Google search engine
HomePunjabMansaਮਾਨਸਾ ਦੀ ਵਿਦਿਆਰਥਣ ਸੁਪਨੀਤ ਕੌਰ ਨੇ ਬਾਰ੍ਹਵੀਂ ਦੇ ਨਤੀਜਿਆਂ ਵਿਚ ਸੂਬੇ ਭਰ...

ਮਾਨਸਾ ਦੀ ਵਿਦਿਆਰਥਣ ਸੁਪਨੀਤ ਕੌਰ ਨੇ ਬਾਰ੍ਹਵੀਂ ਦੇ ਨਤੀਜਿਆਂ ਵਿਚ ਸੂਬੇ ਭਰ ‘ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

ਡਿਪਟੀ ਕਮਿਸ਼ਨਰ ਨੇ ਬਾਰ੍ਹਵੀਂ ਦੇ ਨਤੀਜਿਆਂ ‘ਚੋਂ ਮੈਰਿਟ ‘ਤੇ ਆਏ ਵਿਦਿਆਰਥੀਆਂ ਨੂੰ ਦਿੱਤੀ ਵਧਾਈ

ਮਾਨਸਾ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈਆਂ ਗਈਆਂ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਦੇ ਅੱਜ ਐਲਾਨੇ ਨਤੀਜੇ ਵਿੱਚ ਜ਼ਿਲ੍ਹਾ ਮਾਨਸਾ ਦੇ 13 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਇਆ ਹੈ।

ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ.ਏ.ਐਸ ਨੇ ਇਸ ਵਿਸ਼ੇਸ਼ ਪ੍ਰਾਪਤੀ ਲਈ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ ਸਦਕਾ ਇਹ ਸ਼ਾਨਦਾਰ ਨਤੀਜੇ ਆਏ ਹਨ। ਉਨ੍ਹਾਂ ਬਾਰ੍ਹਵੀਂ ਦੀ ਪ੍ਰੀਖਿਆ ਵਿੱਚੋਂ ਪਾਸ ਹੋਣ ਵਾਲੇ ਸਾਰੇ ਹੀ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਵੀ ਤਨਦੇਹੀ ਨਾਲ ਮਿਹਨਤ ਕਰਨ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਲਈ ਵੀ ਸ਼ੁਭਕਾਮਨਾਵਾਂ ਦਿੱਤੀਆਂ।

ਜ਼ਿਲ੍ਹਾ ਸਿੱਖਿਆ ਅਫ਼ਸਰ ਨੀਲਮ ਰਾਣੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ  ਡਾ. ਪਰਮਜੀਤ ਸਿੰਘ ਭੋਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂਕੁਲ ਅਕੈਡਮੀ ਪਬਲਿਕ ਸਸਸ ਉੱਭਾ ਦੀ ਵਿਦਿਆਰਥਣ ਸੁਪਨੀਤ ਕੌਰ ਨੇ 500 ਵਿਚੋਂ 500 ਅੰਕ ਪ੍ਰਾਪਤ ਕਰਕੇ ਸੂਬੇ ਭਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਗੁਰੂਕੁਲ ਅਕੈਡਮੀ ਪਬਲਿਕ ਸਸਸ ਉੱਭਾ ਦੇ ਵਿਦਿਆਰਥੀ ਤਨੀਸ ਜਿੰਦਲ ਨੇ 496 ਅੰਕਾਂ ਨਾਲ ਪੰਜਵਾਂ ਸਥਾਨ ਹਾਸਲ ਕੀਤਾ। ਖੁਸ਼ਪ੍ਰੀਤ ਕੌਰ ਸਸਸਸ (ਕੁੜੀਆਂ) ਖਿਆਲਾ ਕਲਾਂ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ 490 ਅੰਕਾਂ ਨਾਲ ਗਿਆਰ੍ਹਵਾਂ, ਸਸਸਸ ਕੁੜੀਆਂ ਫਫੜੇ ਭਾਈ ਕੇ ਦੀ ਵਿਦਿਆਰਥਣ ਲਖਵਿੰਦਰ ਕੌਰ ਨੇ 489 ਅੰਕਾਂ ਨਾਲ ਬਾਰ੍ਹਵਾਂ, ਸਸਸਸ ਕੁਲਰੀਆਂ ਦੀ ਵਿਦਿਆਰਥਣ ਸੁਖਚੈਨ ਕੌਰ ਨੇ 488 ਅੰਕਾਂ ਨਾਲ ਤੇਰ੍ਹਵਾਂ, ਸਰਕਾਰੀ ਮਾਡਲ ਸਸਸ ਦਾਤੇਵਾਸ ਦੀ ਵਿਦਿਆਰਥਣ ਭੁਪਿੰਦਰ ਕੌਰ ਨੇ 487 ਅੰਕ ਪ੍ਰਾਪਤ ਕਰਕੇ 14ਵਾਂ, ਸਸਸਸ ਝੰਡੂਕੇ ਦੀ ਵਿਦਿਆਰਥਣ ਸੋਨੂੰ ਬਾਈ ਨੇ 487 ਅੰਕ ਪ੍ਰਾਪਤ ਕਰਕੇ 14ਵਾਂ, ਮਾਈ ਭਾਗੋ ਪਬਲਿਕ ਸਕੂਲ ਰੱਲਾ ਦੀ ਵਿਦਿਆਰਥਣ ਹਰਨੂਰ ਕੌਰ ਨੇ 486 ਅੰਕਾਂ ਨਾਲ 15ਵਾਂ, ਸਰਕਾਰੀ ਮਾਡਲ ਸਸਸ ਦਾਤੇਵਾਸ ਦੀ ਵਿਦਿਆਰਥਣ ਰਮਨਦੀਪ ਕੌਰ ਨੇ 485 ਅੰਕ ਪ੍ਰਾਪਤ ਕਰਕੇ 16ਵਾਂ, ਪੀ ਐਮ ਸ਼੍ਰੀ ਸਰਕਾਰੀ ਸਸਸ ਕੁੜੀਆਂ ਬੁਢਲਾਡਾ ਦੀ ਵਿਦਿਆਰਥਣ ਲਖਵਿੰਦਰ ਕੌਰ ਨੇ 485 ਅੰਕ ਪ੍ਰਾਪਤ ਕਰਕੇ 16ਵਾਂ, ਸਰਕਾਰੀ ਕੰਨਿਆ ਸੈਕੰਡਰੀ ਸਕੂਲ ਮਾਨਸਾ ਦੀ ਵਿਦਿਆਰਥਣ ਸਬੀਨਾ ਪ੍ਰਵੀਨ ਨੇ 485 ਅੰਕਾਂ ਨਾਲ 16ਵਾਂ, ਸਸਸਸ ਝੰਡੂਕੇ ਦੀ ਵਿਦਿਆਰਥਣ ਅਰਨਪ੍ਰੀਤ ਕੌਰ ਨੇ 484 ਅਤੇ ਕ੍ਰਿਸ਼ਨਾ ਕਾਲਜ ਆਫ਼ ਹਾਇਰ ਐਜੂਕੇਸ਼ਨ ਰੱਲੀ ਦੇ ਵਿਦਿਆਰਥੀ ਅਕਸ਼ਿਤ ਸਿੰਗਲਾ ਨੇ 484 ਅੰਕਾਂ ਨਾਲ 17ਵਾਂ ਸਥਾਨ ਹਾਸਲ ਕੀਤਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI