ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਅੱਜ ਵਿਕਾਸ ਨਾਲ ਜੁੜੀ ਇੱਕ ਅਹਿਮ ਪਹਲ ਦੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੌਰੇ ‘ਤੇ ਪਹੁੰਚਣਗੇ। ਇਸ ਦੌਰਾਨ ਉਹ ਹਲਕਾ ਅਟਾਰੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨਗੇ ਅਤੇ 121 ਮੁੱਖ ਸੜਕਾਂ ਦੇ ਨਵੀਨੀਕਰਨ ਲਈ ਨੀਹ ਪੱਥਰ ਰੱਖਣਗੇ। ਲਗਭਗ 137 ਕਿਲੋਮੀਟਰ ਲੰਬੀਆਂ ਇਨ੍ਹਾਂ ਸੜਕਾਂ ਦੇ ਨਵੀਨੀਕਰਨ ‘ਤੇ ਕਰੀਬ 57.80 ਕਰੋੜ ਰੁਪਏ ਖਰਚ ਕੀਤੇ ਜਾਣਗੇ, ਜਿਸ ਨਾਲ ਇਲਾਕੇ ਦੀ ਆਵਾਜਾਈ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਮਿਲੇਗੀ।
ਨੀਹ ਪੱਥਰ ਰੱਖਣ ਤੋਂ ਬਾਅਦ ਮੁੱਖ ਮੰਤਰੀ ਲੋਕਾਂ ਨੂੰ ਸੰਬੋਧਨ ਵੀ ਕਰਨਗੇ, ਜਿੱਥੇ ਉਹ ਸਰਕਾਰ ਦੀਆਂ ਵਿਕਾਸ ਯੋਜਨਾਵਾਂ ਅਤੇ ਭਵਿੱਖੀ ਪ੍ਰੋਜੈਕਟਾਂ ਬਾਰੇ ਜਾਣਕਾਰੀ ਸਾਂਝੀ ਕਰਨਗੇ। ਇਹ ਦੌਰਾ ਖੇਤਰ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਦੇਣ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।








