Home National ਨਸ਼ਿਆਂ ਵਿਰੁੱਧ ਜੰਗ ਨੂੰ ਛੇੜਦੇ ਹੋਏ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ...

ਨਸ਼ਿਆਂ ਵਿਰੁੱਧ ਜੰਗ ਨੂੰ ਛੇੜਦੇ ਹੋਏ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਵਲੋਂ “ਨਸ਼ਾ ਮੁਕਤ ਭਾਰਤ ਅਤੇ ਵਿਕਸਿਤ ਭਾਰਤ ਸੰਕਲਪ ਅਭਿਆਨ ਦੀ ਸ਼ੁਰੂਆਤ

0
2

 

ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਵਲੋਂ ਸਮੁੱਚੇ ਦੇਸ਼ ਵਿੱਚ ਨਸ਼ਿਆਂ ਖ਼ਿਲਾਫ਼ ਮੁਹਿੰਮ “ ਨਸ਼ਾ ਮੁਕਤ ਭਾਰਤ ਅਤੇ ਵਿਕਸਿਤ ਭਾਰਤ ਸੰਕਲਪ ਅਭਿਆਨ” ਦੀ ਸ਼ੁਰੂਆਤ ਕਰਦਿਆਂ ਹੋਇਆਂ ਸਮੁੱਚੇ ਦੇਸ ਵਾਸੀਆਂ ਨੂੰ ਅੱਜ ਸੰਬੋਧਨ ਕੀਤਾ ਗਿਆ। ਇਸ ਮੌਕੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਚਾਂਸਲਰ ਅਤੇ ਪੰਜਾਬ ਦੇ ਮਾਣਯੋਗ ਗਵਰਨਰ ਸ਼੍ਰੀ ਗੁਲਾਬ ਚੰਦ ਕਟਾਰੀਆ ਜੀ ਨੇ ਲੋਕ ਭਵਨ ਚੰਡੀਗੜ੍ਹ ਤੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਤਨ ਸਿੰਘ ਜੀ ਅਤੇ ਸਮੁੱਚੇ ਸਟਾਫ ਵਲੋਂ ਇਸ ਚੰਗੇ ਕਾਰਜ ਵਿੱਚ ਹਰ ਤਰਾਂ ਦਾ ਸਾਰਥਕ ਸਾਥ ਦੇਣ ਦੀ ਵਚਨਬੱਧਤਾ ਦਰਸਾਈ। ਮਾਣਯੋਗ ਪ੍ਰਧਾਨ ਮੰਤਰੀ ਜੀ ਨੇ ਆਪਣੇ ਸੰਬੋਧਨ ਦੌਰਾਨ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਮੂਹਿਕ ਜਨ ਅੰਦੋਲਨ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਡੀ ਅਗਲੀ ਪੀੜ੍ਹੀ ਨੂੰ ਬਚਾਉਣਾ ਹੀ ਦੇਸ਼ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਹੈ।
‘ਯੁੱਧ ਨਸ਼ਿਆਂ ਵਿਰੁੱਧ’  ਕੇਵਲ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਤੱਕ ਸੀਮਤ ਨਹੀਂ, ਸਗੋਂ ਨੌਜਵਾਨਾਂ ਨੂੰ ਜਾਗਰੂਕ ਕਰਨ, ਇਲਾਜ, ਮੁੜ ਵਸੇਬੇ, ਸਿੱਖਿਆ, ਖੇਡਾਂ ਅਤੇ ਹੁਨਰ ਵਿਕਾਸ ਨਾਲ ਜੋੜਨ ਦੀ ਇੱਕ ਵਿਆਪਕ ਸਮਾਜਿਕ ਮੁਹਿੰਮ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀਆਂ, ਸਕੂਲਾਂ ਅਤੇ ਹੋਰ ਵਿਦਿਅਕ ਅਦਾਰਿਆਂ ਨੂੰ ਨਸ਼ਿਆਂ ਦੀ ਰੋਕਥਾਮ ਲਈ ਖੋਜ, ਜਾਗਰੂਕਤਾ ਅਤੇ ਸਮਾਜਿਕ ਭਾਗੀਦਾਰੀ ਵਿੱਚ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ।ਉਨ੍ਹਾਂ ਨੇ ਸਾਰੇ ਵਾਈਸ ਚਾਂਸਲਰਾਂ ਤੇ ਹੋਰ ਸਿੱਖਿਆ ਸ਼ਾਸਤਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਕੈਂਪਸ ਸੰਭਾਲਣ ਅਤੇ ਨਸ਼ਿਆਂ ਦੀ ਲਤ ਲਗਾ ਚੁੱਕੇ ਵਿਦਿਆਰਥੀਆਂ ਨਾਲ ਰਾਬਤਾ ਕਰਕੇ ਉਨ੍ਹਾਂ ਦੀ ਨਸ਼ਾ ਮੁਕਤੀ ‘ਚ ਮਦਦ ਕਰਨ। ਹੁਣ ਜਾਗਣ ਦਾ ਵੇਲਾ ਹੈ ਅਤੇ ਨਸ਼ਿਆਂ ਦੀ ਦਲਦਲ ‘ਚ ਫਸੇ ਨੌਜਵਾਨਾਂ ਨੂੰ ਤ੍ਰਿਸਕਾਰ ਦੀ ਥਾਂ ਪਿਆਰ ਦੀ ਲੋੜ ਹੈ।

LEAVE A REPLY

Please enter your comment!
Please enter your name here