Friday, July 17, 2026
Home Punjab Mansa ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਵੋਟਰ ਮੈਪਿੰਗ ਵਿਚ ਜ਼ਿਲ੍ਹਾ ਮਾਨਸਾ ਸੂਬੇ ਭਰ ਚੋਂ...

ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਵੋਟਰ ਮੈਪਿੰਗ ਵਿਚ ਜ਼ਿਲ੍ਹਾ ਮਾਨਸਾ ਸੂਬੇ ਭਰ ਚੋਂ ਮੋਹਰੀ: ਜ਼ਿਲ੍ਹਾ ਚੋਣ ਅਫ਼ਸਰ

0
21

ਸਪੈਸ਼ਲ ਇੰਟੈਂਸਿਵ ਰਿਵੀਜ਼ਨ 15 ਜੂਨ ਤੋਂ  ਹੋਵੇਗੀ ਸ਼ੁਰੂ

25 ਜੂਨ ਤੋਂ 24 ਜੁਲਾਈ ਤੱਕ ਘਰ ਘਰ ਜਾ ਕੇ ਬੀਐਲਓਜ਼  ਭਰਵਾਉਣਗੇ ਫਾਰਮ

ਸਪੈਸ਼ਲ ਇੰਟੈਂਸਿਵ ਰਿਵੀਜ਼ਨ ਬਾਰੇ ਕਿਸੇ ਵੀ ਕਿਸਮ ਦੀ ਜਾਣਕਾਰੀ ਲਈ ਟੋਲ ਫਰੀ ਹੈਲਪ ਲਾਈਨ 1950 ਉੱਤੇ ਸੰਪਰਕ ਕਰਨ ਦੀ ਅਪੀਲ

ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸਪੈਸ਼ਲ
ਇੰਟੈਂਸਿਵ ਰਿਵੀਜ਼ਨ ਵਿੱਚ ਵਧ ਚੜ੍ਹ ਕੇ ਸਹਿਯੋਗ ਦੇਣ ਲਈ ਆਖਿਆ

ਮਾਨਸਾ: ਪ੍ਰੀ-ਸਪੈਸ਼ਲ ਇੰਟੈਸਿਵ ਰਿਵੀਜ਼ਨ ਮੈਪਿੰਗ ਤਹਿਤ ਵੋਟਰਾਂ ਦੀ ਮੈਪਿੰਗ ਦੇ ਕੰਮ ਵਿਚ ਸ਼ਲਾਘਾਯੋਗ ਕਾਰਗੁਜ਼ਾਰੀ ਕਰਦਿਆਂ ਜ਼ਿਲ੍ਹਾ ਮਾਨਸਾ ਪੰਜਾਬ ਭਰ ਵਿਚੋਂ ਮੋਹਰੀ ਸਥਾਨ ‘ਤੇ ਚੱਲ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ – ਕਮ -ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਮੌਕੇ ਸਾਂਝੀ ਕੀਤੀ।

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਸਪੈਸ਼ਲ ਇੰਟੈਸਿਵ ਰਿਵੀਜ਼ਨ 15 ਜੂਨ ਤੋਂ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਚ ਕੁੱਲ 5 ਲੱਖ 92 ਹਜ਼ਾਰ 175 ਦੇ ਕਰੀਬ ਰਜਿਸਟਰਡ ਵੋਟਰ ਹਨ ਜਿੰਨ੍ਹਾਂ ਵਿਚੋਂ 05 ਲੱਖ 54 ਹਜ਼ਾਰ 861 ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ ਅਤੇ ਕੇਵਲ 37 ਹਜ਼ਾਰ, 314 ਵੋਟਰ ਮੈਪ ਹੋਣੇ ਬਾਕੀ ਹਨ।

