HomePunjabਨੌਸ਼ਹਿਰਾ ਪੰਨੂਆਂ ਵਿੱਚ ਜ਼ਮਾਨਤ ’ਤੇ ਆਏ ਨੌਜਵਾਨ ਦਾ ਗੋਲੀ ਮਾਰ ਕੇ ਕਤਲ

ਨੌਸ਼ਹਿਰਾ ਪੰਨੂਆਂ ਵਿੱਚ ਜ਼ਮਾਨਤ ’ਤੇ ਆਏ ਨੌਜਵਾਨ ਦਾ ਗੋਲੀ ਮਾਰ ਕੇ ਕਤਲ

ਨੌਸ਼ਹਿਰਾ ਪੰਨੂਆਂ ਵਿੱਚ RPG ਮਾਮਲੇ ਦੇ ਮੁਲਜ਼ਮ ਜਗਮੀਤ ਸਿੰਘ ਦਾ ਗੋਲੀ ਮਾਰ ਕੇ ਕਤਲ।

ਤਰਨਤਾਰਨ: ਪਿੰਡ ਨੌਸ਼ਹਿਰਾ ਪੰਨੂਆਂ ਵਿੱਚ ਸ਼ੁੱਕਰਵਾਰ ਦੇਰ ਰਾਤ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਇੱਕ ਨੌਜਵਾਨ ’ਤੇ ਚਾਰ ਗੋਲੀਆਂ ਚਲਾ ਕੇ ਉਸਦੀ ਹੱਤਿਆ ਕਰ ਦਿੱਤੀ। ਘਟਨਾ ਸਮੇਂ ਨੌਜਵਾਨ ਆਪਣੇ ਘਰ ਦੇ ਬਾਹਰ ਮੌਜੂਦ ਸੀ।

ਮ੍ਰਿਤਕ ਦੀ ਪਛਾਣ ਜਗਮੀਤ ਸਿੰਘ ਵਜੋਂ ਹੋਈ ਹੈ, ਜੋ ਗੈਂਗਸਟਰ ਲਖਬੀਰ ਸਿੰਘ ਹਰੀਕੇ ਦਾ ਸਾਥੀ ਦੱਸਿਆ ਜਾ ਰਿਹਾ ਹੈ। ਜਗਮੀਤ ਸਿੰਘ ਸਰਹਾਲੀ ਥਾਣੇ ’ਤੇ ਹੋਏ RPG ਹਮਲੇ ਦੇ ਮਾਮਲੇ ਵਿੱਚ ਨਾਮਜ਼ਦ ਸੀ ਅਤੇ ਬਠਿੰਡਾ ਜੇਲ੍ਹ ਵਿੱਚ ਬੰਦ ਰਹਿਣ ਤੋਂ ਬਾਅਦ ਇਸ ਸਾਲ ਅਪ੍ਰੈਲ ਵਿੱਚ ਜ਼ਮਾਨਤ ’ਤੇ ਬਾਹਰ ਆਇਆ ਸੀ।

ਗੋਲੀਆਂ ਲੱਗਣ ਤੋਂ ਬਾਅਦ ਜਗਮੀਤ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਇਸ ਦੌਰਾਨ ਗੈਂਗਸਟਰ ਡੋਨੀ ਬਾਲ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਕਤਲ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਹੈ। ਹਾਲਾਂਕਿ, ਇਸ ਦਾਅਵੇ ਦੀ ਸੁਤੰਤਰ ਪੁਸ਼ਟੀ ਨਹੀਂ ਹੋਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਭਾਲ ਜਾਰੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments