Thursday, July 16, 2026
Home Patiala Updates ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਲੈਹਲ ਤੋਂ...

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਲੈਹਲ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ

0
34

ਪਟਿਆਲਾ:  ਹਲਕਾ ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਤਹਿਤ ਵਾਰਡ ਨੰਬਰ 57 ਲੈਹਲ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕੀਤਾ। ਕੋਹਲੀ ਨੇ ਦੱਸਿਆ ਕਿ ਇਹ ਬੱਸ ਯਾਤਰੀਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਿਰ, ਭਗਵਾਨ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ, ਪਾਰਟੀਸ਼ਨ ਮਿਊਜ਼ੀਅਮ, ਵਾਹਘਾ ਬਾਰਡਰ ਅਤੇ ਅੰਮ੍ਰਿਤਸਰ ਦੇ ਹੋਰ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਏਗੀ।

ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਲੋਕਾਂ ਦੀ ਸੇਵਾ ਲਈ ਸਹੀ ਮਾਅਨਿਆਂ ਵਿੱਚ ਵਿਲੱਖਣ ਉਪਰਾਲਾ ਕੀਤਾ ਹੈ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਗੇ ਕਿਹਾ ਕਿ ਬਹੁਤ ਸਾਰੇ ਲੋਕਾਂ ਦੇ ਮਨ ਪਵਿੱਤਰ ਅਸਥਾਨਾਂ ਦੇ ਦਰਸ਼ਨ ਲਈ ਲੋਚਦੇ ਹਨ ਜਿਸ ਕਰਕੇ ਦਰਸ਼ਨ ਕਰਨ ਦੀ ਤਾਂਘ ਪੂਰੀ ਕਰਨ ਲਈ ਇਹ ਨਿਵੇਕਲੀ ਪਹਿਲਕਦਮੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਸਾਰੇ ਸ਼ਰਧਾਲੂਆਂ ਨੂੰ ਪ੍ਰਸਾਦ ਵੀ ਵੰਡਿਆ ਜਾਂਦਾ ਹੈ ਅਤੇ ਜਿਹੜੇ ਲੋਕ ਕਿਸੇ ਕਾਰਨ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝੇ ਰਹਿ ਗਏ ਸਨ, ਉਨ੍ਹਾਂ ਸ਼ਰਧਾਲੂਆਂ ਲੋਕਾਂ ਲਈ ਇਹ ਸਕੀਮ ਵਰਦਾਨ ਸਾਬਤ ਹੋ ਰਹੀ ਹੈ। ਕੋਹਲੀ ਨੇ ਕਿਹਾ ਕਿ ਆਪ ਸਰਕਾਰ ਨੇ ਸਮਾਜਿਕ ਤੇ ਧਾਰਮਿਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਵਾਸੀਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦਾ ਇਹ ਨਿਮਾਣਾ ਉਪਰਾਲਾ ਕੀਤਾ ਹੈ।

ਇਸ ਮੌਕੇ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਲਈ ਜੀਵਨ ਭਰ ਦੀ ਯਾਦਗਾਰ ਯਾਤਰਾ ਹੋਵੇਗੀ। ਇਸ ਮੌਕੇ ਵਾਰਡ ਨੰਬਰ 57 ਤੋਂ ਰਾਹੁਲ ਚੌਹਾਨ , ਜਗਤਾਰ ਜੱਗੀ ਬਲਾਕ ਪ੍ਰੈਜ਼ੀਡੈਂਟ , ਹਰਮਨ ਸੰਧੂ ਯੂਥ ਪ੍ਰੈਜ਼ੀਡੈਂਟ ਹਲਕਾ ਪਟਿਆਲਾ  ਸਮੇਤ ਇਲਾਕਾ ਨਿਵਾਸੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here