HomePunjabਨਵਾਂਸ਼ਹਿਰ ਪੁਲਿਸ ਵੱਲੋਂ ਦੋ ਮੁਲਜ਼ਮ ਗ੍ਰਿਫ਼ਤਾਰ, ਪਿਸਤੌਲ ਤੇ ਕਾਰਤੂਸ ਬਰਾਮਦ

ਨਵਾਂਸ਼ਹਿਰ ਪੁਲਿਸ ਵੱਲੋਂ ਦੋ ਮੁਲਜ਼ਮ ਗ੍ਰਿਫ਼ਤਾਰ, ਪਿਸਤੌਲ ਤੇ ਕਾਰਤੂਸ ਬਰਾਮਦ

ਨਵਾਂਸ਼ਹਿਰ: ਨਵਾਂਸ਼ਹਿਰ ਪੁਲਿਸ ਦੇ ਸੀ.ਆਈ.ਏ. ਸਟਾਫ ਨੇ ਅਸਲਾ ਐਕਟ ਤਹਿਤ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਨਾਜਾਇਜ਼ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਨਵਾਂਸ਼ਹਿਰ ਦੇ ਐਸ.ਐਚ.ਓ. ਇੰਸਪੈਕਟਰ ਰੁਵਨੀਵ ਸਿੰਘ ਨੇ ਦੱਸਿਆ ਕਿ ਸੀਆਈਏ ਸਟਾਫ ਵਿੱਚ ਤਾਇਨਾਤ ਏ.ਐਸ.ਆਈ. ਬਲਵਿੰਦਰ ਕੁਮਾਰ ਦੀ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਭਾਲ ਵਿੱਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਵਿਸ਼ੇਸ਼ ਮੁਖਬਰ ਤੋਂ ਸੂਚਨਾ ਮਿਲੀ ਕਿ ਜਸਵਿੰਦਰ ਕੁਮਾਰ ਉਰਫ਼ ਜੱਸੀ ਪੁੱਤਰ ਸਰਬਜੀਤ ਰਾਮ ਅਤੇ ਜਸਵਿੰਦਰ ਕੁਮਾਰ ਉਰਫ਼ ਬਿੰਦਾ ਪੁੱਤਰ ਕ੍ਰਿਸ਼ਨ ਲਾਲ, ਦੋਵੇਂ ਵਾਸੀ ਗੁਣਾਚੌਰ ਥਾਣਾ ਮੁਕੰਦਪੁਰ, ਨਾਜਾਇਜ਼ ਹਥਿਆਰਾਂ ਸਮੇਤ ਪਿੰਡ ਕਰੀਹਾ ਨੇੜੇ ਰੇਲਵੇ ਟਰੈਕ ਕੋਲ ਘੁੰਮ ਰਹੇ ਹਨ ਅਤੇ ਕਿਸੇ ਅਪਰਾਧ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ।

ਭਰੋਸੇਯੋਗ ਜਾਣਕਾਰੀ ਦੇ ਆਧਾਰ ‘ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਜਸਵਿੰਦਰ ਕੁਮਾਰ ਉਰਫ਼ ਜੱਸੀ ਵਿਰੁੱਧ ਪਹਿਲਾਂ ਵੀ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਹੈ।

ਪੁਲਿਸ ਨੇ ਦੱਸਿਆ ਕਿ ਦੋਵੇਂ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ‘ਤੇ ਲਿਆ ਗਿਆ ਹੈ। ਰਿਮਾਂਡ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਨਾਜਾਇਜ਼ ਹਥਿਆਰ ਕਿੱਥੋਂ ਪ੍ਰਾਪਤ ਕੀਤੇ ਗਏ ਅਤੇ ਮੁਲਜ਼ਮ ਕਿਹੜੇ ਅਪਰਾਧ ਨੂੰ ਅੰਜਾਮ ਦੇਣ ਦੀ ਯੋਜਨਾ ਵਿੱਚ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments

ENGLISH HINDI