ਉਨ੍ਹਾਂ ਦੱਸਿਆ ਕਿ ਜਿਹੜੇ ਪੋਲਿੰਗ ਸਟੇਸ਼ਨਾਂ ‘ਤੇ 1200 ਤੋਂ ਵੱਧ ਵੋਟਰ ਹੋਣਗੇ ਉਨ੍ਹਾਂ ਬੂਥਾਂ ਦੀ ਰੈਸ਼ਨਾਲੀਜੇਸ਼ਨ ਕਰਨ ਉਪਰੰਤ 24 ਜੁਲਾਈ 2026 ਤੱਕ ਤਜਵੀਜ਼ ਭੇਜੀ ਜਾਵੇਗੀ ਅਤੇ 31 ਜੁਲਾਈ ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਹੋਵੇਗੀ। ਉਨ੍ਹਾਂ ਦੱਸਿਆ ਕਿ 31 ਜੁਲਾਈ ਤੋਂ 30 ਅਗਸਤ ਤੱਕ ਦਾਅਵੇ ਅਤੇ ਇਤਰਾਜ਼ ਲਏ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਯੋਗ ਵੋਟਰ ਦੀ ਵੋਟ, ਵੋਟਰ ਸੂਚੀ ਵਿਚ ਦਰਜ ਹੋਵੇ।

ਇਸ ਤੋਂ ਪਹਿਲਾਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਜ਼ਿਲਾ ਚੋਣ ਅਫਸਰ ਨੇ ਅਪੀਲ ਕੀਤੀ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੀ ਪ੍ਰਕਿਰਿਆ ਵਿੱਚ ਵੱਧ ਚੜ ਕੇ ਸਹਿਯੋਗ ਦੇਣ ਦੀ ਜਰੂਰਤ ਹੈ। ਉਹਨਾਂ ਕਿਹਾ ਕਿ ਇਸ ਕੰਮ ਵਿੱਚ ਬੀਐਲਏਜ ਦੀ ਨਿਯੁਕਤੀ ਬਹੁਤ ਮਹੱਤਵਪੂਰਨ ਹੈ ਅਤੇ ਬੂਥ ਲੈਵਲ ਅਫਸਰ ਅਤੇ ਬੀਐਲਏਜ ਸਾਂਝੀ ਭਾਗੀਦਾਰੀ ਨਾਲ ਇਸ ਕਾਰਜ ਨੂੰ ਨੇਪਰੇ ਚੜਾਉਣ ਵਿੱਚ ਯੋਗਦਾਨ ਪਾਉਣਗੇ। ਉਹਨਾਂ ਨੇ ਕਿਹਾ ਕਿ 31 ਮਈ ਤੋਂ ਪਹਿਲਾਂ ਪਹਿਲਾਂ ਬੀਐਲਏਜ ਲਗਾਏ ਜਾਣ ਤਾਂ ਜੋ ਉਹਨਾਂ ਨੂੰ ਟ੍ਰੇਨਿੰਗ ਦਿੱਤੀ ਜਾ ਸਕੇ।

ਇਸ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫਸਰ ਸਿਮਰਪ੍ਰੀਤ ਕੌਰ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਮੁੱਖ ਮਕਸਦ ਹਰੇਕ ਯੋਗ ਵੋਟਰ ਨੂੰ ਵੋਟਰ ਸੂਚੀ ਵਿੱਚ ਸ਼ਾਮਿਲ ਕਰਨਾ ਅਤੇ ਅਯੋਗ ਵੋਟਰਾਂ ਨੂੰ ਸੂਚੀ ਵਿੱਚੋਂ ਬਾਹਰ ਕਰਨਾ ਹੈ। ਉਹਨਾਂ ਨੇ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਆਪਣਾ ਇਹ ਗਣਨਾ ਫਾਰਮ ਭਰ ਕੇ ਸਮੇਂ ਸਿਰ ਸੰਬੰਧਿਤ ਬੀਐਲਓ ਨੂੰ ਜਮ੍ਹਾਂ ਕਰਵਾਉਣ ਜਾਂ ਆਨਲਾਈਨ voters.eci.gov.in ‘ਤੇ ਦਰਜ ਕਰਵਾਉਣ। ਉਹਨਾਂ ਦੱਸਿਆ ਕਿ ਐਸਆਈਆਰ ਨਾਲ ਸੰਬੰਧਿਤ ਕਿਸੇ ਵੀ ਕਿਸਮ ਦੀ ਜਾਣਕਾਰੀ ਲਈ ਟੋਲ ਫਰੀ ਹੈਲਪਲਾਈਨ ਨੰਬਰ 1950 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਮੌਕੇ ਤਹਿਸੀਲਦਾਰ ਚੋਣਾਂ ਭੂਸ਼ਣ ਕੁਮਾਰ ਵੀ ਮੌਜੂਦ ਸਨ।

LEAVE A REPLY

Please enter your comment!
Please enter your name here