-ਸੁਤੰਤਰਤਾ ਦਿਵਸ ਦੀ ਦਿੱਤੀ ਮੁਬਾਰਕਬਾਦ
– ‘ ਆਪ ‘ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਪਿਛਲੇ ਚਾਰ ਸਾਲਾਂ ‘ਚ ਲਏ ਇਤਿਹਾਸਿਕ ਫੈਸਲੇ
-ਕਿਹਾ ! ਸ਼ਹੀਦਾਂ ਦੇ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਰਕਾਰ ਵਚਨਬੱਧ
ਲੁਧਿਆਣਾ: ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ 80ਵੇਂ ਸੁਤੰਤਰਤਾ ਦਿਵਸ ਮੌਕੇ ਹਲਕੇ ਦੇ ਵੱਖ-ਵੱਖ ਵਾਰਡਾਂ ਵਿੱਚ ਰਾਸ਼ਟਰੀ ਝੰਡਾ ਲਹਿਰਾਇਆ ਗਿਆ।
ਇਸ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ , ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਗਰਾ, ਲਾਲਾ ਲਾਜਪਤ ਰਾਏ , ਸ਼ਹੀਦ ਊਧਮ ਸਿੰਘ ਸਮੇਤ ਮਹਾਨ ਸ਼ਹੀਦਾਂ ਨੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦਿੱਤੀਆਂ।
ਉਹਨਾਂ ਕਿਹਾ ਕਿ ਇਹ ਸਾਡੇ ਸੂਬੇ ਲਈ ਅਤੇ ਪੰਜਾਬੀਅਤ ਲਈ ਬੜੇ ਹੀ ਮਾਣ ਵਾਲੀ ਗੱਲ ਹੈ ਕਿ ਆਜ਼ਾਦੀ ਦੇ ਸੰਘਰਸ਼ ਦੌਰਾਨ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਦੀਆਂ ਸਨ, ਜੋ ਦੇਸ਼ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾ ਮੁਹਰਲੀ ਕਤਾਰ ਵਿੱਚ ਰਹੇ।
ਇਸ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬਾ ਵਾਸੀਆਂ ਨੂੰ ਜੋ ਵੀ ਵਾਅਦੇ ਜੋ ਵੀ ਗਰੰਟੀਆਂ ਦਿੱਤੀਆਂ, ਉਹਨਾਂ ਨੂੰ ਮਿਥੇ ਸਮੇਂ ਵਿੱਚ ਪੂਰਾ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕੀਤੇ ਅਤੇ ਕੀਤੇ ਹੋਏ ਹਰ ਵਾਅਦੇ ਹਰ ਗਰੰਟੀ ਨੂੰ 100 ਫੀਸਦੀ ਪੂਰਾ ਕੀਤਾ ਅਤੇ ਪਿਛਲੇ ਚਾਰ ਸਾਲਾਂ ਦੇ ਸਮੇਂ ਦੌਰਾਨ ਕਈ ਇਤਿਹਾਸਿਕ ਫੈਸਲੇ ਲਏ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਅਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਵਾਉਣ ਲਈ ਵਚਨਵੱਧ ਹੈ।
ਇਸ ਦੌਰਾਨ ਉਹਨਾਂ ਟਿੱਬਾ ਰੋਡ, ਤਾਜਪੁਰ ਰੋਡ, ਸ਼ਕਤੀ ਨਗਰ, ਸੁਭਾਸ਼ ਨਗਰ, ਰਾਹੋਂ ਰੋਡ, ਸੈਕਟਰ-32 ਤੋ ਇਲਾਵਾ ਹੋਰਨਾ ਵਾਰਡਾਂ ਵਿੱਚ ਵੀ ਤਿਰੰਗਾ ਲਹਿਰਾ ਇਲਾਕਾ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।
ਇਸ ਮੌਕੇ ਆਪ ਆਗੂ ਕੁਲਵਿੰਦਰ ਗਰੇਵਾਲ, ਸੁਰਿੰਦਰ ਸਿੰਘ ਮਦਾਨ, ਜਸਵਿੰਦਰ ਸੰਧੂ, ਰਾਜ ਗਰੇਵਾਲ, ਬਾਊ ਰਾਮ ਸ਼ਰਮਾ, ਕੌਂਸਲਰ ਲਖਵਿੰਦਰ ਚੌਧਰੀ, ਕੌਂਸਲਰ ਜਗਦੀਸ਼ ਲਾਲ ਦੀਸ਼ਾ, ਭੂਸ਼ਨ ਸ਼ਰਮਾ, ਕੌਂਸਲਰ ਅਨੁਜ ਚੌਧਰੀ, ਜਗਪਾਲ ਸਿੰਘ ਲਾਲੀ, ਗੱਗੀ ਸ਼ਰਮਾ, ਕੌਂਸਲਰ ਸੁਖਮੇਲ ਸਿੰਘ ਗਰੇਵਾਲ, ਕੌਂਸਲਰ ਜਸਪ੍ਰੀਤ ਕੌਰ, ਕੌਂਸਲਰ ਅਸ਼ਵਨੀ ਸ਼ਰਮਾ , ਸੁਖਵੰਤ ਸਿੰਘ ਸੁੱਖਾ, ਦਰਸ਼ਨ ਚਾਵਲਾ, ਅੰਕੁਰ ਗੁਲਾਟੀ, ਰਾਜੇਸ਼ ਪਿੰਕਾ, ਅਮਰਜੀਤ ਸਿੰਘ ਕੌਂਸਲਰ (ਲਵਲੀ ਮਿਨੋਚਾ) ਅਤੇ ਸਮੂਹ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਅਤੇ ਸਮੂਹ ਸਾਥੀ ਵੀ ਮੌਜੂਦ ਰਹੇ।
ਆਜ਼ਾਦੀ ਦਿਹਾੜੇ ਮੌਕੇ ਤਿਰੰਗਾ ਲਹਿਰਾਉਂਦੇ ਹੋਏ ਵਿਧਾਇਕ ਗਰੇਵਾਲ ਅਤੇ ਹੋਰ।






