Home Patiala Updates ਮੁੱਖ ਮੰਤਰੀ ਤੀਰਥ ਯਾਤਰਾ ਨਾਲ ਸੂਬੇ ਚ ਸਰਬ ਸਾਂਝੀਵਾਲਤਾ ਅਤੇ ਭਾਈਚਾਰੇ ਦਾ...

ਮੁੱਖ ਮੰਤਰੀ ਤੀਰਥ ਯਾਤਰਾ ਨਾਲ ਸੂਬੇ ਚ ਸਰਬ ਸਾਂਝੀਵਾਲਤਾ ਅਤੇ ਭਾਈਚਾਰੇ ਦਾ ਸੰਦੇਸ਼ ਮਜ਼ਬੂਤ ਹੋਇਆ-ਕੁੰਦਨ ਗੋਗੀਆ

0
28

ਪਟਿਆਲਾ, 8 ਮਈ:

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਪਟਿਆਲਾ ਸ਼ਹਿਰ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਨੂੰ ਰਵਾਨਾ ਕੀਤਾ। ਇਹ ਸ਼ਰਧਾਲੂ ਵਾਰਡ ਨੰਬਰ 50 ਅਤੇ 31 ਵਿੱਚੋਂ ਗਈਆਂ ਹਨ।

ਮੇਅਰ ਕੁੰਦਨ ਗੋਗੀਆ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦੀਆਂ ਦੋ ਬੱਸਾਂ ਕੀਤੀਆਂ ਰਵਾਨਾ

ਇਸ ਮੌਕੇ ਕੌਂਸਲਰ ਹਰਮਨ ਸੰਧੂ, ਜਗਤਾਰ ਜੱਗੀ, ਪਦਮਜੀਤ ਕੌਰ, ਬਿੱਟੂ, ਤੀਰਥ ਯਾਤਰ ਮੈਨੇਜਰ ਰਮਨਪ੍ਰੀਤ ਕੌਰ, ਯਾਤਰਾ ਕੋਆਰਡੀਨੇਟਰ ਹਰਮਿੰਦਰਪਾਲ ਸਿੰਘ ਵਿੰਟੀ ਸੱਭਰਵਾਲ, ਸਟਾਫ ਧਰਮਿੰਦਰ ਸਿੰਘ, ਅਮਨਦੀਪ ਸਿੰਘ ਅਤੇ ਜਤਿੰਦਰ ਸਿੰਘ ਸਮੇਤ ਹੋਰ ਵੀ ਹਾਜ਼ਰ ਸਨ।

ਮੇਅਰ ਕੁੰਦਨ ਗੋਗੀਆ ਨੇ ਦੱਸਿਆ ਕਿ ਇਹ ਯਾਤਰਾ ਤਿੰਨ ਦਿਨ ਅਤੇ ਦੋ ਰਾਤਾਂ ਦੀ ਹੋਵੇਗੀ, ਜਿਸ ਦੌਰਾਨ ਸ਼ਰਧਾਲੂਆਂ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਮੰਦਰ, ਜਲਿਆਂਵਾਲਾ ਬਾਗ ਅਤੇ ਵਾਹਘਾ ਬਾਰਡਰ ਵਰਗੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ।

ਮੇਅਰ ਗੋਗੀਆ ਨੇ ਸ਼ਰਧਾਲੂ ਯਾਤਰੀਆਂ ਨਾਲ ਖੁਸ਼ੀਆਂ ਸਾਂਝੀਆਂ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਯਾਤਰਾ ਦੌਰਾਨ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਵੀ ਜਾਣਕਾਰੀ ਦਿੱਤੀ। ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

ਕੁੰਦਨ ਗੋਗੀਆ ਨੇ ਕਿਹਾ ਕਿ ਇਹ ਯੋਜਨਾ ਖਾਸ ਤੌਰ ‘ਤੇ ਸੀਨੀਅਰ ਸਿਟੀਜਨਾਂ ਲਈ ਇਕ ਵੱਡੀ ਸਹੂਲਤ ਸਾਬਤ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਾਨ ਸਰਕਾਰ ਵੱਲੋਂ ਹਰ ਵਰਗ ਨੂੰ ਧਿਆਨ ਵਿੱਚ ਰੱਖਦਿਆਂ ਇਹ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਸੂਬੇ ਵਿੱਚ ਸਰਬ ਸਾਂਝੀਵਾਲਤਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਮਜ਼ਬੂਤ ਹੋਇਆ ਹੈ।

LEAVE A REPLY

Please enter your comment!
Please enter your name here