Home Punjab Malerkotla ਵਿਧਾਇਕ ਡਾ. ਜਮੀਲ-ਉਰ-ਰਹਿਮਾਨ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਵਾਹਨਾਂ ਨੂੰ ਹਰੀ ਝੰਡੀ ਦਿਖਾ...

ਵਿਧਾਇਕ ਡਾ. ਜਮੀਲ-ਉਰ-ਰਹਿਮਾਨ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

0
19

* ਨਸ਼ਾ ਮੁਕਤ ਮਾਲੇਰਕੋਟਲਾ ਅਤੇ ਪੰਜਾਬ ਦੀ ਸਿਰਜਣਾ ਲਈ ਲੋਕਾਂ ਦੇ ਸਹਿਯੋਗ ਦੀ ਲੋੜ : ਡਾ. ਜਮੀਲ-ਉਰ-ਰਹਿਮਾਨ
* ਕਿਹਾ ਕਿ ਜਾਗਰੂਕਤਾ ਹੀ ਨਸ਼ਿਆਂ ਦੇ ਖ਼ਾਤਮੇ ਦਾ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ

ਮਾਲੇਰਕੋਟਲਾ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਜੰਗ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਅੱਜ ਮਾਲੇਰਕੋਟਲਾ ਵਿਖੇ ਵਿਧਾਇਕ ਡਾ. ਜਮੀਲ-ਉਰ-ਰਹਿਮਾਨ ਨੇ ਨਸ਼ਾ ਵਿਰੋਧੀ ਜਾਗਰੂਕਤਾ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਵਾਹਨ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਸਰਕਾਰ ਦੀਆਂ ਨਸ਼ਾ ਵਿਰੋਧੀ ਪਹਿਲਕਦਮੀਆਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਜਾਣਕਾਰੀ ਸਾਂਝੀ ਕਰਨ ਲਈ ਜਾਗਰੂਕ ਕਰਨਗੇ।
ਇਸ ਮੌਕੇ  ਡਾ. ਜਮੀਲ-ਉਰ-ਰਹਿਮਾਨ ਨੇ ਕਿਹਾ ਕਿ ਨਸ਼ਾ ਸਮਾਜ ਲਈ ਇੱਕ ਗੰਭੀਰ ਚੁਣੌਤੀ ਹੈ ਅਤੇ ਇਸ ਦੇ ਖਾਤਮੇ ਲਈ ਸਰਕਾਰ ਦੇ ਨਾਲ-ਨਾਲ ਹਰ ਨਾਗਰਿਕ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰਨ ਲਈ ਦ੍ਰਿੜ ਸੰਕਲਪ ਹੈ ਅਤੇ ਇਸ ਮਿਸ਼ਨ ਵਿੱਚ ਲੋਕਾਂ ਦੀ ਭਾਗੀਦਾਰੀ ਸਭ ਤੋਂ ਵੱਡੀ ਤਾਕਤ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਖੇਤਰ ਵਿੱਚ ਨਸ਼ਾ ਵੇਚਣ, ਤਸਕਰੀ ਕਰਨ ਜਾਂ ਨਸ਼ਿਆਂ ਨਾਲ ਸਬੰਧਿਤ ਕੋਈ ਵੀ ਗਤੀਵਿਧੀ ਦੀ ਜਾਣਕਾਰੀ ਮਿਲਦੀ ਹੈ ਤਾਂ ਉਹ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਸਰਕਾਰ ਵੱਲੋਂ ਜਾਰੀ ਹੈਲਪਲਾਈਨ ਨੰਬਰਾਂ ਅਤੇ ਸ਼ਿਕਾਇਤ ਪ੍ਰਣਾਲੀ ਰਾਹੀਂ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀਆਂ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ।
ਵਿਧਾਇਕ ਨੇ ਕਿਹਾ ਕਿ ਜਾਗਰੂਕਤਾ ਹੀ ਨਸ਼ਿਆਂ ਦੇ ਖ਼ਾਤਮੇ ਦਾ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਹੈ ਅਤੇ ਇਨ੍ਹਾਂ ਵਾਹਨਾਂ ਰਾਹੀਂ ਵੱਧ ਤੋਂ ਵੱਧ ਲੋਕਾਂ ਤੱਕ ਸੰਦੇਸ਼ ਪਹੁੰਚਾਇਆ ਜਾਵੇਗਾ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ।
ਇਸ ਮੌਕੇ ਡੀ.ਐਸ.ਪੀ. ਮਾਨਵਜੀਤ ਸਿੰਘ ਸਿੱਧੂ, ਜ਼ਿਲ੍ਹਾ ਇੰਚਾਰਜ ਨਸ਼ਾ ਮੁਕਤੀ ਮੋਰਚਾ ਨਿਸਾਰ ਅਹਿਮਦ, ਚੇਅਰਮੈਨ ਮਾਰਕੀਟ ਕਮੇਟੀ ਮਾਲੇਰਕੋਟਲਾ ਜਾਫਰ ਅਲੀ, ਹਲਕਾ ਕੋਆਰਡੀਨੇਟਰ ਨਸ਼ਾ ਛੁੜਾਊ ਕਮੇਟੀ ਸਿੰਗਾਰਾ ਸਿੰਘ, ਬਲਾਕ ਕੋਆਰਡੀਨੇਟਰ ਮੁਹੰਮਦ ਅਨਵਾਰ ਕਾਲਾ, ਅਨਵਰ ਅਹਿਮਦ, ਬਲਾਕ ਪ੍ਰਧਾਨ ਅਸ਼ਰਫ ਅਬਦੁੱਲਾ, ਫੀਲਡ ਅਫ਼ਸਰ ਸੁਖਵਿੰਦਰ ਸਿੰਘ ਅਤੇ ਯਾਸਰ ਅਰਫ਼ਾਤ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

LEAVE A REPLY

Please enter your comment!
Please enter your name here