Wednesday, September 16, 2026
Home Punjab ਸੰਗਰੂਰ ਵਿੱਚ ਲਾਵਾਰਿਸ ਲਾਸ਼ ਮਿਲਣ ਦੇ ਮਾਮਲੇ ਦੀ ਗੁੱਥੀ ਸੁਲਝੀ, ਇੱਕ ਵਿਅਕਤੀ...

ਸੰਗਰੂਰ ਵਿੱਚ ਲਾਵਾਰਿਸ ਲਾਸ਼ ਮਿਲਣ ਦੇ ਮਾਮਲੇ ਦੀ ਗੁੱਥੀ ਸੁਲਝੀ, ਇੱਕ ਵਿਅਕਤੀ ਗ੍ਰਿਫ਼ਤਾਰ

0
1

ਸੰਗਰੂਰ: ਸੜਕ ਕਿਨਾਰੇ ਖੂਨ ਨਾਲ ਲੱਥਪੱਥ ਹਾਲਤ ਵਿੱਚ ਮਿਲੀ ਲਾਵਾਰਿਸ ਲਾਸ਼ ਦੇ ਮਾਮਲੇ ਨੂੰ ਸੰਗਰੂਰ ਪੁਲਿਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਮ੍ਰਿਤਕ ਦੀ ਪਛਾਣ ਲਖਵਿੰਦਰ ਸਿੰਘ ਉਰਫ਼ ਲੱਖਾ ਵਜੋਂ ਹੋਈ ਸੀ। ਮੁੱਢਲੀ ਜਾਂਚ ਦੌਰਾਨ ਉਸ ਦੇ ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕੀਤੇ ਗਏ ਕਈ ਜ਼ਖ਼ਮ ਮਿਲੇ ਸਨ। ਇਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕੀਤੀ ਅਤੇ ਵੱਖ-ਵੱਖ ਟੀਮਾਂ ਦਾ ਗਠਨ ਕੀਤਾ।

ਪੁਲਿਸ ਟੀਮਾਂ ਵੱਲੋਂ ਮ੍ਰਿਤਕ ਦੇ ਪਿਛੋਕੜ, ਘਟਨਾ ਨਾਲ ਸਬੰਧਤ ਸੁਰਾਗਾਂ ਅਤੇ ਹੋਰ ਪਹਿਲੂਆਂ ਦੀ ਜਾਂਚ ਕੀਤੀ ਗਈ। ਪੁਲਿਸ ਅਧਿਕਾਰੀਆਂ ਮੁਤਾਬਕ ਜਾਂਚ ਦੌਰਾਨ ਗੁਰਪ੍ਰੀਤ ਸਿੰਘ ਉਰਫ਼ ਮਨੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਹੁਣ ਤੱਕ ਦੀ ਜਾਂਚ ਵਿੱਚ ਵਾਰਦਾਤ ਵਿੱਚ ਇੱਕ ਹੀ ਮੁਲਜ਼ਮ ਦੀ ਸ਼ਮੂਲੀਅਤ ਸਾਹਮਣੇ ਆਈ ਹੈ।

ਪੁਲਿਸ ਨੇ ਵਾਰਦਾਤ ਵਿੱਚ ਵਰਤਿਆ ਗਿਆ ਖੰਜਰ ਵੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮ ਨੂੰ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਕਤਲ ਦੇ ਪਿੱਛੇ ਦੀ ਵਜ੍ਹਾ ਅਤੇ ਘਟਨਾ ਨਾਲ ਜੁੜੇ ਹੋਰ ਤੱਥਾਂ ਦੀ ਜਾਂਚ ਜਾਰੀ ਹੈ। ਪੁਲਿਸ ਜਾਂਚ ਪੂਰੀ ਹੋਣ ਤੋਂ ਬਾਅਦ ਮਾਮਲੇ ਸਬੰਧੀ ਹੋਰ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ।

LEAVE A REPLY

Please enter your comment!
Please enter your name here