Home Punjab ਆਸਟ੍ਰੇਲੀਆ ਤੋਂ ਡਿਪੋਰਟ ਹੋਏ ਪੰਜਾਬੀਆਂ ਲਈ ਮਾਨ ਖੁਦ ਦਿੱਲੀ ਜਾਣਗੇ

ਆਸਟ੍ਰੇਲੀਆ ਤੋਂ ਡਿਪੋਰਟ ਹੋਏ ਪੰਜਾਬੀਆਂ ਲਈ ਮਾਨ ਖੁਦ ਦਿੱਲੀ ਜਾਣਗੇ

0
35

ਚੰਡੀਗੜ੍ਹ: ਭਗਵੰਤ ਮਾਨ ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ, ਜਿਨ੍ਹਾਂ ਵਿੱਚੋਂ 11 ਪੰਜਾਬ ਨਾਲ ਸੰਬੰਧਿਤ ਹਨ। ਇਨ੍ਹਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ, ਜਦਕਿ ਬਾਕੀ ਵਿੱਚੋਂ 2 ਤੇਲੰਗਾਨਾ, 1 ਹਰਿਆਣਾ ਅਤੇ 1 ਉੱਤਰਾਖੰਡ ਨਾਲ ਸਬੰਧਤ ਹਨ।

ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਇਹ ਸਾਰੇ ਨਾਗਰਿਕ ਅੱਜ ਰਾਤ ਦਿੱਲੀ ਹਵਾਈ ਅੱਡਾ ‘ਤੇ ਪਹੁੰਚਣਗੇ। ਉਨ੍ਹਾਂ ਕਿਹਾ ਕਿ ਉਹ ਖੁਦ ਨਿੱਜੀ ਤੌਰ ‘ਤੇ ਦਿੱਲੀ ਜਾ ਕੇ ਪੰਜਾਬੀ ਨਾਗਰਿਕਾਂ ਨੂੰ ਲੈ ਕੇ ਆਉਣਗੇ, ਤਾਂ ਜੋ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਈ ਜਾ ਸਕੇ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਦੇਸ਼ਾਂ ‘ਚ ਰਹਿੰਦੇ ਪੰਜਾਬੀ ਅਤੇ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਅਤੇ ਭਲਾਈ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਡਿਪੋਰਟ ਹੋ ਕੇ ਵਾਪਸ ਆ ਰਹੇ ਲੋਕਾਂ ਨਾਲ ਹਮਦਰਦੀ ਅਤੇ ਸਮਝ ਨਾਲ ਪੇਸ਼ ਆਇਆ ਜਾਵੇ, ਕਿਉਂਕਿ ਇਹ ਲੋਕ ਅਕਸਰ ਬਿਹਤਰ ਜੀਵਨ ਦੀ ਖਾਤਰ ਵਿਦੇਸ਼ ਜਾਂਦੇ ਹਨ।

ਜਾਣਕਾਰੀ ਮੁਤਾਬਕ, ਉਡਾਣ ਦੇ ਪਹੁੰਚਣ ‘ਤੇ ਪੰਜਾਬ ਸਰਕਾਰ ਦੇ ਅਧਿਕਾਰੀ ਵੀ ਮੌਜੂਦ ਰਹਿਣਗੇ, ਜੋ ਇਨ੍ਹਾਂ ਨਾਗਰਿਕਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਲਈ ਜ਼ਰੂਰੀ ਪ੍ਰਬੰਧ ਕਰਨਗੇ।


LEAVE A REPLY

Please enter your comment!
Please enter your name here