Monday, August 31, 2026
Home Patiala Updates ਵਿਧਾਇਕ ਨੀਨਾ ਮਿੱਤਲ ਨੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਨਗਰ ਕੌਂਸਲ ਰਾਜਪੁਰਾ ਚਲਾਈ...

ਵਿਧਾਇਕ ਨੀਨਾ ਮਿੱਤਲ ਨੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਨਗਰ ਕੌਂਸਲ ਰਾਜਪੁਰਾ ਚਲਾਈ ਕੂੜਾ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ

0
1
 -ਭਗਵੰਤ ਮਾਨ ਸਰਕਾਰ ਨੇ ਪੰਜਾਬ ਨੂੰ ਕੂੜਾ-ਮੁਕਤ ਅਤੇ ਸਾਫ਼-ਸੁਥਰਾ ਬਣਾਉਣ ਲਈ ਚਲਾਈ ਵਿਸ਼ੇਸ਼ ਮੁਹਿੰਮ-ਨੀਨਾ ਮਿੱਤਲ
ਰਾਜਪੁਰਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਨਗਰ ਕੌਂਸਲ ਰਾਜਪੁਰਾ ਵੱਲੋਂ ਸ਼ਹਿਰ ਵਿੱਚ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ। ਹਲਕਾ ਵਿਧਾਇਕ ਨੀਨਾ ਮਿੱਤਲ ਨੇ ਰਾਜਪੁਰਾ ਵਿਖੇ ਇਸ ਮੁਹਿੰਮ ਦੀ ਅਗਵਾਈ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਫਾਈ ਦੀ ਇਹ ਸਪੈਸ਼ਲ ਮੁਹਿੰਮ 8 ਸਤੰਬਰ ਤੱਕ ਚਲੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਏਡੀਸੀ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ।
ਨੀਨਾ ਮਿੱਤਲ ਨੇ ਸ਼ਹਿਰਵਾਸੀਆਂ ਨੂੰ ਇਸ ਸਫਾਈ ਮੁਹਿੰਮ ਦਾ ਹਿੱਸਾ ਬਣਨ ਅਤੇ ਸ਼ਹਿਰ ਸਾਫ ਸੁਥਰਾ ਰੱਖਣ ਦੀ ਅਪੀਲ ਕੀਤੀ। ਨੀਨਾ ਮਿੱਤਲ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼, ਸੁੰਦਰ ਅਤੇ ਕੂੜਾ-ਮੁਕਤ ਬਣਾਉਣਾ ਕੇਵਲ ਸਰਕਾਰ ਜਾਂ ਨਗਰ ਕੌਂਸਲ ਦੀ ਹੀ ਜ਼ਿੰਮੇਵਾਰੀ ਨਹੀਂ, ਸਗੋਂ ਇਸ ਵਿੱਚ ਹਰੇਕ ਨਾਗਰਿਕ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ‘ਮਿਸ਼ਨ ਕਲੀਨ ਪੰਜਾਬ’ ਦੇ ਉਦੇਸ਼ ਨੂੰ ਸਫ਼ਲਤਾਪੂਰਵਕ ਸਾਕਾਰ ਕੀਤਾ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਇਸ ਦੌਰਾਨ ਭੋਗਲਾ ਰੋਡ ਤੋਂ ਮੁਕਤ ਚੌਂਕ ਤੱਕ ਨਾਲਿਆਂ ਤੇ ਰੋਡ ਬਰਮਜ ਦੀ ਸਫਾਈ ਕੀਤੀ, ਗਗਨ ਚੌਂਕ ਤੋਂ ਮੁਕਤ ਚੌਂਕ ਤੱਕ ਰੋਡ ਡਿਵਾਈਡਰਾਂ ਦੀ ਸਫਾਈ ਕੀਤੀ ਗਈ ਅਤੇ ਡਿਵਾਇਡਰ ਦੀ ਬਿਉਟੀਫਿਕੇਸ਼ਨ ਦੀ ਕੰਮ ਦੀ ਸ਼ੁਰੂਆਤ ਕੀਤੀ ਗਈ।
ਕਾਰਜ ਸਾਧਕ ਅਫ਼ਸਰ ਅਵਤਾਰ ਸ਼ੇਖੜੀ ਨੇ ਕਿਹਾ ਕਿ ਵਿਧਾਇਕ ਨੀਨਾ ਮਿੱਤਲ ਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਦੀ ਅਗਵਾਈ ਹੇਠ ਨਗਰ ਕੌਂਸਲ ਵੱਲੋਂ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।
ਇਸ ਮੁਹਿਮ ਵਿੱਚ ਲਵਿਸ਼ ਮਿੱਤਲ, ਪ੍ਰਧਾਨ ਨਗਰ ਕੌਂਸਲ ਰਿਤੇਸ਼ ਬਾਂਸਲ, ਸੀਨੀਅਰ ਵਾਇਸ ਪ੍ਰਧਾਨ ਦੇਸ ਰਾਜ, ਸੀਨੀਅਰ ਪ੍ਰਧਾਨ ਨਗਰ ਕਲਪਨਾ ਕੁਕਰੇਜਾ, ਕਾਰਜ ਸਾਧਕ ਅਫ਼ਸਰ ਅਵਤਾਰ ਸੇਖੜੀ, ਸੁਪਰਡੰਟ ਸੈਨੀਟੇਸ਼ਨ ਰਾਜੇਸ਼ ਕੁਮਾਰ, ਸੈਨੇਟਰੀ ਇੰਸਪੈਕਟਰ ਵਿਕਾਸ ਚੌਧਰੀ, ਕੌਂਸਲਰ ਰਮਨਜੀਤ ਸਿੰਘ ਟਿਵਾਣਾ, ਰਾਜੇਸ਼ ਕੁਮਾਰ ਬਾਵਾ, ਕੌਂਸਲ ਦੇ ਸਫਾਈ ਕਰਮਚਾਰੀ ਅਤੇ ਸ਼ਹਿਰ ਦੇ ਪਤਵੰਤੇ ਸੱਜਣ ਹਾਜਰ ਸਨ।

LEAVE A REPLY

Please enter your comment!
Please enter your name here