HomePunjabਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ, 8 ਜ਼ਿਲ੍ਹਿਆਂ ਲਈ ਗਰਮੀ ਤੇ ਨਮੀ...

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ, 8 ਜ਼ਿਲ੍ਹਿਆਂ ਲਈ ਗਰਮੀ ਤੇ ਨਮੀ ਦਾ ਪੀਲਾ ਅਲਰਟ ਜਾਰੀ

ਮੋਹਾਲੀ: ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਹੌਲੀ ਪੈ ਗਈ ਹੈ, ਜਿਸ ਕਾਰਨ ਸੂਬੇ ਦੇ ਕਈ ਇਲਾਕਿਆਂ ਵਿੱਚ ਗਰਮੀ ਅਤੇ ਨਮੀ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਵੱਲੋਂ ਸ਼ੁੱਕਰਵਾਰ ਨੂੰ ਸੂਬੇ ਦੇ ਅੱਠ ਜ਼ਿਲ੍ਹਿਆਂ ਲਈ ਗਰਮੀ ਅਤੇ ਉਮਸ ਨੂੰ ਲੈ ਕੇ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਅਨੁਸਾਰ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਲੋਕਾਂ ਨੂੰ ਗਰਮੀ ਅਤੇ ਨਮੀ ਤੋਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਉੱਥੇ ਹੀ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐਸਏਐਸ ਨਗਰ (ਮੁਹਾਲੀ) ਦੇ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ, ਹਾਲਾਂਕਿ ਇਨ੍ਹਾਂ ਜ਼ਿਲ੍ਹਿਆਂ ਲਈ ਕੋਈ ਵਿਸ਼ੇਸ਼ ਚੇਤਾਵਨੀ ਜਾਰੀ ਨਹੀਂ ਕੀਤੀ ਗਈ।

ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਆਮ ਨਾਲੋਂ 2.8 ਡਿਗਰੀ ਸੈਲਸੀਅਸ ਵੱਧ ਹੈ। ਬਠਿੰਡਾ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 41.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਸੇ ਦੌਰਾਨ, ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਵੱਲੋਂ ਜਾਰੀ ਅੰਕੜਿਆਂ ਅਨੁਸਾਰ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1582.78 ਫੁੱਟ ਦਰਜ ਕੀਤਾ ਗਿਆ ਹੈ, ਜਦਕਿ ਇਸ ਦਾ ਖ਼ਤਰੇ ਦਾ ਪੱਧਰ 1680 ਫੁੱਟ ਹੈ। ਪੋਂਗ ਡੈਮ ਵਿੱਚ ਪਾਣੀ ਦਾ ਪੱਧਰ 1322.12 ਫੁੱਟ ਹੈ, ਜਦਕਿ ਇਸ ਦਾ ਖ਼ਤਰੇ ਦਾ ਪੱਧਰ 1390 ਫੁੱਟ ਹੈ।

ਅੰਕੜਿਆਂ ਮੁਤਾਬਕ ਭਾਖੜਾ ਡੈਮ ਵਿੱਚ 34,193 ਕਿਊਸਿਕ ਪਾਣੀ ਦੀ ਆਮਦ ਹੋਈ, ਜਦਕਿ 26,549 ਕਿਊਸਿਕ ਪਾਣੀ ਛੱਡਿਆ ਗਿਆ। ਪੋਂਗ ਡੈਮ ਵਿੱਚ 10,384 ਕਿਊਸਿਕ ਪਾਣੀ ਦੀ ਆਮਦ ਦਰਜ ਕੀਤੀ ਗਈ ਅਤੇ 18,041 ਕਿਊਸਿਕ ਪਾਣੀ ਛੱਡਿਆ ਗਿਆ। ਫਿਲਹਾਲ ਦੋਵੇਂ ਡੈਮਾਂ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਕਾਫ਼ੀ ਹੇਠਾਂ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments