਤ ਸਿੰਘ ਦੇ ਲਾਪਤਾ ਹੋਣ ਸਬੰਧੀ ਸੂਚਨਾ ਦਿੱਤੀ ਗਈ ਸੀ। ਇਸ ਸਬੰਧੀ ਥਾਣਾ ਸਦਰ ਅਹਿਮਦਗੜ੍ਹ ਦੀ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਸੁਖਜੀਤ ਕੌਰ ਦੇ ਬਿਆਨ ’ਤੇ ਮੁਕੱਦਮਾ ਨੰਬਰ 63 ਅਧੀਨ ਧਾਰਾ 127(6) ਬੀ.ਐਨ.ਐਸ. ਤਹਿਤ ਅਣਪਛਾਤੇ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ।

ਇਸ ਚੈਕਿੰਗ ਦੌਰਾਨ ਤਕਨੀਕੀ ਸਬੂਤ ਇਕੱਠੇ ਕਰਦੇ ਹੋਏ ਅਤੇ ਮੌਕੇ ਦੇ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਗਈ। ਇਸ ਦੇ ਆਧਾਰ ’ਤੇ ਸ਼ੱਕੀ ਵਿਅਕਤੀਆਂ ਪਰਮਜੀਤ ਕੌਰ ਅਤੇ ਹਰਪ੍ਰੀਤ ਸਿੰਘ ਵਾਸੀ ਸਰੌਦ ਨੂੰ ਜਾਂਚ ਵਿੱਚ ਸ਼ਾਮਲ ਕਰਕੇ ਪੁੱਛਗਿੱਛ ਕੀਤੀ ਗਈ।

ਪੁੱਛਗਿੱਛ ਦੌਰਾਨ ਸੁਰਜੀਤ ਸਿੰਘ ਦੇ ਪਰਮਜੀਤ ਕੌਰ ਨਾਲ ਨਜਾਇਜ਼ ਸਬੰਧਾਂ ਦਾ ਮਸਲਾ ਸਾਹਮਣੇ ਆਇਆ। ਪੁਲਿਸ ਮੁਤਾਬਿਕ ਸੁਰਜੀਤ ਸਿੰਘ ਉਸਨੂੰ ਮਿਲਣ ਲਈ ਉਸਦੇ ਘਰ ਗਿਆ ਸੀ, ਜਿੱਥੇ ਪਰਮਜੀਤ ਕੌਰ ਦੇ ਪਤੀ ਹਰਪ੍ਰੀਤ ਸਿੰਘ ਨੇ ਦੋਨਾਂ ਨੂੰ ਇਕੱਠੇ ਦੇਖ ਲਿਆ। ਇਸ ਤੋਂ ਬਾਅਦ ਹਰਪ੍ਰੀਤ ਸਿੰਘ ਨੇ ਆਪਣੀ ਪਤਨੀ ਦੀ ਮਦਦ ਨਾਲ ਸੁਰਜੀਤ ਸਿੰਘ ਦੇ ਸਿਰ ਵਿੱਚ ਲੋਹੇ ਦੀ ਰਾੜ ਮਾਰ ਕੇ ਉਸਦਾ ਕਤਲ ਕਰ ਦਿੱਤਾ ਅਤੇ ਲਾਸ਼ ਨੂੰ ਬੋਰੀ ਵਿੱਚ ਪਾ ਕੇ ਸਕੂਟਰ ਦੇ ਪਿੱਛੇ ਰੱਖ ਕੇ ਪਿੰਡ ਮੰਡਿਆਲਾ ਤੋਂ ਰਾਣਵਾਂ ਨੂੰ ਜਾਣ ਵਾਲੀ ਸੜਕ ’ਤੇ ਡਰੇਨ ਪੁਲ ਨੇੜੇ ਸੁੱਟ ਦਿੱਤਾ।

ਉਪਰੋਕਤ ਤੱਥਾਂ ਦੇ ਆਧਾਰ ਮੁਕੱਦਮੇ ਵਿੱਚ ਧਾਰਾਵਾਂ 103(1), 238, 62, 3(5) ਬੀ.ਐਨ.ਐਸ. ਦਾ ਵਾਧਾ ਕੀਤਾ ਗਿਆ ਅਤੇ ਦੋਸ਼ੀਆਂ ਪਰਮਜੀਤ ਕੌਰ ਅਤੇ ਉਸਦੇ ਪਤੀ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਜਾਂਚ ਦੌਰਾਨ ਦੋਸ਼ੀ ਹਰਪ੍ਰੀਤ ਸਿੰਘ ਦੀ ਨਿਸ਼ਾਨਦੇਹੀ ’ਤੇ ਕਤਲ ਲਈ ਵਰਤੀ ਗਈ ਲੋਹੇ ਦੀ ਰਾੜ, ਸਕੂਟਰ ਅਤੇ ਮ੍ਰਿਤਕ ਦਾ ਟੁੱਟਿਆ ਹੋਇਆ ਮੋਬਾਈਲ ਫੋਨ ਸਮੇਤ ਸਿੰਮ ਕਾਰਡ ਬਰਾਮਦ ਕਰਕੇ ਪੁਲਿਸ ਕਬਜ਼ੇ ਵਿੱਚ ਲਿਆ ਗਿਆ। ਪੁਲਿਸ ਵੱਲੋਂ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 3 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਹੋਰ ਗਹਿਰਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI