Sunday, July 19, 2026
Home Punjab ਗੁਰੂ ਰਵੀਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਰਾਸ਼ਟਰੀ ਛੁੱਟੀ ਦਾ ਐਲਾਨ ਹੋਵੇ,...

ਗੁਰੂ ਰਵੀਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਰਾਸ਼ਟਰੀ ਛੁੱਟੀ ਦਾ ਐਲਾਨ ਹੋਵੇ, ਬਜਟ ਦੀ ਤਰੀਕ ਬਦਲੀ ਜਾਵੇ: ਚਰਨਜੀਤ ਸਿੰਘ ਚੰਨੀ

0
66

ਨਵੀਂ ਦਿੱਲੀ/ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਅਤੇ ਲੋਕ ਸਭਾ ਦੇ ਮਾਨਯੋਗ ਸਪੀਕਰ ਨੂੰ ਇੱਕ ਅਹਿਮ ਅਪੀਲ ਕਰਦਿਆਂ 1 ਫਰਵਰੀ 2026 ਨੂੰ ਸ੍ਰੀ ਗੁਰੂ ਰਵੀਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਦੇਸ਼ ਭਰ ਵਿੱਚ ਰਾਸ਼ਟਰੀ ਛੁੱਟੀ ਦਾ ਐਲਾਨ ਕਰਨ ਦੀ ਮੰਗ ਕੀਤੀ ਹੈ।

ਚੰਨੀ ਨੇ ਕਿਹਾ ਕਿ ਆਮ ਤੌਰ ‘ਤੇ ਕੇਂਦਰੀ ਬਜਟ 1 ਫਰਵਰੀ ਨੂੰ ਪੇਸ਼ ਕੀਤਾ ਜਾਂਦਾ ਹੈ, ਪਰ ਇਸ ਸਾਲ ਇਹ ਤਰੀਕ ਸ੍ਰੀ ਗੁਰੂ ਰਵੀਦਾਸ ਜੀ ਦੇ ਪਵਿੱਤਰ ਦਿਹਾੜੇ ਨਾਲ ਮਿਲਦੀ ਹੋਣ ਕਾਰਨ ਬਜਟ ਪੇਸ਼ ਕਰਨ ਦੀ ਮਿਤੀ ਵਿੱਚ ਬਦਲਾਅ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਇਸ ਸਬੰਧੀ ਲੋਕ ਸਭਾ ਸਪੀਕਰ ਨੂੰ ਅਧਿਕਾਰਿਕ ਬੇਨਤੀ ਭੇਜੀ ਹੈ।

ਚਰਨਜੀਤ ਸਿੰਘ ਚੰਨੀ ਨੇ ਆਪਣੀ ਮੰਗ ਦੇ ਕਾਰਨਾਂ ਬਾਰੇ ਦੱਸਿਆ ਕਿ ਸ੍ਰੀ ਗੁਰੂ ਰਵੀਦਾਸ ਜੀ ਦੇ ਲੱਖਾਂ ਸ਼ਰਧਾਲੂ ਦੇਸ਼ ਭਰ ਵਿੱਚ ਇਸ ਦਿਨ ਨੂੰ ਡੂੰਘੀ ਧਾਰਮਿਕ ਆਸਥਾ ਨਾਲ ਮਨਾਉਂਦੇ ਹਨ। ਵੱਡੀ ਗਿਣਤੀ ਵਿੱਚ ਸ਼ਰਧਾਲੂ ਧਾਰਮਿਕ ਸਮਾਗਮਾਂ, ਸ਼ੋਭਾ ਯਾਤਰਾਵਾਂ ਅਤੇ ਕੀਰਤਨ ਦਰਬਾਰਾਂ ਵਿੱਚ ਸ਼ਾਮਲ ਹੁੰਦੇ ਹਨ, ਜਿਸ ਕਾਰਨ ਰਾਸ਼ਟਰੀ ਛੁੱਟੀ ਹੋਣੀ ਲੋਕਹਿੱਤ ਵਿੱਚ ਹੈ।

ਉਨ੍ਹਾਂ ਕਿਹਾ ਕਿ ਜੇਕਰ ਬਜਟ ਦੀ ਤਰੀਕ ਵਿੱਚ ਬਦਲਾਅ ਕੀਤਾ ਜਾਂਦਾ ਹੈ ਤਾਂ ਵੱਖ-ਵੱਖ ਰਾਜਾਂ ਦੇ ਸੰਸਦ ਮੈਂਬਰ ਵੀ ਆਪਣੇ ਇਲਾਕਿਆਂ ਵਿੱਚ ਮਨਾਏ ਜਾਣ ਵਾਲੇ ਗੁਰੂ ਰਵੀਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋ ਸਕਣਗੇ, ਜਿਸ ਨਾਲ ਸਮਾਜਿਕ ਅਤੇ ਧਾਰਮਿਕ ਏਕਤਾ ਨੂੰ ਹੋਰ ਮਜ਼ਬੂਤੀ ਮਿਲੇਗੀ।

ਚਰਨਜੀਤ ਸਿੰਘ ਚੰਨੀ ਦੀ ਇਸ ਅਪੀਲ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ। ਖ਼ਾਸ ਕਰਕੇ ਪੰਜਾਬ ਅਤੇ ਉੱਤਰੀ ਭਾਰਤ ਵਿੱਚ, ਜਿੱਥੇ ਗੁਰੂ ਰਵੀਦਾਸ ਜੀ ਦੇ ਪੈਰੋਕਾਰਾਂ ਦੀ ਵੱਡੀ ਗਿਣਤੀ ਹੈ, ਉੱਥੇ ਇਸ ਮੰਗ ਨੂੰ ਧਾਰਮਿਕ ਭਾਵਨਾਵਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਹੁਣ ਸਭ ਦੀ ਨਜ਼ਰ ਕੇਂਦਰ ਸਰਕਾਰ ਦੇ ਅਗਲੇ ਫੈਸਲੇ ‘ਤੇ ਟਿਕੀ ਹੋਈ ਹੈ।

LEAVE A REPLY

Please enter your comment!
Please enter your name here