ਚੰਡੀਗੜ੍ਹ, 25 ਜਨਵਰੀ 2026 — ਮੌਸਮ ਵਿਭਾਗ ਨੇ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਅਤੇ ਸੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਹੈ। ਐਤਵਾਰ ਨੂੰ ਕਈ ਇਲਾਕਿਆਂ ਵਿੱਚ ਧੁੰਦ ਕਾਰਨ ਦਿੱਖ ਘੱਟ ਰਹਿਣ ਦੀ ਸੰਭਾਵਨਾ ਹੈ, ਜਿਸ ਦੇ ਮੱਦੇਨਜ਼ਰ ਸੰਤਰੀ ਅਲਰਟ ਲਾਗੂ ਕੀਤਾ ਗਿਆ ਹੈ।
ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਸੰਘਣੀ ਧੁੰਦ, ਜਦਕਿ ਗੁਰਦਾਸਪੁਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
ਮੌਸਮ ਵਿਭਾਗ ਨੇ ਲੋਕਾਂ ਨੂੰ ਸਵੇਰ ਅਤੇ ਰਾਤ ਦੇ ਸਮੇਂ ਸਫ਼ਰ ਦੌਰਾਨ ਵਧੀਕ ਸਾਵਧਾਨੀ ਵਰਤਣ ਅਤੇ ਵਾਹਨਾਂ ਦੀ ਗਤੀ ਹੌਲੀ ਰੱਖਣ ਦੀ ਅਪੀਲ ਕੀਤੀ ਹੈ।







