Home Punjab ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਹਾਈ ਕੋਰਟ ਤੋਂ ਰਾਹਤ ਨਹੀਂ, ਮਾਮਲੇ ਦੀ...

ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਹਾਈ ਕੋਰਟ ਤੋਂ ਰਾਹਤ ਨਹੀਂ, ਮਾਮਲੇ ਦੀ ਸੁਣਵਾਈ ਸੋਮਵਾਰ ਤੱਕ ਮੁਲਤਵੀ

0
62

ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਫਿਲਹਾਲ ਕੋਈ ਰਾਹਤ ਨਹੀਂ ਮਿਲੀ। ਹਾਈ ਕੋਰਟ ਨੇ ਉਨ੍ਹਾਂ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਕੇਸ ਦੀ ਅਗਲੀ ਸੁਣਵਾਈ ਸੋਮਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਹੈ।

ਹਰਮੀਤ ਸਿੰਘ ਪਠਾਨਮਾਜਰਾ ਨੇ ਆਪਣੇ ਵਿਰੁੱਧ ਜਾਰੀ ਕੀਤੇ ਗਏ ਭਗੌੜਾ ਐਲਾਨ ਦੇ ਹੁਕਮਾਂ ਨੂੰ ਰੱਦ ਕਰਵਾਉਣ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਸੁਣਵਾਈ ਦੌਰਾਨ ਅਦਾਲਤ ਨੇ ਕਿਸੇ ਵੀ ਕਿਸਮ ਦੀ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਮਾਮਲੇ ਦੀ ਅਗਲੀ ਤਾਰੀਖ਼ ਨਿਰਧਾਰਤ ਕਰ ਦਿੱਤੀ।

ਜ਼ਿਕਰਯੋਗ ਹੈ ਕਿ 20 ਦਸੰਬਰ ਨੂੰ ਅਦਾਲਤ ਵੱਲੋਂ ਹਰਮੀਤ ਸਿੰਘ ਪਠਾਨਮਾਜਰਾ ਨੂੰ ਭਗੌੜਾ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਇਸ ਤੋਂ ਬਾਅਦ ਵਿਧਾਇਕ ਨੇ ਇਸ ਫ਼ੈਸਲੇ ਨੂੰ ਚੁਣੌਤੀ ਦਿੰਦਿਆਂ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ। ਹੁਣ ਹਾਈ ਕੋਰਟ ਸੋਮਵਾਰ ਨੂੰ ਮਾਮਲੇ ਦੀ ਦੁਬਾਰਾ ਸੁਣਵਾਈ ਕਰੇਗੀ।

LEAVE A REPLY

Please enter your comment!
Please enter your name here