HomePunjabਖੰਨਾ ਦੇ ਮਲੌਦ ਵਿੱਚ ਨਾਬਾਲਗ ਵਿਦਿਆਰਥਣ ਨਾਲ ਦੁਰਵਿਵਹਾਰ, ਦੋਸ਼ੀ ਗ੍ਰਿਫ਼ਤਾਰ

ਖੰਨਾ ਦੇ ਮਲੌਦ ਵਿੱਚ ਨਾਬਾਲਗ ਵਿਦਿਆਰਥਣ ਨਾਲ ਦੁਰਵਿਵਹਾਰ, ਦੋਸ਼ੀ ਗ੍ਰਿਫ਼ਤਾਰ

ਖੰਨਾ: ਪੰਜਾਬ ਦੇ ਖੰਨਾ ਦੇ ਮਲੌਦ ਇਲਾਕੇ ਵਿੱਚ ਪੰਜਵੀਂ ਜਮਾਤ ਦੀ ਇਕ ਨਾਬਾਲਗ ਵਿਦਿਆਰਥਣ ਨਾਲ ਦੁਰਵਿਵਹਾਰ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਗੁਰਵਿੰਦਰ ਸਿੰਘ (ਵਾਸੀ ਪਿੰਡ ਸਿਹੋੜਾ) ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।

ਥਾਣਾ ਮੁਖੀ ਚਰਨਜੀਤ ਸਿੰਘ ਮੁਤਾਬਕ, ਇਸ ਸਬੰਧੀ 15 ਫਰਵਰੀ ਨੂੰ ਮਾਮਲਾ ਦਰਜ ਕੀਤਾ ਗਿਆ ਸੀ। ਸ਼ਿਕਾਇਤ ਮਿਲਣ ਉਪਰੰਤ ਪੁਲਿਸ ਨੇ ਤੁਰੰਤ ਜਾਂਚ ਸ਼ੁਰੂ ਕਰਕੇ ਮੁਲਜ਼ਮ ਨੂੰ ਕਾਬੂ ਕਰ ਲਿਆ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਨੇ ਨਾਬਾਲਗ ਲੜਕੀ ਨੂੰ ਕੱਪੜਿਆਂ ਦਾ ਬਹਾਨਾ ਲਾ ਕੇ ਆਪਣੇ ਘਰ ਬੁਲਾਇਆ ਅਤੇ ਉੱਥੇ ਉਸ ਨਾਲ ਜ਼ਬਰਦਸਤੀ ਕੀਤੀ।

ਘਟਨਾ ਦੀ ਜਾਣਕਾਰੀ ਮਿਲਣ ‘ਤੇ ਪਰਿਵਾਰ ਨੇ ਤੁਰੰਤ ਪੁਲਿਸ ਨਾਲ ਸੰਪਰਕ ਕੀਤਾ। ਪੁਲਿਸ ਨੇ ਪੀੜਿਤ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ ‘ਤੇ ਕੇਸ ਦਰਜ ਕਰਕੇ ਦੋਸ਼ੀ ਨੂੰ ਫੌਰੀ ਗ੍ਰਿਫ਼ਤਾਰ ਕਰ ਲਿਆ।

ਪੁਲਿਸ ਅਧਿਕਾਰੀਆਂ ਅਨੁਸਾਰ ਨਾਬਾਲਗ ਦੀ ਮੈਡੀਕਲ ਜਾਂਚ ਕਰਵਾਈ ਗਈ ਹੈ ਅਤੇ ਸਾਰੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਤਾਂ ਜੋ ਮਾਮਲੇ ਨੂੰ ਮਜ਼ਬੂਤੀ ਨਾਲ ਅਦਾਲਤ ਵਿੱਚ ਪੇਸ਼ ਕੀਤਾ ਜਾ ਸਕੇ। ਦੋਸ਼ੀ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਧਾਰਾਵਾਂ ਹੇਠ ਕਾਰਵਾਈ ਕੀਤੀ ਜਾ ਰਹੀ ਹੈ।

ਥਾਣਾ ਮੁਖੀ ਨੇ ਭਰੋਸਾ ਦਿਵਾਇਆ ਕਿ ਪੀੜਿਤ ਪਰਿਵਾਰ ਨੂੰ ਨਿਆਂ ਦਿਵਾਉਣ ਲਈ ਪੁਲਿਸ ਵਚਨਬੱਧ ਹੈ ਅਤੇ ਮਾਮਲੇ ਦੀ ਜਾਂਚ ਹਰ ਪੱਖ ਤੋਂ ਤੇਜ਼ੀ ਨਾਲ ਅੱਗੇ ਵਧ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments

ENGLISH HINDI