HomePatiala Updatesਖੰਡਾ ਚੋਂਕ ਤੋ ਫਲਾਈ ਓਵਰ ਤੱਕ ਸੜਕ ਦਾ ਵਿਧਾਇਕ ਕੋਹਲੀ ਵਲੋਂ ਉਦਘਾਟਨ

ਖੰਡਾ ਚੋਂਕ ਤੋ ਫਲਾਈ ਓਵਰ ਤੱਕ ਸੜਕ ਦਾ ਵਿਧਾਇਕ ਕੋਹਲੀ ਵਲੋਂ ਉਦਘਾਟਨ

ਪਟਿਆਲਾ: ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਅੱਜ ਸ੍ਰੀ ਦੁੱਖ ਨਿਵਾਰਨ ਸਾਹਿਬ (ਖੰਡਾ ਚੌਕ )ਤੋਂ ਲੈ ਕੇ ਪੁਰਾਣਾ ਬੱਸ ਅੱਡਾ ਫਲਾਈ ਓਵਰ ਤੱਕ 94 ਲੱਖ ਰੁਪਏ ਦੀ ਲਾਗਤ ਨਾਲ ਬਣੀ ਸੜਕ ਦਾ ਉਦਘਾਟਨ ਕੀਤਾ ਗਿਆ।ਓਹਨਾ ਕਿਹਾ ਕਿ ਜਿਹੜੀ ਸੰਗਤ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਨਿਤ ਆਉਂਦੀ ਹੈ ਓਹਨਾ ਸੰਗਤਾਂ ਨੂੰ ਇਸ ਸੜਕ ਤੋਂ ਲੰਘਣ ਲਈ ਦਿੱਕਤ ਨਾ ਆਵੇ , ਇਸ ਮੰਤਵ ਨਾਲ ਇਹ ਸੜਕ ਪਹਿਲ ਦੇ ਅਧਾਰ ‘ਤੇ ਸ਼ੁਰੂ ਕਰ ਦਿੱਤੀ ਗਈ ਹੈ ਇਥੋਂ ਤੱਕ ਫਲਾਈ ਓਵਰ ਤੋਂ ਉਤਰ ਕੇ ਖੰਡਾ ਚੌਕ ਤੱਕ ਜਾਣ ਲਈ ਇਹ ਸੜਕ ਬਣਾਉਣਾ ਸਮੇਂ ਦੀ ਲੋੜ ਸੀ।
ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਜਿਹੜੀਆਂ ਸੜਕਾਂ ਕਾਫੀ ਦੇਰ ਤੋਂ ਨਹੀਂ ਬਣੀਆਂ ਸਨ ਉਹ ਸੜਕਾਂ ਨੂੰ ਵੀ ਨਵੀਆਂ ਬਣਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰ ਰਹੀ ਹੈ।
ਵਿਧਾਇਕ ਨੇ ਕਿਹਾ ਕਿ ਲੋਕਾਂ ਨੂੰ ਬਿਹਤਰ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।ਓਹਨਾ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਇਲਾਕਾ ਨਿਵਾਸੀਆਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਖੇਤਰ ਦੀ ਦਿੱਖ ਵੀ ਹੋਰ ਸੁੰਦਰ ਬਣੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਪਟਿਆਲਾ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਵਿਕਾਸ ਪ੍ਰੋਜੈਕਟਾਂ ਦੀ ਲੜੀ ਲਗਾਤਾਰ ਜਾਰੀ ਰਹੇਗੀ।
ਇਸ ਮੌਕੇ ਕੌਸਲਰ ਨੇਹਾ ਸਿੱਧੂ, ਅਮਨ ਜੋਲੀ ਬਲਾਕ ਪ੍ਰਧਾਨ, ਐਕਸੀਅਨ ਪਿਊਸ ਅਗਰਵਾਲ ਅਤੇ ਐੱਸਡੀਓ ਮੁਨੀਸ਼ ਕੁਮਾਰ ਅਤੇ ਸੰਦੀਪ ਵਾਲੀਆ ਮੌਜੂਦ ਰਹੇ ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments