Monday, August 10, 2026
Home Patiala Updates ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ 50 ਲੱਖ ਰੁਪਏ ਦੀ ਲਾਗਤ ਨਾਲ ਬਣੀ...

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ 50 ਲੱਖ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕ ਅਰਪਿਤ

0
22
ਪਟਿਆਲਾ: ਪਟਿਆਲਾ ਸ਼ਹਿਰੀ ਹਲਕੇ ਦੇ ਵਿਧਾਇਕ ਸ੍ਰੀ ਅਜੀਤਪਾਲ ਸਿੰਘ ਕੋਹਲੀ ਨੇ ਅੱਜ 22 ਨੰਬਰ ਫਾਟਕ ਪੁਲ ਦੇ ਹੇਠਾਂ ਵਰਮਾ ਬੇਕਰੀ ਕੋਲ ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਸੜਕ ਦਾ ਉਦਘਾਟਨ ਕਰਕੇ ਇਲਾਕਾ ਨਿਵਾਸੀਆਂ ਨੂੰ ਸਮਰਪਿਤ ਕੀਤਾ।
ਉਦਘਾਟਨ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।
ਉਨ੍ਹਾਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਇਲਾਕਾ ਨਿਵਾਸੀਆਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਖੇਤਰ ਦੀ ਦਿੱਖ ਵੀ ਹੋਰ ਸੁੰਦਰ ਬਣੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਪਟਿਆਲਾ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਵਿਕਾਸ ਪ੍ਰੋਜੈਕਟਾਂ ਦੀ ਲੜੀ ਲਗਾਤਾਰ ਜਾਰੀ ਰਹੇਗੀ।
ਇਸ ਮੌਕੇ ਨਗਰ ਨਿਗਮ ਦੇ ਕੌਂਸਲਰ ਹਰਮਨ ਸੰਧੂ (ਵਾਰਡ ਨੰਬਰ 50), ਇਤਵਿੰਦਰ ਸਿੰਘ ਲੂਥਰਾ (ਵਾਰਡ ਨੰਬਰ 56), ਕਵਲਜੀਤ ਕੌਰ ਜੱਗੀ (ਵਾਰਡ ਨੰਬਰ 55) ਅਤੇ ਬਲਾਕ ਪ੍ਰਧਾਨ ਜਗਤਾਰ ਜੱਗੀ ਸਮੇਤ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।ਇਲਾਕਾ ਨਿਵਾਸੀਆਂ ਨੇ ਵਿਕਾਸ ਕਾਰਜ ਨੂੰ ਨੇਪਰੇ ਚੜ੍ਹਾਉਣ ਲਈ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

LEAVE A REPLY

Please enter your comment!
Please enter your name here