Home Punjab ਪੰਜਾਬ-ਚੰਡੀਗੜ੍ਹ ਵਿੱਚ ਮੁੜ ਸਰਗਰਮ ਹੋਵੇਗਾ ਮਾਨਸੂਨ, 3 ਤੇ 4 ਅਗਸਤ ਲਈ ਯੈਲੋ...

ਪੰਜਾਬ-ਚੰਡੀਗੜ੍ਹ ਵਿੱਚ ਮੁੜ ਸਰਗਰਮ ਹੋਵੇਗਾ ਮਾਨਸੂਨ, 3 ਤੇ 4 ਅਗਸਤ ਲਈ ਯੈਲੋ ਅਲਰਟ ਜਾਰੀ

0
1

ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋਣ ਜਾ ਰਿਹਾ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਮੁਤਾਬਕ 3 ਅਤੇ 4 ਅਗਸਤ ਨੂੰ ਸੂਬੇ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਮੌਸਮ ਵਿਭਾਗ ਨੇ ਦੋਵਾਂ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਸਾਵਧਾਨ ਰਹਿਣ, ਪਾਣੀ ਭਰੇ ਇਲਾਕਿਆਂ ਤੋਂ ਦੂਰ ਰਹਿਣ ਅਤੇ ਬਿਜਲੀ ਚਮਕਣ ਜਾਂ ਡਿੱਗਣ ਸਮੇਂ ਖੁੱਲ੍ਹੀਆਂ ਥਾਵਾਂ ‘ਤੇ ਨਾ ਜਾਣ ਦੀ ਸਲਾਹ ਦਿੱਤੀ ਹੈ।

ਮੌਸਮ ਵਿਭਾਗ ਅਨੁਸਾਰ 5 ਅਤੇ 6 ਅਗਸਤ ਨੂੰ ਵੀ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਇਨ੍ਹਾਂ ਦਿਨਾਂ ਦੌਰਾਨ ਭਾਰੀ ਮੀਂਹ ਦੀ ਸੰਭਾਵਨਾ ਨਹੀਂ ਜਤਾਈ ਗਈ। ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਉਮੀਦ ਹੈ, ਜਿਸ ਨਾਲ ਲੋਕਾਂ ਨੂੰ ਉਮਸ ਅਤੇ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ।

ਚੰਡੀਗੜ੍ਹ ਵਿੱਚ ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 35.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 2 ਡਿਗਰੀ ਵੱਧ ਸੀ, ਜਦਕਿ ਘੱਟੋ-ਘੱਟ ਤਾਪਮਾਨ 27.4 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ 1 ਡਿਗਰੀ ਵੱਧ ਸੀ। ਪਿਛਲੇ 24 ਘੰਟਿਆਂ ਦੌਰਾਨ ਸ਼ਹਿਰ ਵਿੱਚ ਸਿਰਫ਼ ਹਲਕੀ ਬਾਰਿਸ਼ ਦਰਜ ਕੀਤੀ ਗਈ।

ਉੱਧਰ, ਪੰਜਾਬ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਪਿਛਲੇ ਦਿਨ ਦੇ ਮੁਕਾਬਲੇ 0.4 ਡਿਗਰੀ ਸੈਲਸੀਅਸ ਵਧਿਆ ਹੈ ਅਤੇ ਇਹ ਆਮ ਨਾਲੋਂ 1.6 ਡਿਗਰੀ ਵੱਧ ਰਿਹਾ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 36.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

LEAVE A REPLY

Please enter your comment!
Please enter your name here