ਜਲੰਧਰ : ਸੋਨਾ ਅਤੇ ਚਾਂਦੀ ਖਰੀਦਣ ਦੀ ਯੋਜਨਾ ਬਣਾ ਰਹੇ ਲੋਕਾਂ ਲਈ ਰਾਹਤ ਅਤੇ ਚਿੰਤਾ ਦੋਵੇਂ ਤਰ੍ਹਾਂ ਦੀ ਖ਼ਬਰ ਸਾਹਮਣੇ ਆਈ ਹੈ। ਜਲੰਧਰ ਸਰਾਫਾ ਐਸੋਸੀਏਸ਼ਨ ਵੱਲੋਂ ਸੋਮਵਾਰ ਲਈ ਸੋਨੇ ਅਤੇ ਚਾਂਦੀ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਜਾਰੀ ਕੀਤੇ ਗਏ ਰੇਟਾਂ ਅਨੁਸਾਰ 24 ਕੈਰੇਟ ਸੋਨੇ ਦੀ ਕੀਮਤ 1,50,000 ਰੁਪਏ ਪ੍ਰਤੀ 10 ਗ੍ਰਾਮ ਦਰਜ ਕੀਤੀ ਗਈ ਹੈ, ਜਦਕਿ 22 ਕੈਰੇਟ ਸੋਨਾ 1,39,500 ਰੁਪਏ ਪ੍ਰਤੀ 10 ਗ੍ਰਾਮ ਦੇ ਹਿਸਾਬ ਨਾਲ ਵਿਕ ਰਿਹਾ ਹੈ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ ਵੀ ਵਧ ਕੇ 1,46,250 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਗਈ ਹੈ।
ਮਾਹਿਰਾਂ ਅਨੁਸਾਰ ਪੱਛਮੀ ਏਸ਼ੀਆ ਵਿੱਚ ਵਧ ਰਹੇ ਭੂ-ਰਾਜਨੀਤਿਕ ਤਣਾਅ ਅਤੇ ਨਿਵੇਸ਼ਕਾਂ ਵੱਲੋਂ ਮੁਨਾਫਾ ਵਸੂਲੀ ਕਰਨ ਕਾਰਨ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ ਉਤਾਰ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਹਾਲ ਹੀ ਵਿੱਚ ਸੋਨੇ ਦੀ ਕੀਮਤ ਵਿੱਚ ਤੇਜ਼ ਗਿਰਾਵਟ ਦਰਜ ਕੀਤੀ ਗਈ ਸੀ, ਜਿਸ ਕਾਰਨ ਇਹ ਆਪਣੇ ਰਿਕਾਰਡ ਪੱਧਰ ਤੋਂ ਕਾਫ਼ੀ ਹੇਠਾਂ ਆ ਗਿਆ ਸੀ। ਫਿਲਹਾਲ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨਾ ਲਗਭਗ 4,214 ਡਾਲਰ ਪ੍ਰਤੀ ਔਂਸ ਦੇ ਆਲੇ-ਦੁਆਲੇ ਕਾਰੋਬਾਰ ਕਰ ਰਿਹਾ ਹੈ।
ਸਰਾਫਾ ਕਾਰੋਬਾਰੀਆਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਅੰਤਰਰਾਸ਼ਟਰੀ ਹਾਲਾਤਾਂ ਅਤੇ ਡਾਲਰ ਦੀ ਮਜ਼ਬੂਤੀ ਦੇ ਅਧਾਰ ‘ਤੇ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਹੋਰ ਉਤਾਰ-ਚੜ੍ਹਾਅ ਦੇਖਣ ਨੂੰ ਮਿਲ ਸਕਦਾ ਹੈ। ਇਸ ਲਈ ਖਰੀਦਦਾਰਾਂ ਨੂੰ ਬਾਜ਼ਾਰ ਦੀ ਸਥਿਤੀ ‘ਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ ਜਾ ਰਹੀ ਹੈ।









